ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਆਪਣੇ ਸ਼ਹਿਰ ਦੇ ਭਾਅ

01/23/2020 9:57:46 AM

ਨਵੀਂ ਦਿੱਲੀ—ਪਿਛਲੇ ਕਈ ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ ਹੈ। ਕੱਲ ਤੇਲ ਦੇ ਭਾਅ ਸਥਿਰ ਸਨ। ਅੱਜ ਫਿਰ ਪੈਟਰੋਲ-ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ ਦੀ ਕੀਮਤ 'ਚ ਔਸਤਨ 17 ਪੈਸੇ ਦੀ ਗਿਰਾਵਟ ਆਈ ਹੈ, ਜਦੋਂਕਿ ਡੀਜ਼ਲ ਦੀ ਕੀਮਤ 'ਚ ਔਸਤਨ 20 ਪੈਸੇ ਦੀ ਗਿਰਾਵਟ ਆਈ ਹੈ।
ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੀ ਕਿੰਨੀ ਹੈ ਕੀਮਤ?
ਵੀਰਵਾਰ ਭਾਵ ਅੱਜ 23 ਜਨਵਰੀ ਨੂੰ ਦਿੱਲੀ 'ਚ ਪੈਟਰੋਲ-ਡੀਜ਼ਲ ਦੇ ਭਾਅ 'ਚ ਗਿਰਾਵਟ ਆਈ ਹੈ। ਦਿੱਲੀ 'ਚ ਪੈਟਰੋਲ 17 ਪੈਸੇ ਘੱਟ ਕੇ 74.65 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਇਸ ਤਰ੍ਹਾਂ ਡੀਜ਼ਲ 19 ਪੈਸੇ ਘੱਟ ਕੇ 67.86 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ-ਡੀਜ਼ਲ ਸਸਤਾ ਹੋ ਗਿਆ ਹੈ। ਮੁੰਬਈ 'ਚ ਪੈਟਰੋਲ ਦੇ ਭਾਅ 17 ਪੈਸੇ ਘੱਟ ਕੇ 80.25 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 71.15 ਰੁਪਏ ਪ੍ਰਤੀ ਲੀਟਰ ਹੋ ਗਏ ਹਨ।
ਅਜਿਹੇ 'ਚ ਕੋਲਕਾਤਾ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਘੱਟ ਗਏ ਹਨ। ਪੈਟਰੋਲ ਦੀ ਕੀਮਤ 16 ਪੈਸੇ ਘੱਟ ਕੇ 77.26 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 19 ਪੈਸੇ ਘੱਟ ਕੇ 70.22 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਗਿਰਾਵਟ ਆਈ ਹੈ। ਪੈਟਰੋਲ ਦੀ ਕੀਮਤ ਕੱਲ ਦੇ ਮੁਕਾਬਲੇ 18 ਪੈਸੇ ਘੱਟ ਕੇ 77.54 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਕੱਲ ਦੇ ਮੁਕਾਬਲੇ 20 ਪੈਸੇ ਘੱਟ ਕੇ 71.70 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।


Aarti dhillon

Content Editor

Related News