ਪੈਟਰੋਲ ਅਤੇ ਡੀਜ਼ਲ ਦੇ ਭਾਅ ਵਧੇ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ

09/19/2019 11:06:37 AM

ਨਵੀਂ ਦਿੱਲੀ—ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਰੋਜ਼ ਹੋਣ ਵਾਲੇ ਬਦਲਾਅ 'ਚ ਅੱਜ ਤੇਲ ਦੇ ਭਾਅ ਗਰਮ ਹੋ ਗਏ ਹਨ। ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਸਾਊਦੀ ਅਰਬ ਦੀਆਂ ਤੇਲ ਕੰਪਨੀਆਂ 'ਚ ਅੱਗ ਲੱਗਣ ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਉਛਾਲ ਆਇਆ ਹੈ ਜਿਸ ਦਾ ਅਸਰ ਭਾਰਤ 'ਚ ਵੀ ਦੇਖਿਆ ਜਾ ਰਿਹਾ ਹੈ।
ਵੀਰਵਾਰ ਭਾਵ ਅੱਜ 19 ਸਤੰਬਰ ਨੂੰ ਦਿੱਲੀ 'ਚ ਪੈਟਰੋਲ 72.71 ਰੁਪਏ ਪ੍ਰਤੀ ਲੀਟਰ ਹੈ। ਕੱਲ ਦੇ ਮੁਕਾਬਲੇ ਅੱਜ ਪੈਟਰੋਲ ਦੀ ਕੀਮਤ 'ਚ 29 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ। ਉੱਧਰ ਡੀਜ਼ਲ ਦੀ ਕੀਮਤ 66.01 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ। ਡੀਜ਼ਲ ਦੀ ਕੀਮਤ ਅੱਜ 19 ਪੈਸੇ ਵਧ ਗਈ ਹੈ।
ਉੱਧਰ ਮੁੰਬਈ 'ਚ ਪੈਟਰੋਲ ਦੀ ਕੀਮਤ 78.39 ਰੁਪਏ ਪ੍ਰਤੀ ਲੀਟਰ ਹੈ। ਕੱਲ ਦੇ ਮੁਕਾਬਲੇ ਇਥੇ ਪੈਟਰੋਲ ਦੀ ਕੀਮਤ 29 ਪੈਸੇ ਵਧ ਗਈ ਹੈ। ਮੁੰਬਈ 'ਚ ਡੀਜ਼ਲ ਦੀ ਕੀਮਤ 69.24 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਡੀਜ਼ਲ ਦੀ ਕੀਮਤ 'ਚ 20 ਪੈਸੇ ਦਾ ਵਾਧਾ ਹੋਇਆ ਹੈ।
ਅਜਿਹੇ 'ਚ ਕੋਲਕਾਤਾ 'ਚ ਅੱਜ ਪੈਟਰੋਲ ਦੀ ਕੀਮਤ 75.43 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਕੱਲ ਦੇ ਮੁਕਾਬਲੇ ਕੋਲਕਾਤਾ 'ਚ ਪੈਟਰੋਲ ਦੇ ਭਾਅ 29 ਪੈਸੇ ਵਧ ਗਏ ਹਨ। ਡੀਜ਼ਲ ਦੀ ਕੀਮਤ 68.42 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ ਦੀ ਕੀਮਤ ਵੀ ਕੱਲ ਦੇ ਮੁਕਾਬਲੇ 19 ਪੈਸੇ ਵਧ ਗਈ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 75.56 ਰੁਪਏ ਪ੍ਰਤੀ ਲੀਟਰ ਹੈ। ਪੈਟਰੋਲ ਦੇ ਭਾਅ 30 ਪੈਸੇ ਵਧ ਗਏ ਹਨ। ਡੀਜ਼ਲ ਦੀ ਕੀਮਤ 69.77 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ ਦੀ ਕੀਮਤ 'ਚ 20 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ।


Aarti dhillon

Content Editor

Related News