ਈਂਧਣ ਦੀਆਂ ਕੀਮਤਾਂ 'ਚ ਵਾਧੇ ਦਾ ਸਿਲਸਿਲਾ ਜਾਰੀ, ਦੇਸ਼ 'ਚ ਪੈਟਰੋਲ ਨੇ ਤੋੜਿਆ 116 ਰੁਪਏ ਦਾ ਅੰਕੜਾ

10/28/2021 11:24:03 AM

ਨਵੀਂ ਦਿੱਲੀ - ਵੀਰਵਾਰ ਨੂੰ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੇ ਉੱਚ ਪੱਧਰ ਤੋਂ ਫਿਸਲਣ ਦੇ ਬਾਵਜੂਦ ਘਰੇਲੂ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਵਾਧਾ ਜਾਰੀ ਰਿਹਾ। ਇਨ੍ਹਾਂ ਦੋਵਾਂ ਦੀਆਂ ਕੀਮਤਾਂ 'ਚ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ, ਜਿਸ ਤੋਂ ਬਾਅਦ ਰਾਜਧਾਨੀ ਦਿੱਲੀ 'ਚ ਪੈਟਰੋਲ 108.29 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 97.02 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ : ਪਾਕਿ ’ਚ ਘਿਓ, ਤੇਲ, ਖੰਡ, ਆਟਾ ਤੇ ਮੁਰਗੇ ਦੀਆਂ ਕੀਮਤਾਂ ਇਤਿਹਾਸਕ ਪੱਧਰ ’ਤੇ, ਮਹਿੰਗਾਈ ਨੇ ਤੋੜਿਆ 70 ਸਾਲਾਂ ਦਾ ਰਿਕਾਰ

ਮੁੰਬਈ 'ਚ ਪੈਟਰੋਲ 114.14 ਰੁਪਏ ਅਤੇ ਡੀਜ਼ਲ 105.12 ਰੁਪਏ ਪ੍ਰਤੀ ਲੀਟਰ, ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਪੈਟਰੋਲ ਸਭ ਤੋਂ ਮਹਿੰਗਾ 116.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 106.38 ਰੁਪਏ ਪ੍ਰਤੀ ਲੀਟਰ, ਪਟਨਾ 'ਚ ਪੈਟਰੋਲ 112.04 ਰੁਪਏ ਅਤੇ ਡੀਜ਼ਲ 103.64 ਰੁਪਏ ਪ੍ਰਤੀ ਲੀਟਰ ਅਤੇ ਬੈਂਗਲੁਰੂ 'ਚ ਪੈਟਰੋਲ 112.06 ਰੁਪਏ ਅਤੇ ਡੀਜ਼ਲ 102.98 ਰੁਪਏ ਪ੍ਰਤੀ ਲੀਟਰ ਪਹੁੰਚ ਗਿਆ ਹੈ।ਕੋਲਕਾਤਾ ਵਿਚ ਪੈਟਰੋਲ ਦੇ 108.78 ਪ੍ਰਤੀ ਲੀਟਰ ਅਤੇ  ਡੀਜ਼ਲ ਵੀ 100.14 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। 

ਰਾਂਚੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਸਿਰਫ 18 ਪੈਸੇ ਦਾ ਫਰਕ ਹੈ। ਪੈਟਰੋਲ ਦੀ ਕੀਮਤ 102.54 ਰੁਪਏ ਅਤੇ ਡੀਜ਼ਲ ਦੀ ਕੀਮਤ 102.36 ਰੁਪਏ ਪ੍ਰਤੀ ਲੀਟਰ ਹੈ। ਦਿੱਲੀ ਐਨਸੀਆਰ ਦੇ  ਨੋਇਡਾ ਵਿੱਚ ਪੈਟਰੋਲ ਦੀ ਕੀਮਤ 105.44 ਰੁਪਏ ਅਤੇ ਡੀਜ਼ਲ ਦੀ ਕੀਮਤ 97.28 ਰੁਪਏ ਪ੍ਰਤੀ ਲੀਟਰ ਹੈ। 

ਇਹ ਵੀ ਪੜ੍ਹੋ : ਤਿਓਹਾਰੀ ਸੀਜ਼ਨ ’ਚ ਹਵਾਈ ਯਾਤਰਾ ਦੇ ਕਿਰਾਏ ’ਚ ਭਾਰੀ ਵਾਧਾ, ਮੁਸਾਫਰਾਂ ਦੀ ਗਿਣਤੀ ’ਚ ਵੀ ਵਾਧਾ

ਫਿਲਹਾਲ ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ 'ਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ। ਜ਼ਿਆਦਾਤਰ ਸ਼ਹਿਰਾਂ ਵਿੱਚ ਡੀਜ਼ਲ ਵੀ ਸੈਂਕੜਾ ਮਾਰ ਰਿਹਾ ਹੈ। ਇਸ ਮਹੀਨੇ 'ਚ ਹੁਣ ਤੱਕ 28 ਦਿਨਾਂ 'ਚੋਂ 21 ਦਿਨਾਂ 'ਚ ਇਨ੍ਹਾਂ ਦੋਵਾਂ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ।

ਇਸ ਮਹੀਨੇ ਹੁਣ ਤੱਕ ਪੈਟਰੋਲ 6.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 7.25 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਚੁੱਕਾ ਹੈ। ਬਜ਼ਾਰ ਅਧਿਐਨ ਅਤੇ ਕ੍ਰੈਡਿਟ ਰੇਟਿੰਗ ਕੰਪਨੀ ਗੋਲਡਮੈਨ ਸਾਕਸ ਦੇ ਅਗਲੇ ਸਾਲ ਤੱਕ 110 ਡਾਲਰ ਪ੍ਰਤੀ ਬੈਰਲ ਤੱਕ ਪਹੁੰਚਣ ਦੀਆਂ ਰਿਪੋਰਟਾਂ ਵਿਚਾਲੇ ਕੌਮਾਂਤਰੀ ਬਾਜ਼ਾਰ 'ਚ ਬੁੱਧਵਾਰ ਨੂੰ ਅਮਰੀਕਾ 'ਚ ਕੱਚੇ ਤੇਲ 'ਚ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਵੀਰਵਾਰ ਨੂੰ ਸਿੰਗਾਪੁਰ 'ਚ ਕੱਚੇ ਤੇਲ ਦਾ ਕਾਰੋਬਾਰ ਨਰਮੀ ਨਾਲ ਸ਼ੁਰੂ ਹੋਇਆ।

ਬ੍ਰੈਂਟ ਕਰੂਡ 2.09 ਡਾਲਰ ਦੀ ਗਿਰਾਵਟ ਨਾਲ 82.49 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 1.79 ਡਾਲਰ ਫਿਸਲ ਕੇ 80.87 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਮੁਤਾਬਕ ਦਿੱਲੀ 'ਚ ਪੈਟਰੋਲ 108.29 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 97.02 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ 'ਤੇ ਹਰ ਰੋਜ਼ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ : 'ਮੇਕਿੰਗ ਆਫ਼ ਜੀਓਫੋਨ' ਵੀਡੀਓ ਜਾਰੀ - JioPhone Next ਦੀਆਂ ਵਿਸ਼ੇਸ਼ਤਾਵਾਂ ਤੋਂ ਉਠਿਆ ਪਰਦਾ

ਦੇਸ਼ ਦੇ ਚਾਰ ਪ੍ਰਮੁੱਖ ਮਹਾਨਗਰਾਂ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਹਨ: 

ਜਾਣੋ ਪੈਟਰੋਲ-ਡੀਜ਼ਲ ਦੇ ਅੱਜ ਦੇ ਭਾਅ

ਸ਼ਹਿਰ ਦਾ ਨਾਮ             ਪੈਟਰੋਲ               ਡੀਜ਼ਲ

ਜਲੰਧਰ                     109.23               99.17             
ਲੁਧਿਆਣਾ                  109.91              99.78           
ਅੰਮ੍ਰਿਤਸਰ                  109.97               99.85          
ਫਗਵਾੜਾ                    109.33              99.26        
ਚੰਡੀਗੜ੍ਹ                    104.22               96.73
ਦਿੱਲੀ                        108.29               97.02
ਮੁੰਬਈ                       114.14             105.12
ਚੇਨਈ                       105.13             101.25
ਕੋਲਕਾਤਾ                  108.78             100.14

ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 

ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ SMS ਰਾਹੀਂ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ SMS ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 'ਤੇ SMS ਭੇਜ ਸਕਦੇ ਹੋ। ਤੁਹਾਡਾ ਮੈਸੇਜ ਕੁਝ ਇਸ ਤਰ੍ਹਾਂ ਹੋਵੇਗਾ - RSP <ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਸਾਈਟ  'ਤੇ ਜਾ ਕੇ ਆਪਣੇ ਖੇਤਰ ਦੇ RSP ਕੋਡ ਦੀ ਜਾਂਚ ਕਰ ਸਕਦੇ ਹੋ। ਇਹ ਸੁਨੇਹਾ ਭੇਜਣ ਤੋਂ ਬਾਅਦ, ਤੁਹਾਡੇ ਫੋਨ ਵਿੱਚ ਨਵੀਨਤਮ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਮਿਲ ਜਾਵੇਗੀ।

ਇਹ ਵੀ ਪੜ੍ਹੋ : ‘ਆਮ ਖਪਤਕਾਰ ਨੂੰ ਝਟਕਾ! ਤਿਉਹਾਰੀ ਮੰਗ ਵਧਣ ਕਾਰਨ ਖਾਣ ਵਾਲੇ ਤੇਲ ਹੋਏ ਮਹਿੰਗੇ’

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 

Harinder Kaur

This news is Content Editor Harinder Kaur