ਇਕ ਹਫਤੇ ਬਾਅਦ ਪੈਟਰੋਲ ਹੋਇਆ ਸਸਤਾ, ਡੀਜ਼ਲ ਦੇ ਭਾਅ ਵੀ ਡਿੱਗੇ

02/18/2020 9:33:11 AM

ਨਵੀਂ ਦਿੱਲੀ—ਚੀਨ 'ਚ ਕੋਰੋਨਾਵਾਇਰਸ ਫੈਲਣ ਨਾਲ ਦੁਨੀਆ ਭਰ 'ਚ ਇਸ ਦਾ ਅਸਰ ਪਿਆ ਹੈ। ਕੋਰੋਨਾਵਾਇਰਸ ਦੇ ਚੱਲਦੇ ਕਰੂਡ ਆਇਲ 'ਚ ਵੀ ਗਿਰਾਵਟ ਆਈ ਹੈ। ਇਸ ਨਾਲ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਹੈ। ਪਿਛਲੇ ਇਕ ਹਫਤੇ ਤੋਂ ਪੈਟਰੋਲ ਦੇ ਭਾਅ ਸਥਿਰ ਸਨ। ਪੈਟਰੋਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋ ਰਿਹਾ ਸੀ। ਜਦੋਂਕਿ ਇਸ ਦੌਰਾਨ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਸੀ। ਅੱਜ ਪੂਰੇ ਦੇਸ਼ 'ਚ ਇਕ ਹਫਤੇ ਬਾਅਦ ਪੈਟਰੋਲ ਦੀ ਕੀਮਤ 'ਚ 5 ਪੈਸੇ ਦੀ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਡੀਜ਼ਲ ਵੀ 5 ਪੈਸੇ ਸਸਤਾ ਹੋ ਗਿਆ ਹੈ। ਕੱਲ ਪੈਟਰੋਲ-ਡੀਜ਼ਲ ਦੇ ਭਾਅ ਵੀ ਸਥਿਰ ਸਨ।
ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਅੱਜ 18 ਫਰਵਰੀ ਭਾਵ ਮੰਗਲਵਾਰ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 5 ਪੈਸੇ ਦੀ ਗਿਰਾਵਟ ਆਈ ਹੈ। ਪੈਟਰੋਲ ਦੇ ਭਾਅ 5 ਪੈਸੇ ਘੱਟ ਕੇ 71.89 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 5 ਪੈਸੇ ਘੱਟ ਕੇ 64.65 ਰੁਪਏ ਪ੍ਰਤੀ ਲੀਟਰ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ 'ਚ 5 ਪੈਸੇ ਦੀ ਕਟੌਤੀ ਹੋਈ ਹੈ। ਪੈਟਰੋਲ 5 ਪੈਸੇ ਸਸਤਾ ਹੋ 77.56 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵੀ 5 ਪੈਸੇ ਸਸਤਾ ਹੋ ਕੇ 67.75 ਰੁਪਏ ਪ੍ਰਤੀ ਲੀਟਰ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ-ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ ਦੀ ਕੀਮਤ 5 ਪੈਸੇ ਘੱਟ ਕੇ 74.53 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 5 ਪੈਸੇ ਘੱਟ ਕੇ 66.97 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਚੇਨਈ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ 'ਚ ਗਿਰਾਵਟ ਆਈ ਹੈ। ਪੈਟਰੋਲ ਦੇ ਭਾਅ 5 ਪੈਸੇ ਘੱਟ ਹੋ ਕੇ 74.68 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ ਵੀ 5 ਪੈਸੇ ਘੱਟ ਕੇ 68.27 ਰੁਪਏ ਪ੍ਰਤੀ ਲੀਟਰ ਹੋ ਗਏ ਹਨ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।

Aarti dhillon

This news is Content Editor Aarti dhillon