ਵੱਡਾ ਝਟਕਾ! ਪੈਟੋਰਲ-ਡੀਜ਼ਲ ਅੱਜ ਫਿਰ ਹੋਏ ਮਹਿੰਗੇ, ਜਾਣੋ ਆਪਣੇ ਸ਼ਹਿਰ 'ਚ ਈਂਧਣ ਦਾ ਭਾਅ

Thursday, Oct 14, 2021 - 11:57 AM (IST)

ਵੱਡਾ ਝਟਕਾ! ਪੈਟੋਰਲ-ਡੀਜ਼ਲ ਅੱਜ ਫਿਰ ਹੋਏ ਮਹਿੰਗੇ, ਜਾਣੋ ਆਪਣੇ ਸ਼ਹਿਰ 'ਚ ਈਂਧਣ ਦਾ ਭਾਅ

ਨਵੀਂ ਦਿੱਲੀ - ਸਰਕਾਰੀ ਤੇਲ ਕੰਪਨੀਆਂ ਨੇ ਅੱਜ ਫਿਰ ਆਮ ਆਦਮੀ ਨੂੰ ਝਟਕਾ ਦਿੱਤਾ ਹੈ। ਅੱਜ ਵੀਰਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਅੱਜ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 104.79 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਜਦੋਂ ਕਿ ਡੀਜ਼ਲ 93.52 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇਸ ਮਹੀਨੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ ਹਰ ਰੋਜ਼ ਵਾਧਾ ਹੋਇਆ ਹੈ। ਅਕਤੂਬਰ ਦੇ ਪਹਿਲੇ 10 ਦਿਨਾਂ ਵਿੱਚ ਪੈਟਰੋਲ ਦੀ ਕੀਮਤ ਵਿੱਚ 2.80 ਰੁਪਏ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿੱਚ 3.30 ਰੁਪਏ ਦਾ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਮਿਤਾਭ ਬੱਚਨ ਨੂੰ SBI ਦੇਵੇਗਾ ਹਰ ਮਹੀਨੇ 18 ਲੱਖ ਰੁਪਏ, ਜਾਣੋ ਕਿਉਂ

ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਪ੍ਰਤੀ ਲੀਟਰ ਰੁਪਿਆ ਵਿਚ

ਸ਼ਹਿਰ                     ਪੈਟਰੋਲ                    ਡੀਜ਼ਲ  

ਜਲੰਧਰ                    105.81                95.65             

ਲੁਧਿਆਣਾ                106.48                96.26    

ਅੰਮ੍ਰਿਤਸਰ                106.54                96.32  

ਫਗਵਾੜਾ                  105.91                95.74     

ਚੰਡੀਗੜ੍ਹ                   100.86               93.24

ਦਿੱਲੀ                       104.79               93.52 

ਮੁੰਬਈ                      110.75              101.40 

ਚੇਨਈ                      102.10               97.93 

ਕੋਲਕਾਤਾ                  105.43               96.63 

ਸ਼੍ਰੀਗੰਗਾਨਗਰ            116.86              107.61

ਅਨੂਪੁਰ                    116.18              105.27

ਪਰਭਨੀ                    113.30              102.30

ਭੋਪਾਲ                      113.37              102.66

ਜੈਪੁਰ                       111.91              103.07
 

ਇਨ੍ਹਾਂ ਸੂਬਿਆਂ ਵਿੱਚ ਹੋ ਗਿਆ ਹੈ ਪੈਟਰੋਲ 100 ਤੋਂ ਪਾਰ 

ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ -ਕਸ਼ਮੀਰ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰ ਅਤੇ ਰਾਜ ਸਰਕਾਰ ਦੁਆਰਾ ਲਗਾਏ ਗਏ ਟੈਕਸ ਅਤੇ ਆਵਾਜਾਈ ਦੀ ਲਾਗਤ ਦੇ ਕਾਰਨ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਅੰਤਰ ਵੱਖਰਾ ਹੁੰਦਾ ਹੈ।

ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 

ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ SMS ਰਾਹੀਂ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ SMS ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 'ਤੇ SMS ਭੇਜ ਸਕਦੇ ਹੋ। ਤੁਹਾਡਾ ਮੈਸੇਜ ਕੁਝ ਇਸ ਤਰ੍ਹਾਂ ਹੋਵੇਗਾ - RSP <ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਸਾਈਟ  'ਤੇ ਜਾ ਕੇ ਆਪਣੇ ਖੇਤਰ ਦੇ RSP ਕੋਡ ਦੀ ਜਾਂਚ ਕਰ ਸਕਦੇ ਹੋ। ਇਹ ਸੁਨੇਹਾ ਭੇਜਣ ਤੋਂ ਬਾਅਦ, ਤੁਹਾਡੇ ਫੋਨ ਵਿੱਚ ਨਵੀਨਤਮ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਮਿਲ ਜਾਵੇਗੀ।

ਇਹ ਵੀ ਪੜ੍ਹੋ : 20 ਸਾਲ ਅਤੇ 3 ਵਾਰ ਕੋਸ਼ਿਸ਼ : ਇਸ ਵਾਰ ਏਅਰ ਇੰਡੀਆ ਦੀ ਵਿਕਰੀ ਕਰਨ 'ਚ ਸਫ਼ਲ ਹੋਈ ਸਰਕਾਰ

ਨੋਟ - ਇਸ਼ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News