ਪੈਟਰੋਲ ਹੋਇਆ ਸਸਤਾ, ਡੀਜ਼ਲ ਦੇ ਭਾਅ ਸਥਿਰ

12/16/2019 11:21:06 AM

ਨਵੀਂ ਦਿੱਲੀ—ਹਫਤੇ ਦੇ ਪਹਿਲੇ ਦਿਨ ਅੱਜ ਸੋਮਵਾਰ ਨੂੰ ਪੈਟਰੋਲ ਦੀ ਕੀਮਤ 'ਚ 5 ਪੈਸੇ ਦੀ ਗਿਰਾਵਟ ਆਈ ਹੈ। ਜਦੋਂਕਿ ਡੀਜ਼ਲ ਦੀ ਕੀਮਤ 9 ਦਸੰਬਰ ਤੋਂ ਸਥਿਰ ਹੈ। ਭਾਵ ਡੀਜ਼ਲ ਦੇ ਭਾਅ 'ਚ ਪਿਛਲੇ 8 ਦਿਨਾਂ ਤੋਂ ਕੋਈ ਬਦਲਾਅ ਨਹੀਂ ਹੋਇਆ ਹੈ।
ਆਓ ਜਾਣਦੇ ਹਾਂ ਕਿ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹੈ ਕੀਮਤ?
ਸੋਮਵਾਰ ਭਾਵ ਅੱਜ 16 ਦਸੰਬਰ ਨੂੰ ਦਿੱਲੀ 'ਚ ਪੈਟਰੋਲ 5 ਪੈਸੇ ਸਸਤਾ ਹੋ ਗਿਆ ਹੈ। ਜਦੋਂਕਿ ਡੀਜ਼ਲ ਦੇ ਭਾਅ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ 'ਚ ਪੈਟਰੋਲ ਦੀ ਕੀਮਤ 5 ਪੈਸੇ ਘੱਟ ਕੇ 74.69 ਰੁਪਏ ਪ੍ਰਤੀ ਲੀਟਰ ਹੈ ਅਤੇ ਡੀਜ਼ਲ ਦੀ ਕੀਮਤ 66.04 ਰੁਪਏ ਪ੍ਰਤੀ ਲੀਟਰ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ ਦੇ ਭਾਅ 'ਚ ਗਿਰਾਵਟ ਆਈ ਹੈ। ਮੁੰਬਈ 'ਚ ਪੈਟਰੋਲ ਦੇ ਭਾਅ ਕੱਲ ਦੇ ਮੁਕਾਬਲੇ 5 ਪੈਸੇ ਘੱਟ ਗਏ ਹਨ। ਪੈਟਰੋਲ ਦੇ ਭਾਅ 80.35 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ ਦੇ ਭਾਅ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਡੀਜ਼ਲ ਕੱਲ ਦੇ ਭਾਅ 69.27 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਦੀ ਕੀਮਤ 5 ਪੈਸੇ ਦੀ ਗਿਰਾਵਟ ਆਈ ਹੈ। ਚੇਨਈ 'ਚ ਪੈਟਰੋਲ 77.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 69.81 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਡੀਜ਼ਲ ਦੀ ਕੀਮਤ 'ਚ ਸਥਿਰਤਾ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀਆਂ ਕੀਤੀਆਂ ਜਾਂਦੀਆਂ ਹਨ।

Aarti dhillon

This news is Content Editor Aarti dhillon