ਝਟਕਾ! ਮਹਿੰਗਾ ਹੋ ਗਿਆ ਪੈਟਰੋਲ ਤੇ ਡੀਜ਼ਲ, ਜਾਣੋ ਕਿੰਨੀਆਂ ਵਧੀਆਂ ਕੀਮਤਾਂ

Thursday, Dec 12, 2024 - 01:10 PM (IST)

ਝਟਕਾ! ਮਹਿੰਗਾ ਹੋ ਗਿਆ ਪੈਟਰੋਲ ਤੇ ਡੀਜ਼ਲ, ਜਾਣੋ ਕਿੰਨੀਆਂ ਵਧੀਆਂ ਕੀਮਤਾਂ

ਨਵੀਂ ਦਿੱਲੀ - ਕੱਚੇ ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਪਿਛਲੇ 24 ਘੰਟਿਆਂ 'ਚ ਇਕ ਡਾਲਰ ਤੋਂ ਜ਼ਿਆਦਾ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦਾ ਅਸਰ ਘਰੇਲੂ ਬਾਜ਼ਾਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ 'ਤੇ ਵੀ ਦੇਖਣ ਨੂੰ ਮਿਲਿਆ ਅਤੇ ਅੱਜ ਜ਼ਿਆਦਾਤਰ ਸ਼ਹਿਰਾਂ 'ਚ ਤੇਲ ਮਹਿੰਗਾ ਹੋ ਗਿਆ ਹੈ। ਅੱਜ ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਕੀਤੇ ਗਏ ਨਵੇਂ ਰੇਟਾਂ ਵਿੱਚ ਦੇਸ਼ ਭਰ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਕਈ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ :     ICICI ਬੈਂਕ ਖ਼ਾਤਾਧਾਰਕਾਂ ਲਈ ਜ਼ਰੂਰੀ ਖ਼ਬਰ, ਇਸ ਦਿਨ ਨਹੀਂ ਕਰ ਸਕਣਗੇ ਅਹਿਮ ਸਰਵਿਸ ਦੀ ਵਰਤੋਂ

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਯੂਪੀ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ 'ਚ ਪੈਟਰੋਲ 27 ਪੈਸੇ ਮਹਿੰਗਾ ਹੋ ਗਿਆ ਹੈ ਅਤੇ 94.98 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਡੀਜ਼ਲ ਵੀ 32 ਪੈਸੇ ਵਧ ਕੇ 88.13 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ। ਬਿਹਾਰ ਦੀ ਰਾਜਧਾਨੀ ਪਟਨਾ 'ਚ ਅੱਜ ਪੈਟਰੋਲ 13 ਪੈਸੇ ਮਹਿੰਗਾ ਹੋ ਕੇ 105.73 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ, ਜਦਕਿ ਡੀਜ਼ਲ 13 ਪੈਸੇ ਵਧ ਕੇ 92.56 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ। ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਵਿੱਚ ਪੈਟਰੋਲ 32 ਪੈਸੇ ਮਹਿੰਗਾ ਹੋ ਕੇ 95.56 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 30 ਪੈਸੇ ਮਹਿੰਗਾ ਹੋ ਕੇ 88.40 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਇਹ ਵੀ ਪੜ੍ਹੋ :       EMI ਦੇਣ ਤੋਂ ਵੱਧ ਜਰੂਰੀ ਹੈ 'ਪਤਨੀ'-ਬੱਚਿਆਂ ਦੀ ਦੇਖਭਾਲ, ਸੁਪਰੀਮ ਕੋਰਟ ਦੇ ਫੈਸਲੇ ਨੇ ਵਧਾਈ ਬੈਂਕਾਂ ਦੀ ਚਿੰਤਾ!

ਕੱਚੇ ਤੇਲ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ 'ਚ ਇਸ ਦੀਆਂ ਕੀਮਤਾਂ 'ਚ ਵੀ ਵਾਧਾ ਹੋਇਆ ਹੈ। ਬ੍ਰੈਂਟ ਕਰੂਡ ਦੀ ਕੀਮਤ 73.52 ਡਾਲਰ ਪ੍ਰਤੀ ਬੈਰਲ ਹੋ ਗਈ ਹੈ। ਡਬਲਯੂ.ਟੀ.ਆਈ. ਦੀ ਦਰ ਵੀ ਵਧ ਕੇ 70.40 ਡਾਲਰ ਪ੍ਰਤੀ ਬੈਰਲ ਹੋ ਗਈ ਹੈ।

ਚਾਰ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਦਿੱਲੀ 'ਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੈ

ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ

ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ

ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ

ਇਹ ਵੀ ਪੜ੍ਹੋ :     ਸੰਜੇ ਮਲਹੋਤਰਾ ਨੇ RBI ਦੇ 26ਵੇਂ ਗਵਰਨਰ ਵਜੋਂ ਸੰਭਾਲਿਆ ਅਹੁਦਾ, ਇਨ੍ਹਾਂ ਚੁਣੌਤੀਆਂ ਦਾ ਕਰਨਾ ਹੋਵੇਗਾ ਸਾਹਮਣਾ

ਇਨ੍ਹਾਂ ਸ਼ਹਿਰਾਂ ਵਿੱਚ ਰੇਟ ਬਦਲ ਗਏ ਹਨ

ਨੋਇਡਾ 'ਚ ਪੈਟਰੋਲ 94.98 ਰੁਪਏ ਅਤੇ ਡੀਜ਼ਲ 88.13 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਪਟਨਾ 'ਚ ਪੈਟਰੋਲ 105.73 ਰੁਪਏ ਅਤੇ ਡੀਜ਼ਲ 92.56 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਫਰੀਦਾਬਾਦ 'ਚ ਪੈਟਰੋਲ 95.56 ਰੁਪਏ ਅਤੇ ਡੀਜ਼ਲ 88.40 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇਹ ਵੀ ਪੜ੍ਹੋ :      ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ, ਸੀਮੈਂਟ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ
ਇਹ ਵੀ ਪੜ੍ਹੋ :      Amazon ਨੇ ਗਾਹਕਾਂ ਨੂੰ ਦਿੱਤਾ ਵੱਡਾ ਤੋਹਫਾ, ਹੁਣ ਇੰਨੇ ਮਿੰਟਾਂ 'ਚ ਘਰ ਪਹੁੰਚ ਜਾਵੇਗਾ ਤੁਹਾਡਾ ਸਾਮਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News