ਅੱਜ ਫਿਰ ਘਟੇ ਪੈਟਰੋਲ-ਡੀਜ਼ਲ ਦੇ ਭਾਅ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ

01/24/2020 9:43:19 AM

ਨਵੀਂ ਦਿੱਲੀ—ਪਿਛਲੇ ਕਈ ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ ਹੈ। ਕੱਲ ਤੇਲ ਦੇ ਭਾਅ ਡਿੱਗੇ ਸਨ। ਅੱਜ ਫਿਰ ਪੈਟਰੋਲ-ਡੀਜ਼ਲ ਦੀ ਕੀਮਤ 'ਚ ਤਗੜੀ ਗਿਰਾਵਟ ਆਈ ਹੈ। ਪੈਟਰੋਲ 22 ਪੈਸੇ ਸਸਤਾ ਹੋ ਗਿਆ ਹੈ ਜਦੋਂਕਿ ਡੀਜ਼ਲ ਦੀ ਕੀਮਤ 'ਚ 25 ਪੈਸੇ ਤੋਂ 33 ਪੈਸੇ ਤੱਕ ਗਿਰਾਵਟ ਆਈ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਆਉਣ ਨਾਲ ਆਮ ਆਦਮੀ ਰਾਹਤ ਦਾ ਸਾਹ ਲੈ ਰਿਹਾ ਹੈ। ਇਸ ਨਾਲ ਮਹਿੰਗਾਈ 'ਤੇ ਵੀ ਸਰਕਾਰ ਦਾ ਕੰਟਰੋਲ ਬਣਿਆ ਰਹੇਗਾ। ਕੱਲ ਪੈਟਰੋਲ ਦੇ ਭਾਅ 17 ਪੈਸੇ ਅਤੇ ਡੀਜ਼ਲ ਦੇ ਭਾਅ 23 ਪੈਸੇ ਘੱਟ ਹੋਏ ਸਨ।
ਆਓ ਜਾਣਦੇ ਹਨ ਕਿ ਤੁਹਾਡੇ ਸ਼ਹਿਰ 'ਚ ਪੈਟਰੋਲ-ਡਜ਼ੀਲ ਦੀ ਕਿੰਨੀ ਹੈ ਕੀਮਤ?
ਸ਼ੁੱਕਰਵਾਰ ਭਾਵ ਅੱਜ 24 ਜਨਵਰੀ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਗਿਰਾਵਟ ਆਈ ਹੈ। ਦਿੱਲੀ 'ਚ ਪੈਟਰੋਲ 22 ਪੈਸੇ ਘੱਟ ਕੇ 74.43 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਇਸ ਤਰ੍ਹਾਂ ਡੀਜ਼ਲ 25 ਪੈਸੇ ਘੱਟ ਕੇ 67.61 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ-ਡੀਜ਼ਲ ਸਸਤਾ ਹੋ ਗਿਆ ਹੈ। ਮੁੰਬਈ 'ਚ ਪੈਟਰੋਲ ਦੇ ਭਾਅ 22 ਪੈਸੇ ਘੱਟ ਕੇ 80.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 27 ਪੈਸੇ ਘੱਟ ਹੋ ਕੇ 70.88 ਰੁਪਏ ਪ੍ਰਤੀ ਲੀਟਰ ਹੋ ਗਏ ਹਨ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਘੱਟ ਗਏ ਹਨ। ਪੈਟਰੋਲ ਦੀ ਕੀਮਤ 22 ਪੈਸੇ ਘੱਟ ਕੇ 77.04 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 25 ਪੈਸੇ ਘੱਟ ਕੇ 69.79 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਗਿਰਾਵਟ ਆਈ ਹੈ। ਪੈਟਰੋਲ ਦੀ ਕੀਮਤ ਕੱਲ ਦੇ ਮੁਕਾਬਲੇ 23 ਪੈਸੇ ਘੱਟ ਕੇ 77.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਕੱਲ ਦੇ ਮੁਕਾਬਲੇ 33 ਪੈਸੇ ਘੱਟ ਕੇ 71.70 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।  


Aarti dhillon

Content Editor

Related News