ਐਤਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ''ਚ ਲੱਗੀ ਅੱਗ, ਜਾਣੋ ਕੀਮਤ

01/20/2019 10:06:55 AM

ਨਵੀਂ ਦਿੱਲੀ—ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦਾ ਸਿਲਸਿਲਾ ਜਾਰੀ ਹੈ। ਐਤਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲਿਆ ਹੈ। ਐਤਵਾਰ ਨੂੰ ਦਿੱਲੀ 'ਚ ਪੈਟਰੋਲ 23 ਪੈਸੇ ਮਹਿੰਗਾ ਹੋਇਆ ਜਦੋਂ ਕਿ ਡੀਜ਼ਲ ਦੀ ਕੀਮਤ 'ਚ 29 ਪੈਸੇ ਦਾ ਵਾਧਾ ਦਰਜ ਕੀਤਾ ਗਿਆ। ਦਿੱਲੀ 'ਚ ਪੈਟਰੋਲ ਹੁਣ 70.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 65.45 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਉੱਧਰ ਮੁੰਬਈ 'ਚ ਪੈਟਰੋਲ 23 ਪੈਸੇ ਪ੍ਰਤੀ ਲੀਟਰ ਦੇ ਵਾਧੇ ਨਾਲ 76.58 ਪੈਸੇ ਪ੍ਰਤੀ ਲੀਟਰ ਹੋ ਗਿਆ ਹੈ ਤਾਂ ਡੀਜ਼ਲ ਦੀਆਂ ਕੀਮਤਾਂ 'ਚ 31 ਪੈਸੇ ਦਾ ਵਾਧਾ ਹੋਣ ਨਾਲ 68.53 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪਤਾ ਹੋਵੇ ਕਿ ਪੈਟਰੋਲ ਦੀਆਂ ਕੀਮਤਾਂ 'ਚ ਲਗਾਤਾਰ ਚੌਥੇ ਦਿਨ ਤੋਂ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 11ਵੇਂ ਦਿਨ ਵਾਧਾ ਹੋਇਆ ਹੈ। 
ਪੈਟਰੋਲ ਦੀ ਕੀਮਤ 
ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 70.95 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। 
ਮੁੰਬਈ 'ਚ ਇਹ 76.58 ਰੁਪਏ ਪ੍ਰਤੀ ਲੀਟਰ, ਕੋਲਕਾਤਾ 'ਚ 73.05 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ ਪੈਟਰੋਲ 73.65 ਰੁਪਏ ਪ੍ਰਤੀ ਲੀਟਰ, ਹਿਮਾਚਲ 'ਚ 69.92 ਅਤੇ ਹਰਿਆਣਾ 71.74 ਪ੍ਰਤੀ ਲੀਟਰ ਮਿਲ ਰਿਹਾ ਹੈ। 
ਡੀਜ਼ਲ ਦੀਆਂ ਕੀਮਤਾਂ 
ਉੱਧਰ ਡੀਜ਼ਲ ਦੀ ਗੱਲ ਕਰੀਏ ਤਾਂ ਦਿੱਲੀ 'ਚ ਡੀਜ਼ਲ 65.45 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ 'ਚ ਇਸ ਦੀ ਕੀਮਤ 68.53 ਰੁਪਏ ਪ੍ਰਤੀ, ਕੋਲਕਾਤਾ 'ਚ 67.23 ਰੁਪਏ ਅਤੇ ਚੇਨਈ 'ਚ 69.14 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। 
ਪੰਜਾਬ 'ਚ ਪੈਟਰੋਲ ਦੀ ਕੀਮਤ
ਅੱਜ ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ 'ਚ ਪੈਟਰੋਲ 75.99 ਰੁਪਏ, ਲੁਧਿਆਣਾ 'ਚ 76.49 ਰੁਪਏ ਪ੍ਰਤੀ, ਅੰਮ੍ਰਿਤਸਰ 76.60 ਰੁਪਏ, ਪਟਿਆਲਾ 'ਚ 76.39 ਰੁਪਏ ਅਤੇ ਚੰਡੀਗੜ੍ਹ 'ਚ 67.09 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। 
ਕਰੂਡ ਆਇਲ ਦੀਆਂ ਕੀਮਤਾਂ 'ਚ ਵਾਧਾ ਜਾਰੀ
ਭਾਰਤ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੌਮਾਂਤਰੀ ਕੀਮਤਾਂ ਦੇ ਆਧਾਰ 'ਤੇ ਤੈਅ ਕੀਤੀ ਜਾਂਦੀ ਹੈ। ਕੌਮਾਂਤਰੀ ਬਾਜ਼ਾਰ 'ਚ ਡਬਲਿਊ.ਟੀ.ਆਈ. ਕਰੂਡ ਆਇਲ ਦੀਆਂ ਕੀਮਤਾਂ 'ਚ 54 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਚੁੱਕੀ ਹੈ। ਉੱਧਰ ਬ੍ਰੈਂਟ ਕਰੂਡ ਵੀ 62.70 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। 

Aarti dhillon

This news is Content Editor Aarti dhillon