ਲਗਾਤਾਰ ਵਾਧੇ ਦੇ ਬਾਅਦ ਅੱਜ ਪੈਟਰੋਲ-ਡੀਜ਼ਲ ਦੇ ਭਾਅ ਸਥਿਰ

01/08/2020 10:29:23 AM

ਨਵੀਂ ਦਿੱਲੀ—ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਲੱਗੀ ਅੱਗ ਅੱਜ ਸ਼ਾਂਤ ਨਜ਼ਰ ਆ ਰਹੀ ਹੈ। ਨਵੇਂ ਸਾਲ ਦੇ ਦੂਜੇ ਦਿਨ ਦੇ ਬਾਅਦ ਤੇਲ ਦੀਆਂ ਕੀਮਤਾਂ 'ਚ ਜ਼ੋਰਦਾਰ ਵਾਧਾ ਹੋਇਆ ਹੈ। 6 ਦਿਨ ਬਾਅਦ ਤੇਲ ਦੇ ਭਾਅ 'ਚ ਸਥਿਰਤਾ ਆਈ ਹੈ। ਅੱਜ ਦੇਸ਼ ਦੇ ਸਾਰੇ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਨਾਲ ਤੇਲ ਗਾਹਕ ਰਾਹਤ ਮਹਿਸੂਸ ਕਰ ਰਹੇ ਹਨ। ਕੱਲ ਦੇਸ਼ 'ਚ ਪੈਟਰੋਲ ਦੇ ਭਾਅ 5 ਪੈਸੇ ਅਤੇ ਡੀਜ਼ਲ ਦੇ ਭਾਅ 11 ਪੈਸੇ ਦਾ ਵਾਧਾ ਹੋਇਆ ਸੀ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਬੁੱਧਵਾਰ ਭਾਵ ਅੱਜ 8 ਜਨਵਰੀ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ ਦੇ ਭਾਅ 75.74 ਰੁਪਏ ਪ੍ਰਤੀ ਲੀਟਰ ਡੀਜ਼ਲ ਦੇ ਭਾਅ 68.79 ਰੁਪਏ ਪ੍ਰਤੀ ਲੀਟਰ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਸਥਿਰਤਾ ਹੈ। ਮੁੰਬਈ 'ਚ ਪੈਟਰੋਲ ਕੱਲ ਦੇ ਭਾਅ 81.33 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 72.14 ਰੁਪਏ ਪ੍ਰਤੀ ਲੀਟਰ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਕੋਈ ਵਾਧਾ ਨਹੀਂ ਹੋਇਆ ਹੈ। ਪੈਟਰੋਲ ਦੀ ਕੀਮਤ 78.33 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 71.15 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੈ। ਪੈਟਰੋਲ ਦੀ ਕੀਮਤ 78.69 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 72.69 ਰੁਪਏ ਪ੍ਰਤੀ ਲੀਟਰ ਹੈ।


Aarti dhillon

Content Editor

Related News