ਪੈਟਰੋਲ-ਡੀਜ਼ਲ ਦੀਆਂ ਕੀਮਤਾਂ ''ਚ ਜਾਰੀ ਗਿਰਾਵਟ, ਜਾਣੋ ਅੱਜ ਦੇ ਭਾਅ

01/21/2020 10:20:14 AM

ਨਵੀਂ ਦਿੱਲੀ—ਤੇਲ ਕੰਪਨੀਆਂ ਇਨ੍ਹੀਂ ਦਿਨੀਂ ਤੇਲ ਗਾਹਕਾਂ ਨੂੰ ਰਾਹਤ ਦੇ ਰਹੀਆਂ ਹਨ। ਅੱਜ ਪੂਰੇ ਦੇਸ਼ 'ਚ ਪੈਟਰੋਲ-ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ ਦੀ ਕੀਮਤ 'ਚ 16 ਪੈਸੇ ਅਤੇ ਡੀਜ਼ਲ ਦੀ ਕੀਮਤ 'ਚ 21 ਪੈਸੇ ਦੀ ਗਿਰਾਵਟ ਆਈ ਹੈ। ਤੇਲ ਦੀਆਂ ਕੀਮਤਾਂ ਘੱਟਣ ਨਾਲ ਆਮ ਆਦਮੀ ਨੂੰ ਰਾਹਤ ਮਿਲੇਗੀ। ਨਾਲ ਹੀ ਮਹਿੰਗਾਈ 'ਤੇ ਕੰਟਰੋਲ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਕੱਲ ਪੈਟਰੋਲ 11 ਪੈਸੇ ਅਤੇ ਡੀਜ਼ਲ 'ਚ 20 ਪੈਸੇ ਦੀ ਗਿਰਾਵਟ ਆਈ ਸੀ।
ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੀ ਕਿੰਨੀ ਹੈ ਕੀਮਤ? ਮੰਗਲਵਾਰ ਨੂੰ ਭਾਵ ਅੱਜ 21 ਜਨਵਰੀ ਨੂੰ ਦਿੱਲੀ 'ਚ ਪੈਟਰੋਲ-ਡੀਜ਼ਲ ਦੇ ਭਾਅ 'ਚ ਗਿਰਾਵਟ ਆਈ ਸੀ। ਪੈਟਰੋਲ ਦੇ ਭਾਅ 16 ਪੈਸੇ ਘੱਟ ਕੇ 74.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 21 ਪੈਸੇ ਘੱਟ ਕੇ 68.05 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ ਘੱਟ ਗਏ ਹਨ। ਪੈਟਰੋਲ ਦੀ ਕੀਮਤ 16 ਪੈਸੇ ਘੱਟ ਕੇ 80.42 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 22 ਪੈਸੇ ਘੱਟ ਕੇ 71.35 ਰੁਪਏ ਪ੍ਰਤੀ ਲੀਟਰ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ ਘੱਟ ਗਏ ਹਨ। ਪੈਟਰੋਲ ਦੀ ਕੀਮਤ 16 ਪੈਸੇ ਘੱਟ ਕੇ 80.42 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 22 ਪੈਸੇ ਘੱਟ ਕੇ 71.35 ਰੁਪਏ ਪ੍ਰਤੀ ਲੀਟਰ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ ਦੀ ਕੀਮਤ 16 ਪੈਸੇ ਘੱਟ ਕੇ 77.42 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 21 ਪੈਸੇ ਘੱਟ ਹੋ ਕੇ 70.41 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਗਿਰਾਵਟ ਆਈ ਹੈ। ਪੈਟਰੋਲ ਦੀ ਕੀਮਤ 17 ਪੈਸੇ ਘੱਟ ਕੇ 77.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 23 ਪੈਸੇ ਘੱਟ ਹੋ ਕੇ 71.90 ਰੁਪਏ ਪ੍ਰਤੀ ਲੀਟਰ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ ਛੇ ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।


Aarti dhillon

Content Editor

Related News