ਪੈਟਰੋਲ-ਡੀਜ਼ਲ ਦੀਆਂ ਕੀਮਤਾਂ ''ਚ ਆਈ ਗਿਰਾਵਟ, ਜਾਣੋ ਅੱਜ ਦੇ ਭਾਅ

02/06/2020 9:38:33 AM

ਨਵੀਂ ਦਿੱਲੀ—ਪਿਛਲੇ ਕਈ ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ ਹੈ। ਬਜਟ ਪੇਸ਼ ਹੋਣ ਦੇ ਬਾਅਦ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇਖੀ ਗਈ ਸੀ। ਅੱਜ ਪੂਰੇ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਫਿਰ ਤੋਂ ਗਿਰਾਵਟ ਆਈ ਹੈ। ਪੈਟਰੋਲ ਦੀ ਕੀਮਤ 'ਚ 8 ਤੋਂ 10 ਪੈਸੇ ਦੀ ਗਿਰਾਵਟ ਆਈ ਹੈ। ਇਸ ਤਰ੍ਹਾਂ ਡੀਜ਼ਲ ਦੇ ਭਾਅ 'ਚ ਵੀ 12-13 ਪੈਸੇ ਦੀ ਗਿਰਾਵਟ ਆਈ ਹੈ। ਕੱਲ ਪੈਟਰੋਲ-ਡੀਜ਼ਲ ਦੇ ਭਾਅ ਸਥਿਰ ਸਨ।
ਆਓ ਜਾਣਦੇ ਹਾਂ ਕਿ ਤੁਹਾਡੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੀ ਕਿੰਨੀ ਹੈ ਕੀਮਤ?
ਵੀਰਵਾਰ ਭਾਵ 06 ਫਰਵਰੀ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਗਿਰਾਵਟ ਆਈ ਹੈ। ਪੈਟਰੋਲ 9 ਪੈਸੇ ਸਸਤਾ ਹੋ ਕੇ 72.89 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 12 ਪੈਸੇ ਸਸਤਾ ਹੋ ਕੇ 65.92 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ-ਡੀਜ਼ਲ ਦੀ ਕੀਮਤ 'ਚ ਗਿਰਾਵਟ ਆਈ ਹੈ। ਮੁੰਬਈ 'ਚ ਪੈਟਰੋਲ ਕੱਲ ਦੇ ਮੁਕਾਬਲੇ 8 ਪੈਸੇ ਸਸਤਾ ਹੋ ਕੇ 78.55 ਰੁਪਏ ਪ੍ਰਤੀ ਲੀਟਰ ਦੇ ਭਾਅ ਨਾਲ ਵਿਕ ਰਿਹਾ ਹੈ। ਇੰਝ ਹੀ ਡੀਜ਼ਲ ਦੀ ਕੀਮਤ 'ਚ ਵੀ ਗਿਰਾਵਟ ਦੇਖੀ ਜਾ ਰਹੀ ਹੈ। ਡੀਜ਼ਲ ਦੇ ਭਾਅ ਕੱਲ ਦੇ ਮੁਕਾਬਲੇ 13 ਪੈਸੇ ਘੱਟ ਕੇ 69.09 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਕਟੌਤੀ ਹੋਈ ਹੈ। ਪੈਟਰੋਲ 10 ਪੈਸੇ ਸਸਤਾ ਹੋ ਕੇ 75.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 13 ਪੈਸੇ ਸਸਤਾ ਹੋ ਕੇ 69.63 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।


Aarti dhillon

Content Editor

Related News