ਇਸ ਸਾਲ ਦੀ ਦੀਵਾਲੀ ਹੋਵੇਗੀ ਸਭ ਤੋਂ ਮਹਿੰਗੀ , ਪੈਟਰੋਲ ਮਗਰੋਂ ਡੀਜ਼ਲ ਨੇ ਵੀ ਮਾਰਿਆ ਸੈਂਕੜਾ

10/30/2021 11:13:16 AM

ਨਵੀਂ ਦਿੱਲੀ (ਵਾਰਤਾ)  - ਕੌਮਾਂਤਰੀ ਬਾਜ਼ਾਰ ‘ਚ ਸ਼ੁੱਕਰਵਾਰ ਨੂੰ ਕੱਚੇ ਤੇਲ ਦੇ ਉੱਚ ਪੱਧਰ ‘ਤੇ ਬਣੇ ਰਹਿਣ ਕਾਰਨ ਘਰੇਲੂ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਚੌਥੇ ਦਿਨ ਵਾਧਾ ਜਾਰੀ ਰਿਹਾ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਲਗਾਤਾਰ ਤੀਜੇ ਦਿਨ ਇਨ੍ਹਾਂ ਦੋਵਾਂ ਦੀਆਂ ਕੀਮਤਾਂ 'ਚ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ, ਜਿਸ ਤੋਂ ਬਾਅਦ ਰਾਜਧਾਨੀ ਦਿੱਲੀ ਵਿਚ ਪੈਟਰੋਲ 108.99 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 97.72 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ। 

ਇਸ ਵਾਧੇ ਤੋਂ ਬਾਅਦ ਮੁੰਬਈ 'ਚ ਪੈਟਰੋਲ 114.81 ਰੁਪਏ ਅਤੇ ਡੀਜ਼ਲ 105.86 ਰੁਪਏ ਪ੍ਰਤੀ ਲੀਟਰ, ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਪੈਟਰੋਲ ਸਭ ਤੋਂ ਮਹਿੰਗਾ 117.71 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 107.13 ਰੁਪਏ ਪ੍ਰਤੀ ਲੀਟਰ, ਪਟਨਾ 'ਚ ਪੈਟਰੋਲ 112.76 ਰੁਪਏ ਅਤੇ ਡੀਜ਼ਲ ਵਿਚ 104.35 ਰੁਪਏ ਪ੍ਰਤੀ ਲੀਟਰ, ਬੈਂਗਲੁਰੂ 'ਚ ਪੈਟਰੋਲ 112.79 ਰੁਪਏ ਅਤੇ ਡੀਜ਼ਲ 103.72 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਕੋਲਕਾਤਾ 'ਚ ਵੀ ਪੈਟਰੋਲ 109.46 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 100.84 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ : ‘ਦੀਵਾਲੀ ’ਤੇ ਵਿਗੜੇਗਾ ਰਸੋਈ ਦਾ ਬਜਟ’, ਵਧ ਸਕਦੇ ਹਨ LPG ਦੇ ਰੇਟ’

ਰਾਂਚੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਸਿਰਫ 11 ਪੈਸੇ ਦਾ ਅੰਤਰ ਹੈ। ਪੈਟਰੋਲ ਦੀ ਕੀਮਤ 103.20 ਰੁਪਏ ਅਤੇ ਡੀਜ਼ਲ ਦੀ ਕੀਮਤ 103.09 ਰੁਪਏ ਪ੍ਰਤੀ ਲੀਟਰ ਹੈ। ਦਿੱਲੀ ਐਨਸੀਆਰ ਨੋਇਡਾ ਵਿੱਚ ਪੈਟਰੋਲ ਦੀ ਕੀਮਤ 106.12 ਰੁਪਏ ਅਤੇ ਡੀਜ਼ਲ ਦੀ ਕੀਮਤ 98.38 ਰੁਪਏ ਪ੍ਰਤੀ ਲੀਟਰ ਹੈ। ਫਿਲਹਾਲ ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ 'ਚ ਪੈਟਰੋਲ ਦੀ ਕੀਮਤ 105 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ। ਜ਼ਿਆਦਾਤਰ ਸ਼ਹਿਰਾਂ ਵਿੱਚ ਡੀਜ਼ਲ ਵੀ ਸੈਂਕੜਾ ਮਾਰ ਰਿਹਾ ਹੈ। ਇਸ ਮਹੀਨੇ 'ਚ ਹੁਣ ਤੱਕ 30 ਦਿਨਾਂ 'ਚੋਂ 23 ਦਿਨਾਂ 'ਚ ਇਨ੍ਹਾਂ ਦੋਵਾਂ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ।

ਇਸ ਮਹੀਨੇ ਹੁਣ ਤੱਕ ਪੈਟਰੋਲ 7.35 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 7.95 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਚੁੱਕਾ ਹੈ। ਮਾਰਕਿਟ ਸਟੱਡੀ ਅਤੇ ਕ੍ਰੈਡਿਟ ਰੇਟਿੰਗ ਕੰਪਨੀ ਗੋਲਡਮੈਨ ਸਾਕਸ ਦੀ ਰਿਪੋਰਟ ਤੋਂ ਬਾਅਦ ਕੱਲ ਅਮਰੀਕੀ ਬਾਜ਼ਾਰ 'ਚ ਕੱਚੇ ਤੇਲ 'ਚ ਤੇਜ਼ੀ ਆਈ ਸੀ ਕਿ ਅਗਲੇ ਸਾਲ ਤੱਕ ਬ੍ਰੈਂਟ ਕਰੂਡ 110 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਸਕਦਾ ਹੈ। ਸ਼ੁੱਕਰਵਾਰ ਨੂੰ ਅਮਰੀਕਾ 'ਚ ਕੱਚੇ ਤੇਲ 'ਚ ਕਾਰੋਬਾਰ ਬੜ੍ਹਤ 'ਤੇ ਰਿਹਾ। ਬ੍ਰੈਂਟ ਕਰੂਡ 83.72 ਡਾਲਰ ਪ੍ਰਤੀ ਬੈਰਲ 'ਤੇ ਰਿਹਾ, ਜਦਕਿ ਅਮਰੀਕੀ ਕਰੂਡ 0.50 ਫੀਸਦੀ ਵਧ ਕੇ 83.22 ਡਾਲਰ ਪ੍ਰਤੀ ਬੈਰਲ 'ਤੇ ਬੰਦ ਹੋਇਆ।

ਇਹ ਵੀ ਪੜ੍ਹੋ : ਬਾਈਕ 'ਤੇ ਲਿਜਾ ਰਹੇ ਹੋ ਬੱਚਿਆਂ ਨੂੰ ਤਾਂ ਰਹੋ ਸਾਵਧਾਨ... ਪਹਿਲਾਂ ਜਾਣੋ ਇਹ ਨਿਯਮ

ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਮੁਤਾਬਕ ਦਿੱਲੀ 'ਚ ਪੈਟਰੋਲ 108.99 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 97.72 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਇਸ ਦੇ ਆਧਾਰ 'ਤੇ ਨਵੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। 

ਜਾਣੋ ਪੈਟਰੋਲ-ਡੀਜ਼ਲ ਦੇ ਅੱਜ ਦੇ ਭਾਅ

ਸ਼ਹਿਰ ਦਾ ਨਾਮ              ਪੈਟਰੋਲ               ਡੀਜ਼ਲ

ਜਲੰਧਰ                      109.92               99.87                 
ਲੁਧਿਆਣਾ                  110.59              100.49                
ਅੰਮ੍ਰਿਤਸਰ                  110.66              100.55                
ਫਗਵਾੜਾ                   110.02               99.96
ਚੰਡੀਗੜ੍ਹ                    104.89               97.43
ਦਿੱਲੀ                        108.99              97.72
ਮੁੰਬਈ                       114.81             105.86
ਚੇਨਈ                       105.74             101.92
ਕੋਲਕਾਤਾ                   109.46             100.84

ਇਹ ਵੀ ਪੜ੍ਹੋ : ਚੀਨ ਦੇ ਸਭ ਤੋਂ ਅਮੀਰ ਰਹਿ ਚੁੱਕੇ ਜੈਕ ਮਾ ਨੂੰ ਇਕ ਗਲਤੀ ਪਈ ਭਾਰੀ , ਸਾਲ 'ਚ ਗਵਾ੍ਏ 344 ਅਰਬ ਡਾਲਰ

ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 

ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ SMS ਰਾਹੀਂ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ SMS ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 'ਤੇ SMS ਭੇਜ ਸਕਦੇ ਹੋ। ਤੁਹਾਡਾ ਮੈਸੇਜ ਕੁਝ ਇਸ ਤਰ੍ਹਾਂ ਹੋਵੇਗਾ - RSP <ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਸਾਈਟ  'ਤੇ ਜਾ ਕੇ ਆਪਣੇ ਖੇਤਰ ਦੇ RSP ਕੋਡ ਦੀ ਜਾਂਚ ਕਰ ਸਕਦੇ ਹੋ। ਇਹ ਸੁਨੇਹਾ ਭੇਜਣ ਤੋਂ ਬਾਅਦ, ਤੁਹਾਡੇ ਫੋਨ ਵਿੱਚ ਨਵੀਨਤਮ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਮਿਲ ਜਾਵੇਗੀ।

ਇਹ ਵੀ ਪੜ੍ਹੋ : ਈਸ਼ਾ ਅੰਬਾਨੀ ਦੀ ਵੱਡੀ ਉਪਲੱਬਧੀ, ਸਮਿਥਸੋਨੀਅਨ ਨੈਸ਼ਨਲ ਮਿਊਜ਼ੀਅਮ ਬੋਰਡ 'ਚ ਹੋਈ ਸ਼ਾਮਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News