ਵਿਰੋਧ ਤੋਂ ਬਾਅਦ ਮਿਲੀ ਰਾਹਤ, ਲਗਾਤਾਰ ਤੀਜੇ ਦਿਨ ਨਹੀਂ ਵਧੇ ਪੈਟਰੋਲ-ਡੀਜ਼ਲ ਦੇ ਭਾਅ

07/02/2020 12:16:54 PM

ਨਵੀਂ ਦਿੱਲੀ — ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਇਸ ਮਹੀਨੇ ਦੇ ਜ਼ਿਆਦਾਤਰ ਸਮੇਂ ਲਈ ਨਰਮ ਹੀ ਰਹੀਆਂ। ਪਰ ਘਰੇਲੂ ਬਜ਼ਾਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਦੇਸ਼ ਭਰ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਦਾ ਵਿਰੋਧ ਹੋ ਰਿਹਾ ਹੈ। ਪਿਛਲੇ 24 ਦਿਨਾਂ ਵਿਚ ਡੀਜ਼ਲ ਦੀ ਕੀਮਤ ਵਿਚ 11.23 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ ਵੀ ਇਨ੍ਹਾਂ ਦਿਨਾਂ ਵਿਚ 9.17 ਰੁਪਏ ਪ੍ਰਤੀ ਲੀਟਰ ਵਧੀ ਹੈ। ਪਰ ਪਿਛਲੇ 3 ਦਿਨਾਂ ਤੋਂ ਇਸਦੀ ਕੀਮਤ ਸਥਿਰ ਹੈ।

ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਇੰਨੀ ਹੈ ਕੀਮਤ

ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 80.43 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 80.53 ਰੁਪਏ ਪ੍ਰਤੀ ਲੀਟਰ ਹੈ। ਆਈਓਸੀਐਲ ਦੀ ਵੈੱਬਸਾਈਟ ਤੋਂ ਮਿਲੀ ਜਾਣਕਾਰੀ ਅਨੁਸਾਰ ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਇੱਕ ਲੀਟਰ ਪੈਟਰੋਲ ਦੀ ਕੀਮਤ ਕ੍ਰਮਵਾਰ 82.10, 87.19 ਅਤੇ  83.63 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ ਦੀ ਗੱਲ ਕਰੀਏ ਤਾਂ ਇਨ੍ਹਾਂ ਪ੍ਰਮੁੱਖ ਸ਼ਹਿਰਾਂ ਵਿਚ ਇਸ ਦੀਆਂ ਕੀਮਤਾਂ ਕ੍ਰਮਵਾਰ 75.64, 78.83 ਅਤੇ 77.72 ਹਨ।

ਇਹ ਵੀ ਦੇਖੋ : ਬਚਤ ਯੋਜਨਾਵਾਂ 'ਚ ਪੈਸਾ ਨਿਵੇਸ਼ ਕਰਨ ਵਾਲਿਆਂ ਲਈ ਅਹਿਮ ਖ਼ਬਰ,ਜਾਣੋ ਕੀ ਰਹੇਗੀ ਵਿਆਜ ਦਰ

ਜਾਣੋ ਤੁਹਾਡੇ ਸ਼ਹਿਰ ਵਿਚ ਕੀਮਤ ਕਿੰਨੀ ਹੈ

ਤੁਸੀਂ ਐਸਐਮਐਸ ਦੇ ਜ਼ਰੀਏ ਆਪਣੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈਬਸਾਈਟ ਅਨੁਸਾਰ, ਤੁਹਾਨੂੰ ਆਰਐਸਪੀ ਅਤੇ ਆਪਣਾ ਸਿਟੀ ਕੋਡ ਲਿਖਣਾ ਪਵੇਗਾ ਅਤੇ ਇਸ ਨੂੰ 9224992249 ਨੰਬਰ 'ਤੇ ਭੇਜਣਾ ਪਏਗਾ। ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜਿਹੜਾ ਕਿ ਤੁਸੀਂ ਆਈਓਸੀਐਲ ਦੀ ਵੈਬਸਾਈਟ ਤੋਂ ਪ੍ਰਾਪਤ ਕਰ ਸਕਦੇ ਹੋ।

ਹਰ ਦਿਨ ਛੇ ਵਜੇ ਬਦਲਦੀ ਹੈ ਕੀਮਤ

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ ਛੇ ਵਜੇ ਬਦਲੀ ਜਾਂਦੀ ਹੈ। ਨਵੀਂਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ। 

ਇਹ ਵੀ ਦੇਖੋ : ਕੋਰੋਨਾ 'ਤੇ ਜਿੱਤ ਪ੍ਰਾਪਤ ਕਰਨ ਵਾਲੇ ਮਰੀਜ਼ਾਂ ਨੂੰ ਪੂਰੀ ਜ਼ਿੰਦਗੀ ਰਹਿ ਸਕਦੀਆਂ ਨੇ ਇਹ ਸਿਹਤ ਸਮੱਸਿਆਵਾਂ

Harinder Kaur

This news is Content Editor Harinder Kaur