ਲਗਾਤਾਰ ਤੀਜੇ ਦਿਨ ਘਟੇ ਪੈਟਰੋਲ ਅਤੇ ਡੀਜ਼ਲ ਦੇ ਭਾਅ

10/05/2019 1:28:59 PM

ਨਵੀਂ ਦਿੱਲੀ—ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਸ਼ਨੀਵਾਰ ਨੂੰ ਵੱਡੀ ਰਾਹਤ ਮਿਲੀ ਹੈ। ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚ ਪੈਟਰੋਲ ਦੀ ਕੀਮਤ 28-31 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਅਤੇ ਡੀਜ਼ਲ ਦੇ ਭਾਅ 'ਚ ਵੀ 20-22 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਨਰਮੀ ਆਉਣ ਦੇ ਬਾਅਦ ਆਇਲ ਮਾਰਕਟਿੰਗ ਕੰਪਨੀਆਂ ਨੇ ਲਗਾਤਾਰ ਤੀਜੇ ਦਿਨ ਪੈਟਰੋਲ ਅਤੇ ਡੀਜ਼ਲ ਦੇ ਭਾਅ ਘਟਾਏ ਹਨ।
ਇਨ੍ਹਾਂ ਤਿੰਨ ਦਿਨਾਂ 'ਚ ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ 57 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ ਅਤੇ ਡੀਜ਼ਲ ਦੀ ਕੀਮਤ 34 ਪੈਸੇ ਪ੍ਰਤੀ ਲੀਟਰ ਘੱਟ ਹੋ ਗਈ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਦੇ ਮੁਤਾਬਕ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ 'ਚ ਪੈਟਰੋਲ ਦੀਆਂ ਕੀਮਤਾਂ ਘੱਟ ਕੇ ਕ੍ਰਮਵਾਰ 74.04 ਰੁਪਏ, 76.67 ਰੁਪਏ, 79.65 ਰੁਪਏ ਅਤੇ 76.90 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਚਾਰਾਂ ਮਹਾਨਗਰਾਂ 'ਚ ਡੀਜ਼ਲ ਦੀ ਕੀਮਤ ਵੀ ਘੱਟ ਕੇ ਲੜੀਵਾਰ 67.15 ਰੁਪਏ, 69.51 ਰੁਪਏ, 70.39 ਰੁਪਏ ਅਤੇ 71.94 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਪੈਟਰੋਲ ਦੀ ਕੀਮਤ 'ਚ ਸ਼ਨੀਵਾਰ ਨੂੰ ਦਿੱਲੀ ਅਤੇ ਕੋਲਕਾਤਾ 'ਚ 29 ਪੈਸੇ, ਮੁੰਬਈ 'ਚ 28 ਪੈਸੇ ਅਤੇ ਚੇਨਈ 'ਚ 31 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ। ਉੱਧਰ ਡੀਜ਼ਲ ਦੀ ਕੀਮਤ ਦਿੱਲੀ ਅਤੇ ਕੋਲਕਾਤਾ 'ਚ 20 ਪੈਸੇ ਜਦੋਂਕਿ ਮੁੰਬਈ 'ਚ 22 ਪੈਸੇ ਅਤੇ ਚੇਨਈ 'ਚ 21 ਪੈਸੇ ਪ੍ਰਤੀ ਲੀਟਰ ਘੱਟ ਗਏ ਹਨ।


Aarti dhillon

Content Editor

Related News