ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ''ਚ ਹੋਇਆ ਵਾਧਾ

09/17/2019 10:07:07 AM

ਨਵੀਂ ਦਿੱਲੀ—ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਰੋਜ਼ ਹੋਣ ਵਾਲੇ ਬਦਲਾਅ 'ਚ ਅੱਜ ਤੇਲ ਦੀਆਂ ਕੀਮਤਾਂ ਗਰਮ ਹੋ ਗਈਆਂ ਹਨ। ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਸਾਊਦੀ ਅਰਬ ਦੀਆਂ ਤੇਲ ਕੰਪਨੀਆਂ 'ਚ ਅੱਗ ਲੱਗਣ ਨਾਲ ਕੱਚੇ ਤੇਲ ਕੀਮਤਾਂ 'ਚ ਉਛਾਲ ਆਇਆ ਹੈ। ਜਿਸ ਦਾ ਅਸਰ ਭਾਰਤ 'ਚ ਦੇਖਿਆ ਜਾ ਰਿਹਾ ਹੈ।
ਮੰਗਲਵਾਰ ਭਾਵ ਅੱਜ 17 ਸਤੰਬਰ ਨੂੰ ਦਿੱਲੀ 'ਚ ਪੈਟਰੋਲ 72.17 ਰੁਪਏ ਪ੍ਰਤੀ ਲੀਟਰ ਹੈ। ਕੱਲ ਦੇ ਮੁਕਾਬਲੇ ਅੱਜ ਪੈਟਰੋਲ ਦੀ ਕੀਮਤ 'ਚ 14 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ। ਉੱਧਰ ਡੀਜ਼ਲ ਦੀ ਕੀਮਤ 65.78 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ ਦੀ ਕੀਮਤ 15 ਪੈਸੇ ਵਧ ਗਈ ਹੈ।
ਉੱਧਰ ਮੁੰਬਈ 'ਚ ਪੈਟਰੋਲ ਦੀ ਕੀਮਤ 77.85 ਰੁਪਏ ਪ੍ਰਤੀ ਲੀਟਰ ਹੈ। ਕੱਲ ਦੇ ਮੁਕਾਬਲੇ ਇਥੇ ਪੈਟਰੋਲ ਦੀ ਕੀਮਤ 14 ਪੈਸੇ ਵਧ ਗਈ ਹੈ। ਮੁੰਬਈ 'ਚ ਡੀਜ਼ਲ ਦੀ ਕੀਮਤ 68.62 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਡੀਜ਼ਲ ਦੀ ਕੀਮਤ 'ਚ 16 ਪੈਸੇ ਦਾ ਵਾਧਾ ਹੋਇਆ ਹੈ।
ਇੰਝ ਹੀ ਕੋਲਕਾਤਾ 'ਚ ਅੱਜ ਪੈਟਰੋਲ ਦੀ ਕੀਮਤ 74.89 ਰੁਪਏ ਪ੍ਰਤੀ ਲੀਟਰ ਹੈ। ਕੱਲ ਦੇ ਮੁਕਾਬਲੇ ਕੋਲਕਾਤਾ 'ਚ ਪੈਟਰੋਲ ਦੀ ਕੀਮਤ 13 ਪੈਸੇ ਵਧ ਗਈ ਹੈ। ਡੀਜ਼ਲ ਦੀ ਕੀਮਤ 67.99 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ ਦੀ ਕੀਮਤ ਵੀ ਕੱਲ ਦੇ ਮੁਕਾਬਲੇ 15 ਪੈਸੇ ਵਧ ਗਈ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 74.99 ਰੁਪਏ ਪ੍ਰਤੀ ਲੀਟਰ ਹੈ। ਪੈਟਰੋਲ ਦੀ ਕੀਮਤ 14 ਪੈਸੇ ਵਧ ਗਈ ਗਈ। ਡੀਜ਼ਲ ਦੀ ਕੀਮਤ 69.31 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ ਦੀਆਂ ਕੀਮਤਾਂ 'ਚ 16 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ।

Aarti dhillon

This news is Content Editor Aarti dhillon