ਪੰਜਾਬ ''ਚ ਪੈਟਰੋਲ ਦਾ ਮੁੱਲ 88 ਰੁ: ਤੋਂ ਪਾਰ, ਡੀਜ਼ਲ 80 ਰੁ: ਦੇ ਨਜ਼ਦੀਕ ਪੁੱਜਾ

Tuesday, Feb 09, 2021 - 04:22 PM (IST)

ਪੰਜਾਬ ''ਚ ਪੈਟਰੋਲ ਦਾ ਮੁੱਲ 88 ਰੁ: ਤੋਂ ਪਾਰ, ਡੀਜ਼ਲ 80 ਰੁ: ਦੇ ਨਜ਼ਦੀਕ ਪੁੱਜਾ

ਨਵੀਂ ਦਿੱਲੀ- ਹੁਣ ਜੇਬ ਹੋਰ ਢਿੱਲੀ ਕਰਨੀ ਪਵੇਗੀ। ਕੌਮਾਂਤਰੀ ਬਾਜ਼ਾਰ ਵਿਚ ਕੱਚਾ ਤੇਲ 60 ਡਾਲਰ ਪ੍ਰਤੀ ਬੈਰਲ ਤੋਂ ਪਾਰ ਹੋਣ ਵਿਚਕਾਰ ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਲਗਾਤਾਰ ਤਿੰਨ ਦਿਨ ਕੀਮਤਾਂ ਨੂੰ ਸਥਿਰ ਰੱਖਿਆ ਗਿਆ ਸੀ। ਪੈਟਰੋਲ ਅਤੇ ਡੀਜ਼ਲ ਦੀ ਕੀਮਤ 35-35 ਪੈਸੇ ਤੱਕ ਵਧਾਈ ਗਈ ਹੈ।

ਰਾਸ਼ਟਰੀ ਰਾਜਧਾਨੀ ਵਿਚ ਪੈਟਰੋਲ ਦੀ ਕੀਮਤ 87.30 ਰੁਪਏ ਪ੍ਰਤੀ ਲਿਟਰ ਹੋ ਗਈ ਹੈ, ਡੀਜ਼ਲ ਦੀ ਕੀਮਤ 77.48 ਰੁਪਏ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ। ਦੇਸ਼ ਵਿਚ ਪੈਟਰੋਲ ਦੀਆਂ ਕੀਮਤਾਂ ਇਸ ਸਮੇਂ ਰਿਕਾਰਡ ਪੱਧਰ 'ਤੇ ਹਨ। ਦਿੱਲੀ ਨੂੰ ਛੱਡ ਕੇ ਹੋਰ ਸ਼ਹਿਰਾਂ ਵਿਚ ਡੀਜ਼ਲ ਦੀ ਕੀਮਤ ਵੀ ਇਤਿਹਾਸਕ ਉੱਚ ਪੱਧਰ 'ਤੇ ਹੈ। ਮੁੰਬਈ ਵਿਚ ਪੈਟਰੋਲ ਦੀ ਕੀਮਤ 93.83 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ 84.36 ਰੁਪਏ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ।

ਪੰਜਾਬ 'ਚ ਕੀਮਤਾਂ-
ਉੱਥੇ ਹੀ, ਪੰਜਾਬ ਵਿਚ ਪੈਟਰੋਲ ਦੀ ਕੀਮਤ 88 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ 79 ਰੁਪਏ ਪ੍ਰਤੀ ਲਿਟਰ ਤੋਂ ਪਾਰ ਹੋ ਗਈ ਹੈ। ਜਲੰਧਰ ਵਿਚ ਪੈਟਰੋਲ ਦੀ ਕੀਮਤ ਅੱਜ 88 ਰੁਪਏ 35 ਪੈਸੇ ਅਤੇ ਡੀਜ਼ਲ ਦੀ 79 ਰੁਪਏ 19 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 88 ਰੁਪਏ 97 ਪੈਸੇ ਅਤੇ ਡੀਜ਼ਲ ਦੀ 79 ਰੁਪਏ 75 ਪੈਸੇ ਹੋ ਗਈ। ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 88 ਰੁਪਏ 90 ਪੈਸੇ ਦਰਜ ਕੀਤੀ ਗਈ ਅਤੇ ਡੀਜ਼ਲ ਦੀ ਕੀਮਤ 79 ਰੁਪਏ 69 ਪੈਸੇ ਪ੍ਰਤੀ ਲਿਟਰ ਹੋ ਗਈ ਹੈ।

ਪਟਿਆਲਾ 'ਚ ਪੈਟਰੋਲ ਦੀ ਕੀਮਤ 88 ਰੁਪਏ 79 ਪੈਸੇ ਅਤੇ ਡੀਜ਼ਲ ਦੀ ਕੀਮਤ 79 ਰੁਪਏ 58 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਮੋਹਾਲੀ 'ਚ ਪੈਟਰੋਲ ਦੀ ਕੀਮਤ 89 ਰੁਪਏ 26 ਪੈਸੇ ਅਤੇ ਡੀਜ਼ਲ ਦੀ 80 ਰੁਪਏ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 84 ਰੁਪਏ 2 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 77 ਰੁਪਏ 19 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ।

ਪੈਟਰੋਲ-ਡੀਜ਼ਲ ਕੀਮਤਾਂ ਨੂੰ ਲੈ ਕੇ ਕੁਮੈਂਟ ਬਾਕਸ 'ਚ ਦਿਓ ਆਪਣੀ ਟਿਪਣੀ


author

Sanjeev

Content Editor

Related News