ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਅੱਜ ਕਿੰਨਾ ਵਧਿਆ ਭਾਅ

03/31/2022 1:04:18 PM

ਨਵੀਂ ਦਿੱਲੀ (ਵਾਰਤਾ) - ਦੇਸ਼ ਵਿਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਵੀਰਵਾਰ ਨੂੰ ਲਗਾਤਾਰ ਸੱਤਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕ੍ਰਮਵਾਰ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਵਾਧੇ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਕੀਮਤ 101.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 93.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ। 

ਇਹ ਵੀ ਪੜ੍ਹੋ : ਏਲੋਨ ਮਸਕ ਖ਼ੁਦ ਨੂੰ ਨਹੀਂ ਸਗੋਂ ਪੁਤਿਨ ਨੂੰ ਮੰਨਦੇ ਹਨ ਦੁਨੀਆ ਦਾ ਨੰਬਰ-1 ਵਿਅਕਤੀ, ਜਾਣੋ ਵਜ੍ਹਾ

ਰਾਸ਼ਟਰੀ ਰਾਜਧਾਨੀ 'ਚ ਬੁੱਧਵਾਰ ਨੂੰ ਪੈਟਰੋਲ ਦੀ ਕੀਮਤ 101.01 ਰੁਪਏ ਅਤੇ ਡੀਜ਼ਲ ਦੀ ਕੀਮਤ 92.27 ਰੁਪਏ ਪ੍ਰਤੀ ਲੀਟਰ ਸੀ। ਮੁੰਬਈ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 84 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਿਸ ਕਾਰਨ ਇੱਥੇ ਪੈਟਰੋਲ ਦੀ ਕੀਮਤ 116.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 100.94 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਤੇਲ ਕੰਪਨੀਆਂ ਨੇ ਪਿਛਲੇ 10 ਦਿਨਾਂ 'ਚ ਹੁਣ ਤੱਕ 9 ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਹੈ। 137 ਦਿਨਾਂ ਦੀ ਸਥਿਰਤਾ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ।

ਯੂਕਰੇਨ 'ਤੇ ਰੂਸ ਦੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਲੰਡਨ ਬ੍ਰੈਂਟ ਕਰੂਡ ਅੱਜ 4.54 ਫੀਸਦੀ ਘੱਟ ਕੇ 108.30 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ ਅਤੇ ਅਮਰੀਕੀ ਕਰੂਡ 5.50 ਫੀਸਦੀ ਡਿੱਗ ਕੇ 101.89 ਡਾਲਰ ਪ੍ਰਤੀ ਬੈਰਲ 'ਤੇ ਹੈ। 

ਇਹ ਵੀ ਪੜ੍ਹੋ : ਤਿੰਨ ਸਾਲਾਂ 'ਚ 10 ਪਰਮਾਣੂ ਰਿਐਕਟਰ ਦਾ ਨਿਰਮਾਣ ਕਰੇਗਾ ਭਾਰਤ, 1.05 ਲੱਖ ਕਰੋੜ ਰੁਪਏ ਦੀ ਆਵੇਗੀ ਲਾਗਤ

ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ 'ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ। ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਹਨ:- 

ਮਹਾਨਗਰ                ਪੈਟਰੋਲ                   ਡੀਜ਼ਲ (ਰੁ. ਪ੍ਰਤੀ ਲੀਟਰ)


ਦਿੱਲੀ                      101.81                     93.07
ਕੋਲਕਾਤਾ                 111.35                     96.22
ਮੁੰਬਈ                     116.72                     100.94
ਚੇਨਈ                     107.45                       97.52
ਨੋਇਡਾ                    101.73                      93.28  
ਜਲੰਧਰ                   101.24                       89.97    
ਲੁਧਿਆਣਾ               101.72                       90.43
ਅੰਮ੍ਰਿਤਸਰ               101.79                        90.49    
ਹੁਸ਼ਿਆਰਪੁਰ            101.33                        90.05    
ਚੰਡੀਗੜ੍ਹ                   101.20                      87.48

ਇਹ ਵੀ ਪੜ੍ਹੋ : ਇਨ੍ਹਾਂ ਸੈਕਟਰਾਂ 'ਚ ਆਏਗਾ ਨੌਕਰੀਆਂ ਦਾ ਹੜ੍ਹ, ਵਿੱਤੀ ਸਾਲ 2025-26 ਤੱਕ 1.2 ਕਰੋੜ ਲੋਕਾਂ ਨੂੰ ਮਿਲੇਗਾ ਰੁਜ਼ਗਾਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 


Harinder Kaur

Content Editor

Related News