ਆਮ ਜਨਤਾ ਨੂੰ ਰਾਹਤ, ਅੱਜ ਨਹੀਂ ਵਧੇ ਪੈਟਰੋਲ ਅਤੇ ਡੀਜ਼ਲ ਦੇ ਭਾਅ

07/19/2019 10:24:13 AM

ਨਵੀਂ ਦਿੱਲੀ—ਸ਼ੁੱਕਰਵਾਰ ਨੂੰ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ 73.35 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਉੱਧਰ ਡੀਜ਼ਲ ਦੇ ਭਾਅ ਪਿਛਲੇ ਸੱਤ ਦਿਨਾਂ ਤੋਂ ਸਥਿਰ ਹਨ ਅਤੇ ਇਹ 66.24 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਵਰਣਨਯੋਗ ਹੈ ਕਿ ਪੂਰੇ ਦੇਸ਼ 'ਚ ਪ੍ਰਤੀਦਿਨ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੇ ਬਦਲੇ ਹੋਏ ਰੇਟ ਲਾਗੂ ਕੀਤੇ ਜਾਂਦੇ ਹਨ।
ਪੈਟਰੋਲ ਦੀ ਕੀਮਤ
ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਦਿੱਲੀ 'ਚ ਪੈਟਰੋਲ ਦੀ ਕੀਮਤ 73.35 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਮੁੰਬਈ 'ਚ ਇਹ 78.96 ਰੁਪਏ ਪ੍ਰਤੀ ਲੀਟਰ, ਕੋਲਕਾਤਾ 'ਚ 75.77 ਰੁਪਏ ਪ੍ਰਤੀ ਲੀਟਰ, ਹਰਿਆਣਾ 'ਚ 73.14 ਰੁਪਏ ਪ੍ਰਤੀ ਲੀਟਰ, ਹਿਮਾਚਲ ਪ੍ਰਦੇਸ਼ 'ਚ 72.17 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ ਪੈਟਰੋਲ 76.18 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਡੀਜ਼ਲ ਦੀ ਕੀਮਤ 
ਉੱਧਰ ਡੀਜ਼ਲ ਦੀ ਗੱਲ ਕਰੀਏ ਤਾਂ ਦਿੱਲੀ 'ਚ ਡੀਜ਼ਲ 66.24 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ 'ਚ ਇਸ ਦੀ ਕੀਮਤ 69.43 ਰੁਪਏ, ਕੋਲਕਾਤਾ 'ਚ 68.31 ਰੁਪਏ, ਹਰਿਆਣਾ 'ਚ 65.45 ਰੁਪਏ, ਹਿਮਾਚਲ ਪ੍ਰਦੇਸ਼ 'ਚ 64.25 ਰੁਪਏ ਅਤੇ ਚੇਨਈ 'ਚ 69.96 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਪੰਜਾਬ 'ਚ ਪੈਟਰੋਲ ਦੀਆਂ ਕੀਮਤਾਂ
ਉੱਧਰ ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ 'ਚ ਅੱਜ ਪੈਟਰੋਲ 73.12 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਬਾਕੀ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ 'ਚ ਪੈਟਰੋਲ 73.67 ਰੁਪਏ, ਲੁਧਿਆਣਾ 'ਚ 73.63 ਰੁਪਏ ਅਤੇ ਪਟਿਆਲਾ 'ਚ 73.54 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

Aarti dhillon

This news is Content Editor Aarti dhillon