ਅੱਜ ਲਗਾਤਾਰ ਤੀਜਾ ਦਿਨ, ਪੈਟਰੋਲ ਅਤੇ ਡੀਜ਼ਲ ਦੇ ਭਾਅ ਸਥਿਰ
Tuesday, Dec 03, 2019 - 09:36 AM (IST)

ਨਵੀਂ ਦਿੱਲੀ—ਤੇਲ ਕੰਪਨੀਆਂ ਨੇ ਆਪਣੇ ਗਾਹਕਾਂ ਦਾ ਫਿਰ ਤੋਂ ਧਿਆਨ ਰੱਖਣਾ ਸ਼ੁਰੂ ਕਰ ਦਿੱਤਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਮੰਗਲਵਾਰ ਨੂੰ ਵੀ ਕੋਈ ਬਦਲਾਅ ਨਹੀਂ ਹੋਇਆ ਹੈ। ਨਵੰਬਰ ਦੇ ਆਖਿਰੀ ਦਿਨਾਂ 'ਚ ਜ਼ਰੂਰ ਤੇਲ ਦੀਆਂ ਕੀਮਤਾਂ 'ਚ ਉਛਾਲ ਆਇਆ ਸੀ। ਹਾਲਾਂਕਿ 1 ਦਸੰਬਰ ਤੋਂ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੈ ਜਿਸ ਨਾਲ ਆਮ ਗਾਹਕ ਰਾਹਤ ਮਹਿਸੂਸ ਕਰ ਰਹੇ ਹਨ।
ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਮੰਗਲਵਾਰ ਭਾਵ ਅੱਜ 3 ਦਸੰਬਰ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਥਿਰ ਹੈ। ਪੈਟਰੋਲ ਦੇ ਭਾਅ 74.91 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 65.78 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਸਥਿਰ ਹਨ। ਮੁੰਬਈ 'ਚ ਪੈਟਰੋਲ 80.59 ਰੁਪਏ ਪ੍ਰਤੀ ਲੀਟਰ ਹੈ ਅਤੇ ਡੀਜ਼ਲ 69.00 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਕੋਲਕਾਤਾ 'ਚ ਪੈਟਰੋਲ 77.61 ਰੁਪਏ ਪ੍ਰਤੀ ਡੀਜ਼ਲ 68.19 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਚੇਨਈ 'ਚ ਵੀ ਤੇਲ ਦੀ ਭਾਅ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਭਾਵ ਇਥੇ ਵੀ ਤੇਲ ਦੇ ਭਾਅ ਸਥਿਰ ਹਨ। ਚੇਨਈ 'ਚ ਪੈਟਰੋਲ ਦੀ ਕੀਮਤ 77.91 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 69.53 ਰੁਪਏ ਪ੍ਰਤੀ ਲੀਟਰ ਹੈ।
ਤੇਲ ਦੀਆਂ ਕੀਮਤਾਂ 'ਚ ਸਥਿਰਤਾ ਆਉਣ ਨਾਲ ਪੈਟਰੋਲ ਅਤੇ ਡੀਜ਼ਲ ਗਾਹਕ ਰਾਹਤ ਮਹਿਸੂਸ ਕਰ ਰਹੇ ਹਨ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ ਛੇ ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।