ਪੈਟਰੋਲ 101 ਰੁ: ਤੋਂ ਪਾਰ, ਡੀਜ਼ਲ ''ਚ ਇਸ ਸਾਲ ਹੁਣ ਤੱਕ ਇੰਨਾ ਭਾਰੀ ਉਛਾਲ

Saturday, Feb 20, 2021 - 10:18 AM (IST)

ਪੈਟਰੋਲ 101 ਰੁ: ਤੋਂ ਪਾਰ, ਡੀਜ਼ਲ ''ਚ ਇਸ ਸਾਲ ਹੁਣ ਤੱਕ ਇੰਨਾ ਭਾਰੀ ਉਛਾਲ

ਨਵੀਂ ਦਿੱਲੀ- ਲੋਕਾਂ ਦੀ ਬਚਤ 'ਤੇ ਵੱਡੀ ਮਾਰ ਪੈਣੀ ਜਾਰੀ ਹੈ। ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਵਿਚ ਨਰਮੀ ਦੇ ਬਾਵਜੂਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ 12ਵੇਂ ਦਿਨ ਵਾਧਾ ਕੀਤਾ ਗਿਆ ਹੈ। ਸ਼ਨੀਵਾਰ ਨੂੰ ਪੈਟਰੋਲ ਦੀ ਕੀਮਤ 39 ਪੈਸੇ ਅਤੇ ਡੀਜ਼ਲ ਦੀ 37 ਪੈਸੇ ਵਧਾਈ ਗਈ ਹੈ। ਦਿੱਲੀ ਵਿਚ ਪੈਟਰੋਲ ਦੀ ਕੀਮਤ ਹੁਣ 90.58 ਰੁਪਏ ਅਤੇ ਡੀਜ਼ਲ ਦੀ 80.97 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

ਪੈਟਰੋਲ-ਡੀਜ਼ਲ ਕੀਮਤਾਂ ਹੁਣ ਸਰਵਉੱਚ ਪੱਧਰ 'ਤੇ ਹਨ। ਰਾਜਸਥਾਨ ਦੇ ਸ੍ਰੀਗੰਗਾਨਗਰ ਵਿਚ ਪੈਟਰੋਲ 101.22 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 93.23 ਰੁਪਏ ਪ੍ਰਤੀ ਲਿਟਰ 'ਤੇ ਪਹੁੰਚ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਇਸ ਸਾਲ 24 ਵਾਰ ਕੀਮਤਾਂ ਵਧਾ ਚੁੱਕੀਆਂ ਹਨ, ਜਿਸ ਨਾਲ ਇਸ ਸਾਲ ਹੁਣ ਤੱਕ ਪੈਟਰੋਲ 6.77 ਰੁਪਏ ਅਤੇ ਡੀਜ਼ਲ 7.10 ਰੁਪਏ ਪ੍ਰਤੀ ਲਿਟਰ ਚੜ੍ਹ ਚੁੱਕਾ ਹੈ।

ਇਹ ਵੀ ਪੜ੍ਹੋ- ਹੁਣ ਤੱਕ FASTag ਨਾ ਲਵਾ ਸਕਣ ਵਾਲੇ ਲੋਕਾਂ ਲਈ ਵੱਡੀ ਰਾਹਤ ਭਰੀ ਖ਼ਬਰ

ਪੰਜਾਬ-
ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 91 ਰੁਪਏ 56 ਪੈਸੇ ਅਤੇ ਡੀਜ਼ਲ ਦੀ 82 ਰੁਪਏ 70 ਪੈਸੇ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ। ਪਟਿਆਲਾ ਸ਼ਹਿਰ 'ਚ ਪੈਟਰੋਲ ਦੀ ਕੀਮਤ 92 ਰੁਪਏ ਤੇ ਡੀਜ਼ਲ ਦੀ 83 ਰੁਪਏ 09 ਪੈਸੇ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ। ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 92 ਰੁਪਏ 11 ਪੈਸੇ ਤੇ ਡੀਜ਼ਲ ਦੀ 83 ਰੁਪਏ 20 ਪੈਸੇ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ।

ਇਹ ਵੀ ਪੜ੍ਹੋ- ਖ਼ੁਸ਼ਖ਼ਬਰੀ! ਸੋਨੇ ਦੀ ਕੀਮਤ 45 ਹਜ਼ਾਰ ਰੁ: ਦੇ ਨਜ਼ਦੀਕ ਆਈ, ਵੇਖੋ ਕੀਮਤਾਂ

ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 92 ਰੁਪਏ 18 ਪੈਸੇ ਅਤੇ ਡੀਜ਼ਲ ਦੀ 83 ਰੁਪਏ 27 ਪੈਸੇ ਹੋ ਗਈ ਹੈ। ਮੋਹਾਲੀ 'ਚ ਪੈਟਰੋਲ ਦੀ ਕੀਮਤ 92 ਰੁਪਏ 47 ਪੈਸੇ ਅਤੇ ਡੀਜ਼ਲ ਦੀ 83 ਰੁਪਏ 53 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 87 ਰੁਪਏ 16 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 80 ਰੁਪਏ 67 ਪੈਸੇ ਪ੍ਰਤੀ ਲਿਟਰ ਰਹੀ।

ਇਹ ਵੀ ਪੜ੍ਹੋ- ਹਵਾਈ ਅੱਡੇ ਦੀ ਤਰ੍ਹਾਂ ਹੁਣ ਰੇਲਵੇ ਸਟੇਸ਼ਨ 'ਤੇ ਵੀ ਜਲਦ ਦੇਣਾ ਪਵੇਗਾ ਇਹ ਚਾਰਜ

ਪੈਟਰੋਲ-ਡੀਜ਼ਲ ਕੀਮਤਾਂ ਵਧਣ ਨਾਲ ਬਚਤ 'ਤੇ ਹੋ ਰਹੇ ਅਸਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਟਿਪਣੀ


 


author

Sanjeev

Content Editor

Related News