ਪੈਟਰੋਲ-ਡੀਜ਼ਲ ਦੀਆਂ ਕੀਮਤਾਂ ''ਚ ਜਾਰੀ ਹੈ ਗਿਰਾਵਟ

01/31/2020 9:39:34 AM

ਨਵੀਂ ਦਿੱਲੀ—ਪਿਛਲੇ ਕਈ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ ਹੈ। ਅੱਜ ਫਿਰ ਤੋਂ ਤੇਲ ਕੰਪਨੀਆਂ ਨੇ ਗਾਹਕਾਂ ਨੂੰ ਰਾਹਤ ਦੇ ਦਿੱਤੀ ਹੈ। ਤੇਲ ਕੰਪਨੀਆਂ ਨੇ ਪੈਟਰੋਲ ਡੀਜ਼ਲ ਕੀਮਤਾਂ 'ਚ ਕਟੌਤੀ ਕਰ ਦਿੱਤੀ ਹੈ। ਅੱਜ ਪੂਰੇ ਦੇਸ਼ 'ਚ ਪੈਟਰੋਲ 9 ਪੈਸੇ ਅਤੇ ਡੀਜ਼ਲ 8 ਪੈਸੇ ਸਸਤਾ ਹੋ ਗਿਆ ਹੈ। ਕੱਲ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦੇਖੀ ਗਈ ਸੀ। ਕੱਲ ਪੈਟਰੋਲ ਦੇ ਭਾਅ ਔਸਤਨ 24 ਪੈਸੇ ਅਤੇ ਡੀਜ਼ਲ ਦੇ ਭਾਅ ਔਸਤਨ 22 ਪੈਸੇ ਘੱਟ ਹੋਏ ਸਨ।
ਆਓ ਜਾਣਦੇ ਹਾਂ ਕਿ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਸ਼ੁੱਕਰਵਾਰ ਭਾਵ ਅੱਜ 31 ਜਨਵਰੀ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਗਿਰਾਵਟ ਆਈ ਹੈ। ਦਿੱਲੀ 'ਚ ਪੈਟਰੋਲ 9 ਪੈਸੇ ਘੱਟ ਕੇ 73.27 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 8 ਪੈਸੇ ਘੱਟ ਕੇ 66.28 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਮੁੰਬਈ 'ਚ ਪੈਟਰੋਲ-ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੱਲ ਦੇ ਮੁਕਾਬਲੇ 9 ਪੈਸੇ ਦੀ ਗਿਰਾਵਟ ਆਈ ਹੈ। ਮੁੰਬਈ 'ਚ ਪੈਟਰੋਲ 9 ਪੈਸੇ ਘੱਟ ਕੇ 78.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ ਵੀ 9 ਪੈਸੇ ਘੱਟ ਕੇ 69.47 ਰੁਪਏ ਪ੍ਰਤੀ ਲੀਟਰ ਹੈ।
ਇੰਝ ਹੀ ਕੋਲਕਾਤਾ 'ਚ ਪੈਟਰੋਲ-ਡੀਜ਼ਲ ਦੇ ਭਾਅ ਘੱਟ ਗਏ ਹਨ। ਪੈਟਰੋਲ ਦੀ ਕੀਮਤ 'ਚ ਗਿਰਾਵਟ ਆਈ ਹੈ। ਪੈਟਰੋਲ ਦੀ ਕੀਮਤ 9 ਪੈਸੇ ਘੱਟ ਕੇ 75.90 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 8 ਪੈਸੇ ਘੱਟ ਕੇ 68.64 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਗਿਰਾਵਟ ਆਈ ਹੈ। ਪੈਟਰੋਲ ਦੀ ਕੀਮਤ ਕੱਲ ਦੇ ਮੁਕਾਬਲੇ 10 ਪੈਸੇ ਘੱਟ ਕੇ 76.09 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਕੱਲ ਦੇ ਮੁਕਾਬਲੇ 8 ਪੈਸੇ ਘੱਟ ਕੇ 70.01 ਰੁਪਏ ਪ੍ਰਤੀ ਲੀਟਰ ਹੋ ਗਏ ਹਨ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।

Aarti dhillon

This news is Content Editor Aarti dhillon