ਰਾਹਤ, ਅੱਜ ਫਿਰ ਸਸਤਾ ਹੋਇਆ ਪੈਟਰੋਲ ਅਤੇ ਡੀਜ਼ਲ, ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਨਵੇਂ ਭਾਅ

09/22/2020 9:37:59 AM

ਨਵੀਂ ਦਿੱਲੀ (ਵਾਰਤਾ) : ਸਰਕਾਰੀ ਤੇਲ ਕੰਪਨੀਆਂ ਨੇ ਲਗਾਤਾਰ 6ਵੇਂ ਦਿਨ ਮੰਗਲਵਾਰ ਨੂੰ ਡੀਜ਼ਲ ਦੇ ਮੁੱਲ ਦੇਸ਼ ਦੇ 4 ਵੱਡੇ ਮਹਾਨਗਰਾਂ ਵਿਚ 12 ਤੋਂ 15 ਪੈਸੇ ਪ੍ਰਤੀ ਲਿਟਰ ਤੱਕ ਹੋਰ ਘਟਾ ਦਿੱਤੇ ਹਨ, ਜਦੋਂਕਿ 3 ਦਿਨ ਬਾਅਦ ਅੱਜ ਪੈਟਰੋਲ ਦੀ ਕੀਮਤ ਵਿਚ ਵੀ 8 ਪੈਸੇ ਦੀ ਕਟੌਤੀ ਕੀਤੀ ਗਈ। ਸਤੰਬਰ ਮਹੀਨੇ ਵਿਚ ਕੱਚੇ ਤੇਲ ਦੀ ਮੰਗ ਪਿਛਲੇ 4 ਮਹੀਨੇ ਵਿਚ ਸਭ ਤੋਂ ਘੱਟ ਹੈ। ਘਰੇਲੂ ਬਾਜ਼ਾਰ ਵਿਚ 3 ਸਤੰਬਰ ਤੋਂ ਡੀਜ਼ਲ ਦੀ ਕੀਮਤ ਵਿਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਹੁਣ ਤੱਕ 2.28 ਰੁਪਏ ਪ੍ਰਤੀ ਲਿਟਰ ਤੱਕ ਦੀ ਕਮੀ ਦਰਜ ਕੀਤੀ ਗਈ ਹੈ। ਪੈਟਰੋਲ ਵੀ ਇਸ ਮਹੀਨੇ 1 ਰੁਪਏ ਪ੍ਰਤੀ ਲਿਟਰ ਤੋਂ ਜ਼ਿਆਦਾ ਸਸਤਾ ਹੋਇਆ ਹੈ। ਤੇਲ ਮਾਰਕੀਟਿੰਗ ਖ਼ੇਤਰ ਦੀ ਆਗੂ ਕੰਪਨੀ ਇੰਡੀਅਨ ਆਇਲ ਅਨੁਸਾਰ ਅੱਜ ਦਿੱਲੀ ਵਿਚ ਪੈਟਰੋਲ 8 ਪੈਸੇ ਸਸਤਾ ਹੋ ਕੇ 81.06 ਜਦੋਂਕਿ ਡੀਜ਼ਲ 15 ਪੈਸੇ ਸਸਤਾ ਹੋ ਕੇ 71.28 ਰੁਪਏ ਪ੍ਰਤੀ ਲਿਟਰ ਰਹਿ ਗਿਆ।

ਸ਼ਹਿਰ ਦਾ ਨਾਂ ਪੈਟਰੋਲ/ਰੁਪਏ ਲਿਟਰ ਡੀਜ਼ਲ/ਰੁਪਏ ਲਿਟਰ
ਦਿੱਲੀ 81.06 71.28
ਮੁੰਬਈ 87.74 77.74
ਚੇਨੱਈ 84.14 76.72
ਕੋਲਕਾਤਾ 82.59 74.80
ਨੋਇਡਾ 81.58 71.69
ਬੈਂਗਲੁਰੂ 83.69 75.50
ਪਟਨਾ 83.73 76.80
ਚੰਡੀਗੜ੍ਹ 77.99 70.97
ਲਖਨਊ 81.48 71.61
ਰਾਂਚੀ 80.73 75.43

 

ਹਰ ਦਿਨ ਸਵੇਰੇ 6 ਵਜੇ ਬਦਲਦੀ ਹੈ ਕੀਮਤ
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲੀ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ 'ਤੇ ਨਿਰਭਰ ਕਰਦੀਆਂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਖਰਚਿਆਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਸਿਰਫ ਇਕ SMS ਦੇ ਜ਼ਰੀਏ ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਭਾਅ
ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ SMS ਦੇ ਜ਼ਰੀਏ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ (IOC) ਦੇ ਉਪਭੋਗਤਾ RSP<ਡੀਲਰ ਕੋਡ> ਲਿਖ ਕੇ 9224992249 ਨੰਬਰ 'ਤੇ ਐਚ.ਪੀ.ਸੀ.ਐਲ. (HPCL) ਦੇ ਉਪਭੋਗਤਾ HPPRICE<ਡੀਲਰ ਕੋਡ > ਲਿਖ ਕੇ 9222201122 ਨੰਬਰ 'ਤੇ ਭੇਜ ਸਕਦੇ ਹੋ। ਬੀ.ਪੀ.ਸੀ.ਐਲ. ਉਪਭੋਗਤਾ RSP ਡੀਲਰ ਕੋਡ 9223112222 ਨੰਬਰ 'ਤੇ ਭੇਜ ਸਕਦੇ ਹਨ।


cherry

Content Editor

Related News