ਦੇਸ਼ ''ਚ ਪਹਿਲੀ ਵਾਰ ਪੈਟਰੋਲ ਤੋਂ ਮਹਿੰਗਾ ਹੋਇਆ ਡੀਜ਼ਲ, ਇੱਥੇ ਜਾਣੋ ਅੱਜ ਦੇ ਭਾਅ

06/24/2020 2:18:39 PM

ਨਵੀਂ ਦਿੱਲੀ (ਵਾਰਤਾ) : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਤੇਜੀ ਦਾ ਸਿਲਸਿਲਾ ਰੁਕਦਾ ਦਿਖਾਈ ਨਹੀਂ ਦੇ ਰਿਹਾ ਹੈ। ਹਾਲਤ ਇਹ ਹੋ ਗਈ ਹੈ ਕਿ ਡੀਜ਼ਲ ਦੀ ਕੀਮਤ ਪੈਟਰੋਲ ਤੋਂ ਵੀ ਉਪਰ ਪਹੁੰਚ ਗਈ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ ਦਿੱਲੀ ਵਿਚ ਪੈਟਰੋਲ ਦੀ ਕੀਮਤ 79.76 ਰੁਪਏ ਪ੍ਰਤੀ ਲਿਟਰ 'ਤੇ ਸਥਿਰ ਰਹੀ, ਜੋ 28 ਅਕਤੂਬਰ 2018 ਦੇ ਬਾਅਦ ਦਾ ਉੱਚਾ ਪੱਧਰ ਹੈ, ਉਥੇ ਹੀ ਡੀਜ਼ਲ ਦੀ ਕੀਮਤ 79.40 ਰੁਪਏ ਤੋਂ ਵੱਧ ਕੇ 79.88 ਰੁਪਏ ਪ੍ਰਤੀ ਲਿਟਰ ਹੋ ਗਈ ਜੋ ਕੱਲ ਦੇ ਮੁਕਾਬਲੇ 48 ਪੈਸੇ ਮਹਿੰਗਾ ਹੈ। ਦੇਸ਼ ਵਿਚ ਪੈਟਰੋਲ-ਡੀਜ਼ਲ ਦੇ ਮੁੱਲ ਵਿਚ 07 ਜੂਨ ਤੋਂ ਲਗਾਤਾਰ ਵਾਧਾ ਹੋ ਰਿਹਾ ਹੈ।

ਸ਼ਹਿਰ ਦਾ ਨਾਂ ਪੈਟਰੋਲ/ਰੁਪਏ ਲਿਟਰ ਡੀਜ਼ਲ/ਰੁਪਏ ਲਿਟਰ
ਦਿੱਲੀ 79.76 79.88
ਮੁੰਬਈ 86.54 78.22
ਚੇਨੱਈ 83.04 77.17
ਕੋਲਕਾਤਾ 81.45 77.06
ਨੋਇਡਾ 80.57 72.03
ਰਾਂਚੀ 79.78 75.91
ਬੈਂਗਲੁਰੂ 82.35 75.96
ਪਟਨਾ 82.79 76.90
ਚੰਡੀਗੜ੍ਹ 76.76 71.40
ਲਖਨਊ 80.46 71.94

 

ਹਰ ਦਿਨ ਛੇ ਵਜੇ ਕੀਮਤ ਬਦਲਦੀ ਹੈ

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ ਛੇ ਵਜੇ ਬਦਲੀ ਜਾਂਦੀ ਹੈ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਸਿਰਫ ਇਕ SMS ਦੇ ਜ਼ਰੀਏ ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਭਾਅ
ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ SMS ਦੇ ਜ਼ਰੀਏ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ (IOC) ਦੇ ਉਪਭੋਗਤਾ RSP<ਡੀਲਰ ਕੋਡ> ਲਿਖ ਕੇ 9224992249 ਨੰਬਰ 'ਤੇ ਐਚ.ਪੀ.ਸੀ.ਐਲ. (HPCL) ਦੇ ਉਪਭੋਗਤਾ HPPRICE<ਡੀਲਰ ਕੋਡ > ਲਿਖ ਕੇ 9222201122 ਨੰਬਰ 'ਤੇ ਭੇਜ ਸਕਦੇ ਹੋ। ਬੀ.ਪੀ.ਸੀ.ਐਲ. ਉਪਭੋਗਤਾ RSP ਡੀਲਰ ਕੋਡ 9223112222 ਨੰਬਰ 'ਤੇ ਭੇਜ ਸਕਦੇ ਹਨ।


cherry

Content Editor

Related News