ਪੈਟਰੋਲ-ਡੀਜ਼ਲ ਦੇ ਭਾਅ ਸਥਿਰ, ਨਹੀਂ ਹੋਇਆ ਕੋਈ ਬਦਲਾਅ

02/12/2020 9:26:15 AM

ਨਵੀਂ ਦਿੱਲੀ—ਪਿਛਲੇ ਕਈ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ ਹੈ। ਅੱਜ ਪੂਰੇ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਭਾਵ ਤੇਲ ਦੇ ਭਾਅ ਸਥਿਰ ਹਨ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਬੁੱਧਵਾਰ ਭਾਵ 12 ਫਰਵਰੀ ਨੂੰ ਦਿੱਲੀ 'ਚ ਪੈਟਰੋਲ-ਡੀਜ਼ਲ ਦੇ ਭਾਅ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ ਕੱਲ ਦੇ ਭਾਅ 71.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵੀ ਕੱਲ ਦੇ ਭਾਅ 64.87 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ ਸਥਿਰ ਹਨ। ਪੈਟਰੋਲ ਦੀ ਕੀਮਤ 74.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 67.19 ਰੁਪਏ ਪ੍ਰਤੀ ਲੀਟਰ ਹੈ। ਭਾਵ ਕੋਲਕਾਤਾ 'ਚ ਕੱਲ ਦੀ ਕੀਮਤ ਦੇ ਆਧਾਰ 'ਤੇ ਪੈਟਰੋਲ-ਡੀਜ਼ਲ ਦੀ ਵਿਕਰੀ ਹੋ ਰਹੀ ਹੈ।
ਚੇਨਈ 'ਚ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਕਟੌਤੀ ਨਹੀਂ ਹੋਈ ਹੈ। ਇਥੇ ਵੀ ਤੇਲ ਦੇ ਭਾਅ ਸਥਿਰ ਹਨ। ਪੈਟਰੋਲ ਦੇ ਭਾਅ 74.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 68.50 ਰੁਪਏ ਪ੍ਰਤੀ ਲੀਟਰ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਹਨ।

Aarti dhillon

This news is Content Editor Aarti dhillon