ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ''ਚ ਫਿਰ ਆਈ ਸਥਿਰਤਾ, ਜਾਣੋ ਭਾਅ

10/23/2019 9:33:03 AM

ਨਵੀਂ ਦਿੱਲੀ—ਤੇਲ ਕੰਪਨੀਆਂ ਦੀਵਾਲੀ ਹਫਤੇ 'ਚ ਆਪਣੇ ਗਾਹਕਾਂ ਨੂੰ ਤੋਹਫਾ ਦੇ ਰਹੀਆਂ ਹਨ। ਇਸ ਤਿਉਹਾਰੀ ਹਫਤੇ 'ਚ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਹੈ ਜਾਂ ਫਿਰ ਸਥਿਰ ਹਨ। ਤੇਲ ਦੀਆਂ ਇਸ ਤਰ੍ਹਾਂ ਦੀਆਂ ਕੀਮਤਾਂ ਨਾਲ ਮਹਿੰਗਾਈ 'ਤੇ ਵੀ ਕਾਬੂ ਪਾਇਆ ਜਾ ਸਕਦਾ ਹੈ। ਪੂਰੇ ਦੇਸ਼ 'ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਭਾਵ ਕੱਲ ਜਿਸ ਭਾਅ ਨਾਲ ਤੇਲ ਵਿਕ ਰਿਹਾ ਸੀ, ਅੱਜ ਵੀ ਉਹੀਂ ਭਾਅ ਹਨ।
ਆਓ ਜਾਣਦੇ ਹਾਂ ਕਿ ਅੱਜ ਤੁਹਾਡੇ ਸ਼ਹਿਰ 'ਚ ਕੀ ਭਾਅ ਹਨ?
ਬੁੱਧਵਾਰ ਭਾਵ ਅੱਜ 23 ਅਕਤੂਬਰ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੋਵਾਂ ਦੇ ਭਾਅ ਕੱਲ ਦੇ ਮੁਕਾਬਲੇ ਸਥਿਰ ਹਨ। ਦਿੱਲੀ 'ਚ ਅੱਜ ਪੈਟਰੋਲ 73.22 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਉੱਧਰ ਡੀਜ਼ਲ 66.17 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਕੁੱਲ ਮਿਲਾ ਕੇ ਪੈਟਰੋਲ ਅਤੇ ਡੀਜ਼ਲ ਦੋਵਾਂ ਦੇ ਭਾਅ ਸਥਿਰ ਹਨ।
ਉੱਧਰ ਮੁੰਬਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਸਥਿਰ ਹਨ। ਪੈਟਰੋਲ ਦੇ ਭਾਅ 78.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 68.29 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਇਸ ਤਰ੍ਹਾਂ ਹੀ ਕੋਲਕਾਤਾ 'ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 75.92 ਰੁਪਏ ਪ੍ਰਤੀ ਲੀਟਰ ਹੈ ਅਤੇ ਡੀਜ਼ਲ ਦੀ ਕੀਮਤ 68.47 ਰੁਪਏ ਪ੍ਰਤੀ ਲੀਟਰ ਹੈ।
ਇਸ ਤਰ੍ਹਾਂ ਚੇਨਈ 'ਚ ਵੀ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਭਾਵ ਇਥੇ ਵੀ ਕੱਲ ਦੇ ਭਾਅ ਨਾਲ ਹੀ ਪੈਟਰੋਲ ਅਤੇ ਡੀਜ਼ਲ ਵਿਕ ਰਿਹਾ ਹੈ। ਚੇਨਈ 'ਚ ਪੈਟਰੋਲ 76.04 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 69.83 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।


Aarti dhillon

Content Editor

Related News