ਜਨਤਾ ''ਤੇ ਮਹਿੰਗਾਈ ਦੀ ਮਾਰ, ਪੈਟਰੋਲ ਦੀਆਂ ਕੀਮਤਾਂ ''ਚ ਵਾਧਾ ਜਾਰੀ, ਜਾਣੋ ਅੱਜ ਦੇ ਨਵੇਂ ਭਾਅ
Tuesday, Aug 25, 2020 - 10:01 AM (IST)
ਨਵੀਂ ਦਿੱਲੀ : ਪੈਟਰੋਲ ਦੀ ਕੀਮਤ ਵਿਚ ਲਗਾਤਾਰ 6ਵੇਂ ਦਿਨ ਵਾਧਾ ਕੀਤਾ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਇੰਡੀਅਨ ਆਇਲ (ਆਈ.ਓ.ਸੀ.), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿ. (ਬੀ.ਪੀ.ਸੀ.ਐਲ.) ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿ. (ਐਚ.ਪੀ.ਸੀ.ਐਲ.) ਨੇ ਮੰਗਲਵਾਰ ਨੂੰ ਲਗਾਤਾਰ 6ਵੇਂ ਦਿਨ ਪੈਟਰੋਲ ਦੀ ਕੀਮਤ ਵਿਚ ਵਾਧਾ ਕੀਤਾ ਹੈ। ਪੈਟਰੋਲ ਦਿੱਲੀ ਵਿਚ ਪ੍ਰਤੀ ਲੀਟਰ 11 ਪੈਸੇ ਮਹਿੰਗਾ ਹੋ ਕੇ 81.73 ਰੁਪਏ 'ਤੇ ਪਹੁੰਚ ਗਿਆ ਹੈ। ਹਾਲਾਂਕਿ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਹਾਂਗਕਾਂਗ 'ਚ ਵਿਅਕਤੀ ਨੂੰ ਦੂਜੀ ਵਾਰ ਹੋਇਆ ਕੋਰੋਨਾ, ਜਾਣੋ WHO ਨੇ ਕੀ ਕਿਹਾ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ 'ਤੇ ਨਿਰਭਰ ਕਰਦੀਆਂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਖਰਚਿਆਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
ਸ਼ਹਿਰ ਦਾ ਨਾਂ | ਪੈਟਰੋਲ/ਰੁਪਏ ਲਿਟਰ | ਡੀਜ਼ਲ/ਰੁਪਏ ਲਿਟਰ |
ਦਿੱਲੀ | 81.73 | 73.56 |
ਮੁੰਬਈ | 88.39 | 80.11 |
ਚੇਨੱਈ | 84.73 | 78.86 |
ਕੋਲਕਾਤਾ | 83.24 | 77.06 |
ਨੋਇਡਾ | 82.09 | 73.87 |
ਰਾਂਚੀ | 81.25 | 77.78 |
ਬੈਂਗਲੁਰੂ | 84.39 | 77.88 |
ਪਟਨਾ | 84.30 | 78.72 |
ਚੰਡੀਗੜ੍ਹ | 78.63 | 73.21 |
ਲਖਨਊ | 81.99 | 73.77 |
ਹਰ ਦਿਨ ਛੇ ਵਜੇ ਕੀਮਤ ਬਦਲਦੀ ਹੈ
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ ਛੇ ਵਜੇ ਬਦਲੀ ਜਾਂਦੀ ਹੈ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
ਇਹ ਵੀ ਪੜ੍ਹੋ : ਇਹ ਹੈ ਇਕ ਅਜਿਹਾ ਮਾਸਕ ਜੋ ਸਕਿੰਟਾਂ 'ਚ ਵਾਇਰਸ ਨੂੰ ਕਰਦਾ ਹੈ ਨਸ਼ਟ, ਕੀਮਤ ਹੈ ਸਿਰਫ਼ ਇੰਨੀ
ਸਿਰਫ ਇਕ SMS ਦੇ ਜ਼ਰੀਏ ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਭਾਅ
ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ SMS ਦੇ ਜ਼ਰੀਏ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ (IOC) ਦੇ ਉਪਭੋਗਤਾ RSP<ਡੀਲਰ ਕੋਡ> ਲਿਖ ਕੇ 9224992249 ਨੰਬਰ 'ਤੇ ਐਚ.ਪੀ.ਸੀ.ਐਲ. (HPCL) ਦੇ ਉਪਭੋਗਤਾ HPPRICE<ਡੀਲਰ ਕੋਡ > ਲਿਖ ਕੇ 9222201122 ਨੰਬਰ 'ਤੇ ਭੇਜ ਸਕਦੇ ਹੋ। ਬੀ.ਪੀ.ਸੀ.ਐਲ. ਉਪਭੋਗਤਾ RSP ਡੀਲਰ ਕੋਡ 9223112222 ਨੰਬਰ 'ਤੇ ਭੇਜ ਸਕਦੇ ਹਨ।