ਪੈਟਰੋਲ ਦੀਆਂ ਕੀਮਤਾਂ ਚੜੀਆਂ ਰਿਕਾਰਡ ਉਚਾਈ 'ਤੇ, ਇਥੇ ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਭਾਅ

08/30/2020 9:54:28 AM

ਨਵੀਂ ਦਿੱਲੀ : ਅੰਤਰਰਾਸ਼ਟਰੀ ਤੇਲ ਬਾਜ਼ਾਰ ਵਿਚ ਸੁਸਤੀ ਦਾ ਮਾਹੌਲ ਹੈ ਪਰ ਇਸ ਦੇ ਬਾਵਜੂਦ ਘਰੇਲੂ ਬਾਜ਼ਾਰ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ ਤਗੜਾ ਉਤਾਰ-ਚੜਾਅ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਡੀਜ਼ਲ ਦੀ ਕੀਮਤ ਵਿਚ ਪਿਛਲੇ 28 ਦਿਨਾਂ ਤੋਂ ਕੋਈ ਬਦਲਾਅ ਨਹੀਂ ਹੋਇਆ ਹੈ। ਕੱਲ ਸਰਕਾਰੀ ਤੇਲ ਕੰਪਨੀਆ ਨੇ ਰਾਹਤ ਦਿੰਦੇ ਹੋਏ ਪੈਟਰੋਲ ਜਾਂ ਡੀਜ਼ਲ ਕਿਸੇ ਦੇ ਭਾਅ ਵਿਚ ਕੋਈ ਫੇਰਬਦਲ ਨਹੀਂ ਕੀਤਾ ਸੀ ਪਰ ਅੱਜ ਫਿਰ ਤੋਂ ਪੈਟਰੋਲ ਦੀਆਂ ਕੀਮਤਾਂ ਵੱਧ ਗਈਆਂ ਹਨ। ਦਿੱਲੀ ਵਿਚ ਪੈਟਰੋਲ 82 ਰੁਪਏ ਤੋਂ ਪਾਰ ਹੋ ਗਿਆ ਹੈ, ਜੋ ਇਕ ਰਿਕਾਰਡ ਬਣ ਗਿਆ ਹੈ। ਦਿੱਲੀ ਵਿਚ ਅੱਜ ਪੈਰੋਲ 82.3 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 73.56 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ।

ਇਹ ਵੀ ਪੜ੍ਹੋ: ਗੁਰਪਤਵੰਤ ਪੰਨੂ ਦਾ ਗਲਾ ਕੱਟਣ ਵਾਲੇ ਨੂੰ 11 ਲੱਖ ਦਾ ਇਨਾਮ ਦੇਵੇਗੀ ਸ਼ਿਵ ਸੈਨਾ ਬਾਲ ਠਾਕਰੇ

ਸ਼ਹਿਰ ਦਾ ਨਾਂ ਪੈਟਰੋਲ/ਰੁਪਏ ਲਿਟਰ ਡੀਜ਼ਲ/ਰੁਪਏ ਲਿਟਰ
ਦਿੱਲੀ 82.03 73.56
ਮੁੰਬਈ 88.68 80.11
ਚੇਨੱਈ 85.00 78.86
ਕੋਲਕਾਤਾ 83.52 77.06
ਨੋਇਡਾ 82.32 73.87
ਬੈਂਗਲੁਰੂ 84.70 77.88
ਪਟਨਾ 84.59 78.72
ਚੰਡੀਗੜ੍ਹ 78.92 73.21
ਲਖਨਊ 82.22 73.77
     

ਹਰ ਦਿਨ ਸਵੇਰੇ 6 ਵਜੇ ਬਦਲਦੀ ਹੈ ਕੀਮਤ
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲੀ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ 'ਤੇ ਨਿਰਭਰ ਕਰਦੀਆਂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਖਰਚਿਆਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਇਹ ਵੀ ਪੜ੍ਹੋ: 1 ਸਤੰਬਰ ਤੋਂ ਦੇਸ਼ਭਰ 'ਚ ਸਾਰਿਆਂ ਦਾ ਬਿਜਲੀ ਬਿੱਲ ਹੋਵੇਗਾ ਮਾਫ਼, ਜਾਣੋ ਕੀ ਹੈ ਸੱਚਾਈ

ਸਿਰਫ ਇਕ SMS ਦੇ ਜ਼ਰੀਏ ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਭਾਅ
ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ SMS ਦੇ ਜ਼ਰੀਏ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ (IOC) ਦੇ ਉਪਭੋਗਤਾ RSP<ਡੀਲਰ ਕੋਡ> ਲਿਖ ਕੇ 9224992249 ਨੰਬਰ 'ਤੇ ਐਚ.ਪੀ.ਸੀ.ਐਲ. (HPCL) ਦੇ ਉਪਭੋਗਤਾ HPPRICE<ਡੀਲਰ ਕੋਡ > ਲਿਖ ਕੇ 9222201122 ਨੰਬਰ 'ਤੇ ਭੇਜ ਸਕਦੇ ਹੋ। ਬੀ.ਪੀ.ਸੀ.ਐਲ. ਉਪਭੋਗਤਾ RSP ਡੀਲਰ ਕੋਡ 9223112222 ਨੰਬਰ 'ਤੇ ਭੇਜ ਸਕਦੇ ਹਨ।


cherry

Content Editor

Related News