12 ਦਿਨਾਂ 'ਚ 10 ਵਾਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ
Saturday, Apr 02, 2022 - 10:39 AM (IST)
ਨਵੀਂ ਦਿੱਲੀ (ਵਾਰਤਾ) - ਵਿੱਤੀ ਸਾਲ 2022-23 ਦੇ ਪਹਿਲੇ ਦਿਨ ਰਾਹਤ ਤੋਂ ਬਾਅਦ ਦੇਸ਼ ਵਿਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਤੇਲ ਕੰਪਨੀਆਂ ਨੇ ਪਿਛਲੇ 12 ਦਿਨਾਂ 'ਚ 10 ਵਾਰ ਤੇਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।
ਇਸ ਵਾਧੇ ਤੋਂ ਬਾਅਦ ਦਿੱਲੀ 'ਚ ਪੈਟਰੋਲ 102.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 93.87 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਮੁੰਬਈ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 85-85 ਪੈਸੇ ਵਧ ਕੇ ਕ੍ਰਮਵਾਰ 117.57 ਰੁਪਏ ਅਤੇ 101.79 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਰੂਸ ਦੇ ਯੂਕਰੇਨ 'ਤੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿੱਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। 137 ਦਿਨਾਂ ਦੀ ਸਥਿਰਤਾ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ।
ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਲੰਡਨ ਬ੍ਰੈਂਟ ਕਰੂਡ ਅੱਜ 104.39 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 0.86 ਫੀਸਦੀ ਡਿੱਗ ਕੇ 99.42 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।
ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ 'ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।
ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਰਹੀਆਂ:-
ਮਹਾਨਗਰ ਪੈਟਰੋਲ ਡੀਜ਼ਲ (ਰੁਪਏ ਪ੍ਰਤੀ ਲੀਟਰ)
ਦਿੱਲੀ 102.61 93.87
ਕੋਲਕਾਤਾ 112.19 97.02
ਮੁੰਬਈ 117.57 101.79
ਚੇਨਈ 108.21 98.28
ਚੰਡੀਗੜ੍ਹ 101.99 88.22
ਨੋਇਡਾ 102.48 94.04
ਜਲੰਧਰ 101.73 90.47
ਲੁਧਿਆਣਾ 102.39 91.09
ਅੰਮ੍ਰਿਤਸਰ 102.58 91.27
ਪਟਿਆਲਾ 102 90.71
ਬਠਿੰਡਾ 101.71 90.43
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।