ਪੈਟਰੋਲ, ਡੀਜ਼ਲ ਕੀਮਤਾਂ 10ਵੇਂ ਦਿਨ ਸਥਿਰ, ਬੰਗਾਲ ਚੋਣਾਂ ਪਿੱਛੋਂ ਹੋ ਸਕਦੈ ਵਾਧਾ

04/25/2021 4:49:13 PM

ਨਵੀਂ ਦਿੱਲੀ- ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਐਤਵਾਰ ਨੂੰ ਲਗਾਤਾਰ 10ਵੇਂ ਦਿਨ ਸਥਿਰ ਰਹੀਆਂ। ਹਾਲਾਂਕਿ, ਮੰਨਿਆ ਜਾ ਰਿਹਾ ਹੈ ਕਿ ਬੰਗਾਲ ਵਿਧਾਨ ਸਭਾ ਚੋਣਾਂ ਪਿੱਛੋਂ ਪੈਟਰੋਲ-ਡੀਜ਼ਲ ਕੀਮਤਾਂ ਵਿਚ 2-3 ਰੁਪਏ ਦਾ ਵਾਧਾ ਹੋ ਸਕਦਾ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਅੱਜ 90.40 ਰੁਪਏ ਅਤੇ ਡੀਜ਼ਲ 80.73 ਰੁਪਏ ਪ੍ਰਤੀ ਲੀਟਰ ਦੇ ਪੱਧਰ 'ਤੇ ਲਗਾਤਾਰ ਸਥਿਰ ਹਨ। 

ਤੇਲ ਮਾਰਕੀਟਿੰਗ ਕੰਪਨੀਆਂ ਨੇ ਪੰਦਰਾਂ ਦਿਨ ਕੀਮਤਾਂ ਵਿਚ ਕੋਈ ਤਬਦੀਲੀ ਨਾ ਕਰਨ ਤੋਂ ਬਾਅਦ 15 ਅਪ੍ਰੈਲ ਨੂੰ ਇਨ੍ਹਾਂ ਵਿਚ ਕਟੌਤੀ ਕੀਤੀ ਸੀ। ਉਸ ਤੋਂ ਪਿੱਛੋਂ ਕੀਮਤਾਂ ਵਿਚ ਫਿਰ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

ਬੰਗਾਲ ਵਿਧਾਨ ਸਭਾ ਚੋਣਾਂ 2 ਮਈ ਨੂੰ ਖ਼ਤਮ ਹੋਣਗੀਆਂ। ਇਹ ਆਮ ਤੌਰ 'ਤੇ ਦੇਖਿਆ ਜਾਂਦਾ ਹੈ ਕਿ ਸਰਕਾਰਾਂ ਚੋਣਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਨਤਾ ਨੂੰ ਲੁਭਾਉਣ ਲਈ ਨਹੀਂ ਵਧਾਉਂਦੀਆਂ ਹਨ। ਇਸ ਵਿਚਕਾਰ ਕੱਚੇ ਤੇਲ ਦੀਆਂ ਕੀਮਤਾਂ ਵਧਣ ਨਾਲ ਤੇਲ ਕੰਪਨੀਆਂ ਨੂੰ ਘਾਟਾ ਹੋ ਰਿਹਾ ਹੈ। ਇਸ ਸਾਲ ਫਰਵਰੀ ਵਿਚ ਕੱਚਾ ਤੇਲ 61 ਡਾਲਰ ਪ੍ਰਤੀ ਬੈਰਲ ਦੇ ਆਸਪਾਸ ਰਹੀ ਸੀ, ਜੋ ਮਾਰਚ ਵਿਚ 64 ਡਾਲਰ 'ਤੇ ਪਹੁੰਚ ਗਈ। ਉੱਥੇ ਹੀ, ਹੁਣ ਇਹ 65-66 ਡਾਲਰ ਪ੍ਰਤੀ ਬੈਰਲ ਦੇ ਆਸਪਾਸ ਹੈ। ਲਿਹਾਜਾ ਆਉਣ ਵਾਲੇ ਦਿਨਾਂ ਵਿਚ ਪੈਟਰੋਲ, ਡੀਜ਼ਲ ਕੀਮਤਾਂ ਵਿਚ ਵਾਧਾ ਹੋ ਸਕਦਾ ਹੈ। ਇਸ ਨਾਲ 90 ਰੁਪਏ ਪ੍ਰਤੀ ਲਿਟਰ ਤੋਂ ਉਪਰ ਵਿਕ ਰਿਹਾ ਪੈਟਰੋਲ ਹੋਰ ਮਹਿੰਗਾ ਹੋਵੇਗਾ।


Sanjeev

Content Editor

Related News