ਇਕ ਦਿਨ ਦੀ ਰਾਹਤ ਮਗਰੋਂ ਮੁੜ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ''ਚ ਤੇਲ ਦੇ ਭਾਅ

11/26/2020 9:50:15 AM

ਨਵੀਂ ਦਿੱਲੀ (ਵਾਰਤਾ) : ਤੇਲ ਮਾਰਕੀਟਿੰਗ ਕੰਪਨੀਆਂ ਨੇ ਇਕ ਦਿਨ ਦੀ ਸਥਿਰਤਾ ਦੇ ਬਾਅਦ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੇ ਮੁੱਲ ਫਿਰ ਵਧਾਏ। ਦੇਸ਼ ਦੇ 4 ਵੱਡੇ ਮਹਾਨਗਰਾਂ ਵਿਚ ਅੱਜ ਡੀਜ਼ਲ 20 ਤੋਂ 22 ਪੈਸੇ ਅਤੇ ਪੈਟਰੋਲ 11 ਪੈਸੇ ਪ੍ਰਤੀ ਲਿਟਰ ਤੱਕ ਮਹਿੰਗਾ ਹੋਇਆ ਹੈ। ਲਗਾਤਾਰ 5 ਦਿਨ ਪੈਟਰੋਲ ਅਤੇ ਡੀਜ਼ਲ ਦੇ ਮੁੱਲ ਵਧਾਉਣ ਦੇ ਬਾਅਦ ਬੁੱਧਵਾਰ ਨੂੰ ਦੋਵਾਂ ਦੀਆਂ ਕੀਮਤਾਂ ਸਥਿਰ ਰਹੀਆਂ ਸਨ। ਇਨ੍ਹਾਂ 5 ਦਿਨਾਂ ਵਿਚ ਡੀਜ਼ਲ 95 ਅਤੇ ਪੈਟਰੋਲ 53 ਪੈਸੇ ਪ੍ਰਤੀ ਲਿਟਰ ਮਹਿੰਗਾ ਹੋਇਆ ਸੀ। 20 ਨਵੰਬਰ ਨੂੰ 48 ਦਿਨਾਂ ਤੱਕ ਲਗਾਤਾਰ ਸਥਿਰ ਰਹਿਣ ਦੇ ਬਾਅਦ ਦੋਵਾਂ ਦੀਆਂ ਕੀਮਤਾਂ ਵਿਚ ਪਹਿਲੀ ਵਾਰ ਵਾਧਾ ਹੋਇਆ ਸੀ। ਦਿੱਲੀ ਵਿਚ ਅੱਜ ਪੈਟਰੋਲ 11 ਪੈਸੇ ਅਤੇ ਡੀਜ਼ਲ 21 ਪੈਸੇ ਪ੍ਰਤੀ ਲਿਟਰ ਮਹਿੰਗਾ ਹੋਇਆ ਹੈ।

ਜਾਣੋ ਆਪਣੇ ਸ਼ਹਿਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਸ਼ਹਿਰ ਦਾ ਨਾਂ ਪੈਟਰੋਲ/ਰੁਪਏ ਲਿਟਰ ਡੀਜ਼ਲ/ਰੁਪਏ ਲਿਟਰ
ਦਿੱਲੀ 81.70 71.62
ਮੁੰਬਈ 88.40 78.12
ਚੇਨੱਈ 84.74 77.08
ਕੋਲਕਾਤਾ 83.26 75.19
ਨੋਇਡਾ 82.13 72.04
ਰਾਂਚੀ 81.25 75.82
ਬੈਂਗਲੁਰੂ 84.43 75.92
ਪਟਨਾ 84.31 76.12
ਚੰਡੀਗੜ੍ਹ 78.66 71.37
ਲਖਨਊ 82.05 71.98

ਹਰ ਦਿਨ ਸਵੇਰੇ 6 ਵਜੇ ਬਦਲਦੀ ਹੈ ਕੀਮਤ
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲੀ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ 'ਤੇ ਨਿਰਭਰ ਕਰਦੀਆਂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਖਰਚਿਆਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਸਿਰਫ ਇਕ SMS ਦੇ ਜ਼ਰੀਏ ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਭਾਅ
ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ SMS ਦੇ ਜ਼ਰੀਏ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ (IOC) ਦੇ ਉਪਭੋਗਤਾ RSP<ਡੀਲਰ ਕੋਡ> ਲਿਖ ਕੇ 9224992249 ਨੰਬਰ 'ਤੇ ਐਚ.ਪੀ.ਸੀ.ਐਲ. (HPCL) ਦੇ ਉਪਭੋਗਤਾ HPPRICE<ਡੀਲਰ ਕੋਡ > ਲਿਖ ਕੇ 9222201122 ਨੰਬਰ 'ਤੇ ਭੇਜ ਸਕਦੇ ਹੋ। ਬੀ.ਪੀ.ਸੀ.ਐਲ. ਉਪਭੋਗਤਾ RSP ਡੀਲਰ ਕੋਡ 9223112222 ਨੰਬਰ 'ਤੇ ਭੇਜ ਸਕਦੇ ਹਨ।


cherry

Content Editor

Related News