ਗਿਰਾਵਟ ਦੇ ਬਾਅਦ ਅੱਜ ਪੈਟਰੋਲ ਅਤੇ ਡੀਜ਼ਲ ਦੇ ਭਾਅ ਸਥਿਰ, ਨਹੀਂ ਹੋਇਆ ਕੋਈ ਬਦਲਾਅ
Tuesday, Mar 17, 2020 - 09:58 AM (IST)
ਨਵੀਂ ਦਿੱਲੀ—ਕੋਰੋਨਾ ਵਾਇਰਸ ਦੇ ਕਹਿਰ ਨਾਲ ਕੱਚੇ ਤੇਲ ਦੀ ਕੀਮਤ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਜਿਸ ਦੇ ਚੱਲਦੇ ਦੇਸ਼ 'ਚ ਪੈਟਰੋਲ ਅਤੇ ਡੀਜ਼ਲ 'ਚ ਪਿਛਲੇ ਕਈ ਦਿਨਾਂ ਤੋਂ ਗਿਰਾਵਟ ਦੇਖੀ ਜਾ ਰਹੀ ਹੈ। ਤੇਲ ਕੰਪਨੀਆਂ ਨੇ ਅੱਜ ਪੈਟਰੋਲ-ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਕੱਲ ਪੈਟਰੋਲ 'ਚ 16 ਪੈਸੇ ਅਤੇ ਡੀਜ਼ਲ 'ਚ ਔਸਤਨ 15 ਪੈਸੇ ਦੀ ਕਟੌਤੀ ਹੋਈ ਹੈ। ਪਰ ਅੱਜ ਦੇ ਤੇਲ ਦੇ ਭਾਅ ਸਥਿਰ ਹਨ।
ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੇ ਭਾਅ
ਮੰਗਲਵਾਰ ਭਾਵ ਅੱਜ 17 ਮਾਰਚ ਨੂੰ ਦਿੱਲੀ 'ਚ ਪੈਟਰੋਲ-ਡੀਜ਼ਲ ਦੇ ਭਾਅ ਸਥਿਰ ਹਨ। ਭਾਵ ਕੱਲ ਜਿਸ ਭਾਅ 'ਚ ਪੈਟਰੋਲ ਅਤੇ ਡੀਜ਼ਲ ਵਿਕ ਰਿਹਾ ਸੀ। ਅੱਜ ਵੀ ਉਹ ਭਾਅ ਹਨ। ਪੈਟਰੋਲ ਦੀ ਕੀਮਤ 69.59 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 62.29 ਰੁਪਏ ਪ੍ਰਤੀ ਲੀਟਰ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ 'ਚ ਸਥਿਰਤਾ ਹੈ। ਪੈਟਰੋਲ ਦੀ ਕੀਮਤ 75.30 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 65.21 ਰੁਪਏ ਪ੍ਰਤੀ ਲੀਟਰ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ ਦੇ ਭਾਅ 72.29 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 64.62 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪੈਟਰੋਲ ਦੀ ਕੀਮਤ 72.28 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 65.71 ਰੁਪਏ ਪ੍ਰਤੀ ਲੀਟਰ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।