ਡੀਜ਼ਲ ਕੀਮਤਾਂ ਲਗਾਤਾਰ ਪੰਦਰਵੇਂ ਦਿਨ ਸਥਿਰ, ਜਾਣੋ ਪੈਟਰੋਲ ਦਾ ਮੁੱਲ
Saturday, Oct 17, 2020 - 01:08 PM (IST)
ਨਵੀਂ ਦਿੱਲੀ— ਪੈਟਰੋਲ ਅਤੇ ਡੀਜ਼ਲ ਕੀਮਤਾਂ 'ਚ ਸ਼ਨੀਵਾਰ ਨੂੰ ਲਗਾਤਾਰ 15ਵੇਂ ਦਿਨ ਵੀ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਡੀਜ਼ਲ ਕੀਮਤਾਂ 'ਚ ਅੰਤਿਮ ਵਾਰ ਕਟੌਤੀ 2 ਅਕਤੂਬਰ ਨੂੰ ਹੋਈ ਸੀ, ਜਦੋਂ ਕਿ ਪੈਟਰੋਲ ਦੀ ਕੀਮਤ ਪਿਛਲੇ 25 ਦਿਨਾਂ ਤੋਂ ਸਥਿਰ ਹੈ।
ਪੈਟਰੋਲ ਕੀਮਤਾਂ 'ਚ ਆਖਰੀ ਵਾਰ 22 ਸਤੰਬਰ ਨੂੰ 7 ਤੋਂ 8 ਪੈਸੇ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਗਈ ਸੀ। ਤੇਲ ਮਾਰਕੀਟਿੰਗ ਖੇਤਰ ਦੀ ਮੋਹਰੀ ਕੰਪਨੀ ਇੰਡੀਅਨ ਆਇਲ ਮੁਤਾਬਕ, ਸ਼ਨੀਵਾਰ ਨੂੰ ਦਿੱਲੀ 'ਚ ਪੈਟਰੋਲ 81.06 ਰੁਪਏ ਪ੍ਰਤੀ ਲਿਟਰ, ਜਦੋਂ ਕਿ ਡੀਜ਼ਲ 74.46 ਰੁਪਏ ਪ੍ਰਤੀ ਲਿਟਰ 'ਤੇ ਸਥਿਰ ਰਿਹਾ।
ਵਪਾਰਕ ਨਗਰੀ ਮੁੰਬਈ 'ਚ ਪੈਟਰੋਲ 87.74 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 76.86 ਰੁਪਏ ਪ੍ਰਤੀ ਲਿਟਰ 'ਤੇ ਟਿਕਿਆ ਰਿਹਾ।
ਇਸ ਤੋਂ ਇਲਾਵਾ ਕੋਲਕਾਤਾ 'ਚ ਪੈਟਰੋਲ 82.59 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 73.99 ਰੁਪਏ ਪ੍ਰਤੀ ਲਿਟਰ 'ਤੇ ਸਥਿਰ ਰਿਹਾ। ਚੇਨੱਈ 'ਚ ਪੈਟਰੋਲ ਦੀ ਕੀਮਤ 84.14 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ 75.99 ਰੁਪਏ ਪ੍ਰਤੀ ਲਿਟਰ 'ਤੇ ਟਿਕੀ ਰਹੀ।