ਪੈਟਰੋਲ-ਡੀਜ਼ਲ ਦੇ ਭਾਅ ''ਚ ਆਈ ਗਿਰਾਵਟ, ਜਾਣੋ ਅੱਜ ਦੇ ਭਾਅ

03/13/2020 10:06:24 AM

ਨਵੀਂ ਦਿੱਲੀ—ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਲਗਾਤਾਰ ਕੁਝ ਦਿਨਾਂ ਤੋਂ ਗਿਰਾਵਟ ਜਾਰੀ ਹੈ। ਇੰਟਰਨੈਸ਼ਨਲ ਮਾਰਕਿਟ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਕਟੌਤੀ ਹੋਣ ਨਾਲ ਦੇਸ਼ 'ਚ ਤੇਲ ਗਾਹਕਾਂ ਨੂੰ ਫਾਇਦਾ ਮਿਲਣ ਲੱਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਅੱਜ ਕਟੌਤੀ ਹੋਈ ਹੈ। ਪਰ ਦਿੱਲੀ 'ਚ ਪੈਟਰੋਲ-ਡੀਜ਼ਲ ਦੀ ਕੀਮਤ ਸਥਿਰ ਹੈ। ਮੁੰਬਈ, ਕੋਲਕਾਤਾ ਅਤੇ ਚੇਨਈ 'ਚ ਕੀਮਤ 'ਚ ਔਸਤਨ 13 ਪੈਸੇ ਦੀ ਗਿਰਾਵਟ ਆਈ ਹੈ, ਜਦੋਂਕਿ ਡੀਜ਼ਲ ਦੀ ਕੀਮਤ 'ਚ ਔਸਤਨ 15 ਪੈਸੇ ਦੀ ਗਿਰਾਵਟ ਆਈ ਹੈ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੀ ਕਿੰਨੀ ਹੈ ਕੀਮਤ?
ਅੱਜ 13 ਮਾਰਚ ਸ਼ੁੱਕਰਵਾਰ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਭਾਵ ਇਥੇ ਤੇਲ ਦੇ ਭਾਅ ਸਥਿਰ ਹਨ। ਦਿੱਲੀ 'ਚ ਪੈਟਰੋਲ 70.14 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 62.89 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਮੁੰਬਈ 'ਚ ਪੈਟਰੋਲ-ਡੀਜ਼ਲ ਦੇ ਭਾਅ ਘੱਟ ਗਏ ਹਨ। ਮੁੰਬਈ 'ਚ ਪੈਟਰੋਲ ਦੇ ਭਾਅ 14 ਪੈਸੇ ਘੱਟ ਕੇ 75.70 ਰੁਪਏ ਪ੍ਰਤੀ ਲੀਟਰ ਹੋ ਗਏ ਹਨ। ਇਸ ਤਰ੍ਹਾਂ ਡੀਜ਼ਲ ਦੇ ਭਾਅ 16 ਪੈਸੇ ਘੱਟ ਕੇ 65.68 ਰੁਪਏ ਪ੍ਰਤੀ ਲੀਟਰ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਕਟੌਤੀ ਹੋਈ ਹੈ। ਪੈਟਰੋਲ ਦੇ ਭਾਅ 'ਚ 13 ਪੈਸੇ ਦੀ ਕਟੌਤੀ ਹੋਈ ਹੈ। ਪੈਟਰੋਲ ਦੀ ਕੀਮਤ 72.70 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੇ ਭਾਅ 15 ਪੈਸੇ ਘੱਟ ਹੋ ਕੇ 65.07 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਕਟੌਤੀ ਹੋਈ ਹੈ। ਚੇਨਈ 'ਚ ਪੈਟਰੋਲ 15 ਪੈਸੇ ਘੱਟ ਕੇ 72.71 ਰੁਪਏ ਪ੍ਰਤੀ ਲੀਟਰ ਹੋ ਗਏ ਹਨ। ਇਸ ਤਰ੍ਹਾਂ ਡੀਜ਼ਲ ਦੇ ਭਾਅ 16 ਪੈਸੇ ਘੱਟ ਕੇ 66.19 ਰੁਪਏ ਪ੍ਰਤੀ ਲੀਟਰ ਪਹੁੰਚ ਗਏ ਹਨ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।


Aarti dhillon

Content Editor

Related News