ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਫਿਰ ਹੋਇਆ ਵਾਧਾ, ਜਾਣੋ ਅੱਜ ਦੇ ਭਾਅ

Saturday, Mar 26, 2022 - 10:32 AM (IST)

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਫਿਰ ਹੋਇਆ ਵਾਧਾ, ਜਾਣੋ ਅੱਜ ਦੇ ਭਾਅ

ਨਵੀਂ ਦਿੱਲੀ (ਵਾਰਤਾ) - ਦੇਸ਼ ਵਿਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਪਿਛਲੇ ਪੰਜ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਚੌਥੀ ਵਾਰ ਵਾਧਾ ਹੋਇਆ ਹੈ। ਰਾਜਧਾਨੀ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨਾਲ ਇੱਥੇ ਪੈਟਰੋਲ 98.61 ਰੁਪਏ ਅਤੇ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜਦਕਿ ਸ਼ੁੱਕਰਵਾਰ ਨੂੰ ਪੈਟਰੋਲ ਦੀ ਕੀਮਤ 97.81 ਅਤੇ ਡੀਜ਼ਲ 89.07 ਸੀ। 

ਇਹ ਵੀ ਪੜ੍ਹੋ : ਵੱਡਾ ਝਟਕਾ: 4 ਦਿਨਾਂ 'ਚ 2 ਰੁਪਏ 40 ਪੈਸੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਅੱਜ ਦਾ ਭਾਅ

ਤੇਲ ਕੰਪਨੀਆਂ ਨੇ 137 ਦਿਨਾਂ ਦੀ ਸਥਿਰਤਾ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਕਾਰਨ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3.20 ਪੈਸੇ ਦਾ ਵਾਧਾ ਹੋ ਚੁੱਕਾ ਹੈ। ਇਸ ਵਾਧੇ ਕਾਰਨ ਮੁੰਬਈ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 113.35 ਰੁਪਏ ਅਤੇ 97.55 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। 

ਯੂਕਰੇਨ 'ਤੇ ਰੂਸ ਦੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। ਇਸ ਕਾਰਨ ਕੌਮਾਂਤਰੀ ਪੱਧਰ 'ਤੇ ਕੱਚਾ ਤੇਲ 13 ਸਾਲ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ।

ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਲੰਡਨ ਬ੍ਰੈਂਟ ਕਰੂਡ 120.65 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 0.23 ਫੀਸਦੀ ਵਧ ਕੇ 112.60 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। 

ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ 'ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ। ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਹਨ: 

ਸ਼ਹਿਰ                  ਪੈਟਰੋਲ                 ਡੀਜ਼ਲ (ਰੁਪਏ ਪ੍ਰਤੀ ਲੀਟਰ) 

ਦਿੱਲੀ                   98.61                      89.87
ਕੋਲਕਾਤਾ            108.01                      93.01
ਮੁੰਬਈ                113.35                      97.55
ਚੇਨਈ                104.43                      94.47

ਜਲੰਧਰ              98.01                        86.79                     
ਲੁਧਿਆਣਾ           98.64                       87.39                    
ਅੰਮ੍ਰਿਤਸਰ           98.72                       87.47
ਫਗਵਾੜਾ            98.10                       86.88         
ਚੰਡੀਗੜ੍ਹ             98.06                       84.50
 

ਇਹ ਵੀ ਪੜ੍ਹੋ : ਜੰਗ ਨੇ ਵਿਗਾੜੇ ਰੂਸ ਦੇ ਹਾਲਾਤ, ਸੋਨੇ ਅਤੇ ਬਿਟਕੁਆਇਨ ਲਈ ਕੁਦਰਤੀ ਗੈਸ ਵੇਚਣ ਦੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 


author

Harinder Kaur

Content Editor

Related News