ਕੱਚੇ ਤੇਲ ਦੀਆਂ ਕੀਮਤਾਂ ''ਚ ਵਾਧੇ ਤੋਂ ਬਾਅਦ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੈੱਕ ਕਰੋ ਨਵੇਂ ਰੇਟ

Saturday, Mar 04, 2023 - 11:52 AM (IST)

ਕੱਚੇ ਤੇਲ ਦੀਆਂ ਕੀਮਤਾਂ ''ਚ ਵਾਧੇ ਤੋਂ ਬਾਅਦ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੈੱਕ ਕਰੋ ਨਵੇਂ ਰੇਟ

ਬਿਜ਼ਨੈੱਸ ਡੈਸਕ- ਭਾਰਤ 'ਚ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੇ ਰੇਟ ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਕੀਤੇ ਜਾਂਦੇ ਹਨ। ਫਿਊਲ ਰੇਟਸ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਤੈਅ ਕੀਤੇ ਜਾਂਦੇ ਹਨ। ਅੱਜ ਯਾਨੀ 04 ਮਾਰਚ 2023 ਨੂੰ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ ਹੈ। ਅਜਿਹੇ 'ਚ ਦੇਸ਼ ਦੇ ਕਈ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਟਾਟਾ ਗਰੁੱਪ ਦੀ ਬਿਸਲੇਰੀ ਨਾਲ ਡੀਲ ਅਟਕੀ, ਜਾਣੋ ਕਿੱਥੇ ਫਸਿਆ ਪੇਚ
ਕੱਚੇ ਤੇਲ ਦੀਆਂ ਕੀਮਤਾਂ
ਕੌਮਾਂਤਰੀ ਬਾਜ਼ਾਰ 'ਚ ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਉਛਾਲ ਦਰਜ ਕੀਤਾ ਜਾ ਰਿਹਾ ਹੈ। ਡਬਲਯੂ.ਟੀ.ਆਈ. ਕੱਚੇ ਤੇਲ 'ਚ ਅੱਜ 1.94 ਫ਼ੀਸਦੀ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਇਹ 79.68 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕੱਚੇ ਤੇਲ 'ਚ 1.27 ਫ਼ੀਸਦੀ ਦਾ ਵਾਧਾ ਦਰਜ ਕੀਤਾ ਰਿਹਾ ਹੈ ਅਤੇ ਇਹ 85.83 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਦੇਸ਼ ਦੇ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ-ਫਿਸਲਣ ਤੋਂ ਬਾਅਦ ਅਰਬਪਤੀਆਂ ਦੀ ਸੂਚੀ 'ਚ ਅਡਾਨੀ ਦੀ ਲੰਬੀ ਛਲਾਂਗ, ਹੁਣ ਪਹੁੰਚੇ ਇਸ ਨੰਬਰ 'ਤੇ
ਇਨ੍ਹਾਂ ਸ਼ਹਿਰਾਂ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ 
ਦੇਸ਼ ਦੇ ਕਈ ਸ਼ਹਿਰਾਂ ਜਿਵੇਂ ਗੁਰੂਗ੍ਰਾਮ, ਜੈਪੁਰ, ਪਟਨਾ 'ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦੇਖਿਆ ਗਿਆ ਹੈ। ਗੁਰੂਗ੍ਰਾਮ 'ਚ ਪੈਟਰੋਲ 22 ਪੈਸੇ ਮਹਿੰਗਾ ਹੋ ਕੇ ਡੀਜ਼ਲ 22 ਪੈਸੇ ਮਹਿੰਗਾ ਹੋ ਕੇ 97.18 ਰੁਪਏ ਅਤੇ 90.05 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਜੈਪੁਰ 'ਚ ਪੈਟਰੋਲ 33 ਪੈਸੇ ਅਤੇ ਡੀਜ਼ਲ 29 ਪੈਸੇ ਮਹਿੰਗਾ ਹੋ ਕੇ 108.41 ਰੁਪਏ ਅਤੇ 93.65 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਪਟਨਾ 'ਚ ਪੈਟਰੋਲ 14 ਪੈਸੇ ਅਤੇ ਡੀਜ਼ਲ 13 ਪੈਸੇ ਮਹਿੰਗਾ ਹੋ ਕੇ 107.76 ਰੁਪਏ ਅਤੇ 94.52 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਦੂਜੇ ਪਾਸੇ ਅੱਜ ਰਾਂਚੀ 'ਚ ਪੈਟਰੋਲ 40 ਪੈਸੇ ਅਤੇ ਡੀਜ਼ਲ 40 ਪੈਸੇ ਮਹਿੰਗਾ ਹੋ ਕੇ 100.24 ਰੁਪਏ ਅਤੇ 95.05 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਇਹ ਵੀ ਪੜ੍ਹੋ- ਏਅਰ ਇੰਡੀਆ ਦੀ ਬਿਜ਼ਨੈੱਸ ਕਲਾਸ 'ਚ ਪਰੋਸੇ ਗਏ ਖਾਣੇ 'ਚ ਦਿਖਿਆ ਜਿਉਂਦਾ ਰੇਂਗਦਾ ਹੋਇਆ ਕੀੜਾ, ਵੀਡੀਓ ਵਾਇਰਲ
ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੇ ਰੇਟ
-ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
-ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ 
-ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
-ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

Aarti dhillon

Content Editor

Related News