ਖ਼ੁਸ਼ਖ਼ਬਰੀ! 5 ਰੁਪਏ ਤੱਕ ਸਸਤਾ ਹੋਵੇਗਾ ਪੈਟਰੋਲ-ਡੀਜ਼ਲ, OPEC ਨੇ ਕੀਤਾ ਵੱਡਾ ਐਲਾਨ
Tuesday, Jul 08, 2025 - 11:23 AM (IST)

ਨਵੀਂ ਦਿੱਲੀ (ਇੰਟ.) - ਕੱਚੇ ਤੇਲ ਦੇ ਉਤਪਾਦਕਾਂ ਦੇ ਸੰਗਠਨ ਓਪੇਕ ਨੇ ਉਤਪਾਦਨ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਛੇਤੀ ਹੀ ਕੱਚੇ ਤੇਲ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਇਹ ਵੀ ਪੜ੍ਹੋ : 12 ਤੋਂ 20 ਜੁਲਾਈ ਦਰਮਿਆਨ 7 ਦਿਨ ਰਹਿਣਗੀਆਂ ਛੁੱਟੀਆਂ!
ਜਾਣਕਾਰਾਂ ਦਾ ਮੰਨਣਾ ਹੈ ਕਿ ਜੁਲਾਈ ਦੇ ਅੰਤ ਜਾਂ ਫਿਰ ਅਗਸਤ ਦੇ ਮਹੀਨੇ ’ਚ ਖਾੜੀ ਦੇਸ਼ਾਂ ਦੇ ਤੇਲ ਬ੍ਰੇਂਟ ਕਰੂਡ ਆਇਲ ਦੀ ਕੀਮਤ ਮੌਜੂਦਾ ਪੱਧਰ ਤੋਂ 10 ਡਾਲਰ ਪ੍ਰਤੀ ਬੈਰਲ ਭਾਵ 15 ਫ਼ੀਸਦੀ ਤੱਕ ਡਿੱਗ ਸਕਦੀ ਹੈ।
ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਭਾਰਤ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਗਿਰਾਵਟ ਦੇਖਣ ਨੂੰ ਮਿਲੇਗੀ? ਇਹ ਸਵਾਲ ਇਸ ਲਈ ਹੋਰ ਵੱਡਾ ਹੋ ਗਿਆ ਹੈ, ਕਿਉਂਕਿ ਬੀਤੇ ਕੁਝ ਸਾਲਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਸਿਰਫ ਇਕ ਵਾਰ ਭਾਵ ਲੋਕ ਸਭਾ ਚੋਣਾਂ ਤੋਂ ਪਹਿਲਾਂ 2 ਰੁਪਏ ਪ੍ਰਤੀ ਲਿਟਰ ਦੀ ਕਟੌਤੀ ਦੇਖਣ ਨੂੰ ਮਿਲੀ ਸੀ। ਉਸ ਤੋਂ ਬਾਅਦ ਕੋਈ ਬਦਲਾਅ ਦੇਖਣ ਨੂੰ ਨਹੀਂ ਮਿਲਿਆ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਸ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ’ਚ 20 ਡਾਲਰ ਪ੍ਰਤੀ ਬੈਰਲ ਤੋਂ ਜ਼ਿਆਦਾ ਦੀ ਗਿਰਾਵਟ ਦੇਖਣ ਨੂੰ ਮਿਲ ਚੁੱਕੀ ਹੈ।
ਇਹ ਵੀ ਪੜ੍ਹੋ : HDFC 'ਚ ਧੋਖਾਧੜੀ ਨੇ ਉਡਾਏ ਹੋਸ਼, 3.33 ਕਰੋੜ ਦੀ ਜਾਂਚ ਨੂੰ ਲੈ ਕੇ 6 ਸੂਬਿਆਂ ਦੀ ਪੁਲਸ ਨੂੰ ਪਈਆਂ ਭਾਜੜਾਂ
ਜਾਣਕਾਰਾਂ ਦੀ ਮੰਨੀਏ ਤਾਂ ਜੇ ਕੱਚੇ ਤੇਲ ਦੀ ਕੀਮਤ 60 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਭਾਵ 57 ਜਾਂ 58 ਡਾਲਰ ਪ੍ਰਤੀ ਬੈਰਲ ’ਤੇ ਆ ਜਾਂਦੀ ਹੈ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 5 ਰੁਪਏ ਦੀ ਕਟੌਤੀ ਦੇਖਣ ਨੂੰ ਮਿਲ ਸਕਦੀ ਹੈ।
ਲੱਗਭਗ 10 ਡਾਲਰ ਸਸਤਾ ਹੋਵੇਗਾ ਕੱਚਾ ਤੇਲ
ਜਾਣਕਾਰਾਂ ਦਾ ਮੰਨਣਾ ਹੈ ਕਿ ਕੱਚੇ ਤੇਲ ਦੀ ਕੀਮਤ ’ਚ ਮੌਜੂਦਾ ਪੱਧਰ ਤੋਂ 10 ਡਾਲਰ ਪ੍ਰਤੀ ਬੈਰਲ ਦੀ ਗਿਰਾਵਟ ਵੇਖੀ ਜਾ ਸਕਦੀ ਹੈ। ਮੌਜੂਦਾ ਸਮੇਂ ’ਚ ਖਾੜੀ ਦੇਸ਼ਾਂ ਦੇ ਕੱਚੇ ਤੇਲ ਬ੍ਰੇਂਟ ਦੀ ਕੀਮਤਾਂ 68 ਡਾਲਰ ਪ੍ਰਤੀ ਬੈਰਲ ’ਤੇ ਚੱਲ ਰਹੀ ਹੈ, ਜੋ ਅਗਸਤ ਮਹੀਨੇ ’ਚ 58 ਡਾਲਰ ਪ੍ਰਤੀ ਬੈਰਲ ’ਤੇ ਆ ਸਕਦੀ ਹੈ।
ਕਮੋਡਿਟੀ ਮਾਰਕੀਟ ਦੇ ਮਾਹਿਰਾਂ ਅਨੁਸਾਰ ਕੱਚੇ ਤੇਲ ਦੀ ਕੀਮਤ ’ਚ ਗਿਰਾਵਟ ਵਧੀ ਹੋਈ ਸਪਲਾਈ ਕਾਰਨ ਹੈ। ਜਿੱਥੇ ਇਕ ਪਾਸੇ ਅਮਰੀਕਾ ਨੇ ਸਪਲਾਈ ਤੇਜ਼ ਕਰ ਦਿੱਤੀ ਹੈ। ਉੱਥੇ ਹੀ, ਦੂਜੇ ਪਾਸੇ ਓਪੇਕ ਪਲੱਸ ਮੈਂਬਰਾਂ ਵੱਲੋਂ ਵਧੀ ਹੋਈ ਸਪਲਾਈ ਜਾਰੀ ਹੈ। ਈਰਾਨ ਅਤੇ ਇਜ਼ਰਾਈਲ ਵਿਚਾਲੇ ਸੀਜ਼ਫਾਇਰ ਤੋਂ ਬਾਅਦ ਹੋਰਮੁਜ ਸੰਕਟ ਵੀ ਟਲ ਗਿਆ ਹੈ। ਨਾਲ ਹੀ ਸਪਲਾਈ ’ਚ ਕੋਈ ਰੁਕਾਵਟ ਨਾ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : PNB ਦੇ ਖ਼ਾਤਾਧਾਰਕਾਂ ਲਈ ਖੁਸ਼ਖ਼ਬਰੀ, Saving Account ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
ਕਿੰਨਾ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ
ਕਮੋਡਿਟੀ ਮਾਹਿਰ ਅਨੁਜ ਗੁਪਤਾ ਅਨੁਸਾਰ ਓਪੇਕ ਦੇ ਫੈਸਲੇ ਤੋਂ ਬਾਅਦ ਕੱਚੇ ਤੇਲ ਦੀ ਕੀਮਤ 60 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਪਹੰੁਚ ਸਕਦੀ ਹੈ। ਅਗਸਤ ਦੇ ਮਹੀਨੇ ’ਚ ਬ੍ਰੇਂਟ ਕਰੂਡ ਆਇਲ ਦੇ ਮੁੱਲ ਮੌਜੂਦਾ ਪੱਧਰ ਤੋਂ 10 ਡਾਲਰ ਪ੍ਰਤੀ ਬੈਰਲ ਤੱਕ ਹੇਠਾਂ ਆ ਸਕਦੇ ਹਨ, ਜਿਸ ਦੀ ਵਜ੍ਹਾ ਨਾਲ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ 5 ਰੁਪਏ ਪ੍ਰਤੀ ਲਿਟਰ ਦੀ ਕਟੌਤੀ ਦੇਖਣ ਨੂੰ ਮਿਲ ਸਕਦੀ ਹੈ। ਜੇ ਅਜਿਹਾ ਹੁੰਦਾ ਹੈ ਤਾਂ ਦਿੱਲੀ ’ਚ ਪੈਟਰੋਲ ਦੀ ਕੀਮਤ 90 ਰੁਪਏ ਪ੍ਰਤੀ ਲਿਟਰ ਤੋਂ ਹੇਠਾਂ ਆ ਸਕਦੀ ਹੈ। ਮਾਰਚ 2024 ਤੋਂ ਬਾਅਦ ਦੇਸ਼ ਦੇ ਚਾਰੇ ਮਹਾਨਗਰਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਦੇਖਣ ਨੂੰ ਨਹੀਂ ਮਿਲਿਆ ਹੈ। ਉਸ ਸਮੇਂ ਪੈਟਰੋਲ ਅਤੇ ਡੀਜ਼ਲ ਦੇ ਮੁੱਲ ’ਚ 2 ਰੁਪਏ ਪ੍ਰਤੀ ਲਿਟਰ ਦੀ ਕਟੌਤੀ ਦੇਖਣ ਨੂੰ ਮਿਲੀ ਸੀ।
ਇਹ ਵੀ ਪੜ੍ਹੋ : ਬਦਲ ਜਾਵੇਗਾ ਦੇਸ਼ ਦਾ ਪੂਰਾ ਟਰਾਂਸਪੋਰਟ ਸਿਸਟਮ, ਜਨਤਕ ਆਵਾਜਾਈ ’ਚ ਆਵੇਗੀ ਕ੍ਰਾਂਤੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8