ਲਗਾਤਾਰ ਰਿਕਾਰਡ ਕਾਇਮ ਕਰ ਰਹੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ

Tuesday, Jun 29, 2021 - 11:30 AM (IST)

ਲਗਾਤਾਰ ਰਿਕਾਰਡ ਕਾਇਮ ਕਰ ਰਹੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ

ਨਵੀਂ ਦਿੱਲੀ (ਵਾਰਤਾ) - ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਹੈ। ਇਸ ਦੀ ਕੀਮਤ ਦਿੱਲੀ ਵਿਚ 99 ਰੁਪਏ ਅਤੇ ਚੇਨਈ ਵਿਚ 100 ਰੁਪਏ ਪ੍ਰਤੀ ਲੀਟਰ ਦੇ ਨੇੜੇ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਮੰਗਲਵਾਰ ਨੂੰ ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ਵਿੱਚ ਪੈਟਰੋਲ 35 ਪੈਸੇ ਅਤੇ ਡੀਜ਼ਲ 30 ਪੈਸੇ ਮਹਿੰਗਾ ਹੋ ਗਿਆ।

ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਅੱਜ 35 ਪੈਸੇ ਵਧ ਕੇ 98.81 ਰੁਪਏ ਅਤੇ ਡੀਜ਼ਲ ਦੀ ਕੀਮਤ 28 ਪੈਸੇ ਚੜ੍ਹ ਕੇ 89.18 ਰੁਪਏ ਪ੍ਰਤੀ ਲੀਟਰ ਦੇ ਉੱਚ ਪੱਧਰ ‘ਤੇ ਪਹੁੰਚ ਗਈ ਹੈ। ਜੂਨ ਵਿਚ ਹੁਣ ਤਕ ਦਿੱਲੀ ਵਿਚ ਪੈਟਰੋਲ ਦੀ ਕੀਮਤ ਵਿਚ 4.58 ਰੁਪਏ ਅਤੇ ਡੀਜ਼ਲ ਦੀ ਕੀਮਤ ਵਿਚ 4.03 ਰੁਪਏ ਦਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਮਈ ਵਿਚ ਪੈਟਰੋਲ 3.83 ਰੁਪਏ ਅਤੇ ਡੀਜ਼ਲ 4.42 ਰੁਪਏ ਮਹਿੰਗਾ ਹੋਇਆ ਸੀ। 

ਮੁੰਬਈ ਵਿਚ ਪੈਟਰੋਲ ਦੀ ਕੀਮਤ ਵਿਚ 34 ਪੈਸੇ ਅਤੇ ਡੀਜ਼ਲ ਵਿਚ 30 ਪੈਸੇ ਦਾ ਵਾਧਾ ਹੋਇਆ ਹੈ। ਉਥੇ ਹੁਣ ਇਕ ਲੀਟਰ ਪੈਟਰੋਲ ਦੀ ਕੀਮਤ 104.90 ਰੁਪਏ ਅਤੇ ਡੀਜ਼ਲ ਦੀ ਕੀਮਤ 96.72 ਰੁਪਏ ਹੈ, ਜੋ ਹੁਣ ਤਕ ਰਿਕਾਰਡ ਪੱਧਰ ਹੈ। 

ਚੇਨਈ ਅਤੇ ਕੋਲਕਾਤਾ ਵਿੱਚ ਪੈਟਰੋਲ 31-31 ਪੈਸੇ ਮਹਿੰਗਾ ਹੋ ਕੇ ਕ੍ਰਮਵਾਰ 99.80 ਰੁਪਏ ਅਤੇ 98.64 ਰੁਪਏ ਪ੍ਰਤੀ ਲੀਟਰ ਹੋ ਗਿਆ। ਚੇਨਈ ਵਿਚ ਡੀਜ਼ਲ ਦੀ ਕੀਮਤ 26 ਪੈਸੇ ਵਧ ਕੇ 93.72 ਰੁਪਏ ਪ੍ਰਤੀ ਲੀਟਰ ਅਤੇ ਕੋਲਕਾਤਾ ਵਿਚ 28 ਪੈਸੇ ਵੱਧ ਕੇ 92.03 ਰੁਪਏ ਪ੍ਰਤੀ ਲੀਟਰ ਹੋ ਗਈ। 

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਇਸਦੇ ਅਧਾਰ ਤੇ ਨਵੀਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਤੋਂ ਲਾਗੂ ਕੀਤੀਆਂ ਜਾਂਦੀਆਂ ਹਨ। ਦੇਸ਼ ਦੇ ਚਾਰ ਮਹਾਨਗਰਾਂ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੇਠਾਂ ਅਨੁਸਾਰ ਹਨ: 

ਸ਼ਹਿਰ ਦਾ ਨਾਮ        ਪੈਟਰੋਲ ਰੁਪਏ / ਲੀਟਰ           ਡੀਜ਼ਲ ਰੁਪਏ / ਲੀਟਰ 

ਦਿੱਲੀ                            98.81                             89.18

ਮੁੰਬਈ                          104.90                            96.72

ਚੇਨਈ                           99.80                            93.72

ਕੋਲਕਾਤਾ                        98.64                            92.03

ਇਹ ਵੀ ਪੜ੍ਹੋ : ਮਾਰੂਤੀ ਨੇ ਚਾਰ ਹੋਰ ਸ਼ਹਿਰਾਂ ’ਚ ਸ਼ੁਰੂ ਕੀਤੀ ਵਾਹਨ ‘ਕਿਰਾਏ’ ਉੱਤੇ ਦੇਣ ਦੀ ਯੋਜਨਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News