10 ਰੁਪਏ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਜਲਦੀ ਕੀਤਾ ਜਾਵੇਗਾ ਵੱਡਾ ਐਲਾਨ
Wednesday, Jan 17, 2024 - 04:35 PM (IST)
ਬਿਜ਼ਨੈੱਸ ਡੈਸਕ : ਆਮ ਆਦਮੀ ਨੂੰ ਜਲਦੀ ਹੀ ਵੱਡੀ ਰਾਹਤ ਮਿਲਣ ਜਾ ਰਹੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੈਟਰੋਲ-ਡੀਜ਼ਲ 10 ਰੁਪਏ ਸਸਤਾ ਹੋ ਸਕਦਾ ਹੈ। ਇਸ ਦਾ ਕਾਰਨ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਮਾਮਲੇ ਨਾਲ ਜੁੜੇ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਫਰਵਰੀ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ - 10 ਰੁਪਏ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਜਲਦੀ ਕੀਤਾ ਜਾਵੇਗਾ ਵੱਡਾ ਐਲਾਨ
ਦਰਅਸਲ ਇਕ ਸਾਲ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ 12 ਫ਼ੀਸਦੀ ਦੀ ਗਿਰਾਵਟ ਆ ਚੁੱਕੀ ਹੈ ਪਰ ਤੇਲ ਮਾਰਕੀਟਿੰਗ ਕੰਪਨੀਆਂ ਨੇ ਇਸ ਦੌਰਾਨ ਕੀਮਤਾਂ 'ਚ ਕਿਸੇ ਤਰ੍ਹਾਂ ਦੀ ਕੋਈ ਘਾਟ ਨਹੀਂ ਕੀਤੀ। ਤੇਲ ਮਾਰਕੀਟਿੰਗ ਕੰਪਨੀਆਂ ਨੇ ਆਖਰੀ ਵਾਰ ਅਪ੍ਰੈਲ 2022 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਈਆਂ ਸਨ। ਫਿਲਹਾਲ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਪੈਟਰੋਲ 100 ਰੁਪਏ ਅਤੇ ਡੀਜ਼ਲ 90 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਹੈ।
ਇਹ ਵੀ ਪੜ੍ਹੋ - ਉਡਾਣ ਦੌਰਾਨ ਪਿਆਸੇ ਬੱਚੇ ਨੂੰ ਪਾਣੀ ਨਾ ਦੇਣਾ ਏਅਰਲਾਈਨਜ਼ ਨੂੰ ਪਿਆ ਮਹਿੰਗਾ, ਲੱਗਾ ਵੱਡਾ ਜੁਰਮਾਨਾ
ਇਹ ਕੰਪਨੀਆਂ ਇਸ ਸਮੇਂ ਲਗਭਗ 10 ਰੁਪਏ ਪ੍ਰਤੀ ਲੀਟਰ ਕਮਾ ਰਹੀਆਂ ਹਨ। ਵਿੱਤੀ ਸਾਲ 2023-24 'ਚ ਹੁਣ ਤੱਕ ਇੰਡੀਅਨ ਆਇਲ (IOC), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ (BPCL) ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ (HPCL) ਦੇ ਮੁਨਾਫੇ 'ਚ ਕਰੀਬ 5 ਗੁਣਾ ਵਾਧਾ ਹੋਇਆ ਹੈ।
IOCL, BPCL ਅਤੇ HPCL ਨੇ ਵਿੱਤੀ ਸਾਲ 2022-23 'ਚ 33,000 ਕਰੋੜ ਰੁਪਏ ਦਾ ਮੁਨਾਫਾ ਕਮਾਇਆ ਸੀ। ਇਸ ਵਿੱਤੀ ਸਾਲ (2023-24) 'ਚ ਇਹ ਮੁਨਾਫਾ 1 ਲੱਖ ਕਰੋੜ ਰੁਪਏ ਤੋਂ ਵੱਧ ਹੋਣ ਦਾ ਅਨੁਮਾਨ ਹੈ, ਯਾਨੀ ਇਸ 'ਚ 3 ਗੁਣਾ ਵਾਧਾ ਦੇਖਿਆ ਜਾ ਸਕਦਾ ਹੈ। FY24 ਦੀ ਦੂਜੀ ਤਿਮਾਹੀ ਤੱਕ ਤਿੰਨ ਕੰਪਨੀਆਂ ਦਾ ਸੰਯੁਕਤ ਕਾਰੋਬਾਰ 57,091.87 ਕਰੋੜ ਰੁਪਏ ਰਿਹਾ, ਜੋ ਵਿੱਤੀ ਸਾਲ 2022-23 ਵਿੱਚ 1,137.89 ਕਰੋੜ ਰੁਪਏ ਸੀ, ਭਾਵ ਹੁਣ ਤੱਕ 4,917% (5 ਗੁਣਾ) ਦਾ ਵਾਧਾ।
ਇਹ ਵੀ ਪੜ੍ਹੋ - Air India ਦੀ ਫਲਾਈਟ 'ਚ ਸ਼ਾਕਾਹਾਰੀ ਦੀ ਥਾਂ ਮਿਲਿਆ ਨਾਨ-ਵੈਜ ਖਾਣਾ, ਭੜਕੀ ਔਰਤ ਨੇ ਚੁੱਕਿਆ ਇਹ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8