ਇਕ ਦਿਨ ਸਥਿਰ ਰਹਿਣ ਤੋਂ ਬਾਅਦ ਅੱਜ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ

01/09/2020 9:47:25 AM

ਨਵੀਂ ਦਿੱਲੀ—ਇਕ ਦਿਨ ਦੀ ਸਥਿਰਤਾ ਦੇ ਬਾਅਦ ਅੱਜ ਤੇਲ ਦੀਆਂ ਕੀਮਤਾਂ 'ਚ ਵਾਧਾ ਹੋ ਗਿਆ ਹੈ। ਪੂਰੇ ਦੇਸ਼ 'ਚ ਪੈਟਰੋਲ ਡੀਜ਼ਲ ਦੇ ਭਾਅ ਵਧ ਗਏ ਹਨ। ਅੱਜ ਪੈਟਰੋਲ ਦੇ ਭਾਅ 7 ਪੈਸੇ ਅਤੇ ਡੀਜ਼ਲ ਦੇ ਭਾਅ 8 ਪੈਸੇ ਵਧ ਗਏ ਹਨ। ਕੱਲ ਤੇਲ ਦੇ ਭਾਅ 'ਚ ਕੋਈ ਬਦਲਾਅ ਨਹੀਂ ਹੋਇਆ ਸੀ।
ਆਓ ਜਾਣਦੇ ਹਾਂ ਕਿ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਵੀਰਵਾਰ ਭਾਵ ਅੱਜ 9 ਜਨਵਰੀ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ 'ਚ ਵਾਧਾ ਹੋ ਗਿਆ ਹੈ। ਪੈਟਰੋਲ ਦੇ ਭਾਅ 7 ਪੈਸੇ ਵਧ ਕੇ 75.81 ਰੁਪਏ ਪ੍ਰਤੀ ਲੀਟਰ ਡੀਜ਼ਲ ਦੇ ਭਾਅ 15 ਪੈਸੇ ਵਧ ਕੇ 68.94 ਰੁਪਏ ਪ੍ਰਤੀ ਲੀਟਰ ਹੋ ਗਏ ਹਨ।
ਇਸ ਤਰ੍ਹਾਂ ਮੁੰਬਈ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋ ਗਿਆ ਹੈ। ਮੁੰਬਈ 'ਚ ਪੈਟਰੋਲ ਕੱਲ ਦੇ ਮੁਕਾਬਲੇ 7 ਪੈਸੇ ਵਧ ਕੇ 81.40 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 15 ਪੈਸੇ ਵਧ ਕੇ 72.29 ਰੁਪਏ ਪ੍ਰਤੀ ਲੀਟਰ ਪਹੁੰਚ ਗਏ ਹਨ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋ ਗਿਆ ਹੈ। ਪੈਟਰੋਲ ਦੀ ਕੀਮਤ 6 ਪੈਸੇ ਵਧ ਕੇ 78.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 16 ਪੈਸੇ ਵਧ ਕੇ 71.31 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਵੀ ਪੈਟਰੋਲ-ਡੀਜ਼ਲ ਦੀ ਕੀਮਤ 'ਚ ਵਾਧਾ ਹੋ ਗਿਆ ਹੈ। ਪੈਟਰੋਲ ਦੀ ਕੀਮਤ 8 ਪੈਸੇ ਵਧ ਕੇ 78.77 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 16 ਪੈਸੇ ਵਧ ਕੇ 72.85 ਰੁਪਏ ਪ੍ਰਤੀ ਲੀਟਰ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।


Aarti dhillon

Content Editor

Related News