ਸਥਿਰ ਰਹਿਣ ਦੇ ਬਾਅਦ ਅੱਜ ਸਸਤਾ ਹੋਇਆ ਪੈਟਰੋਲ ਅਤੇ ਡੀਜ਼ਲ, ਜਾਣੋ ਕੀਮਤਾਂ
Thursday, Oct 10, 2019 - 09:38 AM (IST)

ਨਵੀਂ ਦਿੱਲੀ—ਸਾਊਦੀ ਅਰਾਮਕੋ ਦੇ ਆਇਲ ਪਲਾਂਟ 'ਚ ਅੱਗ ਲੱਗਣ ਦੇ ਬਾਅਦ ਤੇਲ ਦੀਆਂ ਕੀਮਤਾਂ 'ਚ ਹੌਲੀ-ਹੌਲੀ ਵਾਧਾ ਦੇਖਿਆ ਗਿਆ ਸੀ ਪਰ ਹੁਣ ਸਥਿਤੀ ਆਮ ਹੋ ਰਹੀ ਹੈ। ਤੇਲ ਦੀਆਂ ਕੀਮਤਾਂ 'ਚ ਹੌਲੀ-ਹੌਲੀ ਬਦਲਾਅ ਆ ਰਿਹਾ ਹੈ। ਪਿਛਲੇ ਹਫਤੇ ਤੋਂ ਤੇਲ ਦੀਆਂ ਕੀਮਤਾਂ 'ਚ ਸਥਿਰਤਾ ਅਤੇ ਥੌੜਾ ਉਤਾਰ-ਚੜ੍ਹਾਅ ਦੇਖਿਆ ਗਿਆ ਪਰ ਕੀਮਤ ਹੌਲੀ-ਹੌਲੀ ਘੱਟ ਰਹੀ ਹੈ। ਤੇਲ ਦੀਆਂ ਕੀਮਤਾਂ 'ਚ ਹੁਣ ਕੁਝ ਨਰਮੀ ਦਿੱਸਣ ਲੱਗੀ ਹੈ। ਕੱਲ ਤੇਲ ਦੇ ਭਾਅ ਸਥਿਰ ਸਨ। ਕੱਲ ਦੇ ਮੁਕਾਬਲੇ ਅੱਜ ਪੈਟਰੋਲ 'ਚ 5 ਪੈਸੇ ਅਤੇ ਡੀਜ਼ਲ 'ਚ 5-6 ਪੈਸੇ ਦੀ ਗਿਰਾਵਟ ਆਈ ਹੈ।
ਆਓ ਜਾਣਦੇ ਹਾਂ ਅੱਜ ਤੁਹਾਡੇ ਸ਼ਹਿਰ 'ਚ ਕੀ ਭਾਅ ਹਨ?
ਵੀਰਵਾਰ ਭਾਵ ਅੱਜ 10 ਅਕਤੂਬਰ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਪੈਟਰੋਲ ਦੇ ਭਾਅ 'ਚ 5 ਪੈਸੇ ਦੀ ਗਿਰਾਵਟ ਦੇ ਨਾਲ 73.54 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਤਰ੍ਹਾਂ ਡੀਜ਼ਲ 'ਚ 6 ਪੈਸੇ ਦੀ ਗਿਰਾਵਟ ਦੇ ਨਾਲ 70.03 ਰੁਪਏ ਪ੍ਰਤੀ ਲੀਟਰ ਹੈ।
ਇੰਝ ਹੀ ਕੋਲਕਾਤਾ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਪੈਟਰੋਲ ਦੀ ਕੀਮਤ 'ਚ 5 ਪੈਸੇ ਦੀ ਗਿਰਾਵਟ ਦੇ ਨਾਲ 76.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 'ਚ 5 ਪੈਸੇ ਦੀ ਗਿਰਾਵਟ ਦੇ ਨਾਲ 69.11 ਰੁਪਏ ਪ੍ਰਤੀ ਲੀਟਰ ਹੈ।
ਇਸ ਤਰ੍ਹਾਂ ਚੇਨਈ 'ਚ ਪੈਟਰੋਲ ਦੀ ਕੀਮਤ 5 ਪੈਸੇ ਦੀ ਗਿਰਾਵਟ ਦੇ ਨਾਲ 76.38 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਚ 5 ਪੈਸੇ ਦੀ ਗਿਰਾਵਟ ਦੇ ਨਾਲ 70.51 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।