ਸਥਿਰਤਾ ਦੇ ਬਾਅਦ ਅੱਜ ਪੈਟਰੋਲ-ਡੀਜ਼ਲ ਦੇ ਭਾਅ ਘਟੇ

01/30/2020 9:45:01 AM

ਨਵੀਂ ਦਿੱਲੀ—ਪਿਛਲੇ ਕਈ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ ਰਹੀ। ਪਰ ਤੇਲ ਦੀਆਂ ਕੀਮਤਾਂ 'ਚ ਸਥਿਰਤਾ ਆ ਗਈ ਸੀ। ਅੱਜ ਫਿਰ ਤੋਂ ਪੂਰੇ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਗਿਰਾਵਟ ਆਈ ਹੈ। ਪੈਟਰੋਲ ਦੇ ਭਾਅ ਔਸਤਨ 24 ਪੈਸੇ ਅਤੇ ਡੀਜ਼ਲ ਦੇ ਭਾਅ ਔਸਤਨ 22 ਪੈਸੇ ਘੱਟ ਹੋਏ ਹਨ। ਇਕ ਦਿਨ ਪਹਿਲਾਂ ਭਾਵ ਬੁੱਧਵਾਰ ਨੂੰ ਪੈਟਰੋਲ 11 ਪੈਸੇ ਅਤੇ ਡੀਜ਼ਲ 13 ਪੈਸੇ ਸਸਤਾ ਹੋਇਆ ਸੀ।
ਆਓ ਜਾਣਦੇ ਹਾਂ ਕਿ ਤੁਹਾਡੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੀ ਕਿੰਨੀ ਹੈ ਕੀਮਤ?
ਵੀਰਵਾਰ ਭਾਵ ਅੱਜ 30 ਜਨਵਰੀ ਨੂੰ ਦਿੱਲੀ 'ਚ ਪੈਟਰੋਲ-ਡੀਜ਼ਲ ਦੇ ਭਾਅ 'ਚ ਗਿਰਾਵਟ ਆਈ ਹੈ। ਦਿੱਲੀ 'ਚ ਪੈਟਰੋਲ 24 ਪੈਸੇ ਘੱਟ ਕੇ 73.36 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 22 ਪੈਸੇ ਘੱਟ ਕੇ 66.36 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ-ਡੀਜ਼ਲ ਸਸਤਾ ਹੋ ਗਿਆ ਹੈ। ਮੁੰਬਈ 'ਚ ਪੈਟਰੋਲ ਦੇ ਭਾਅ 24 ਪੈਸੇ ਘੱਟ ਕੇ 78.97 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 23 ਪੈਸੇ ਘੱਟ ਕੇ 69.56 ਰੁਪਏ ਪ੍ਰਤੀ ਲੀਟਰ ਹੋ ਗਏ ਹਨ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ ਘੱਟ ਗਏ ਹਨ। ਪੈਟਰੋਲ ਦੀ ਕੀਮਤ 23 ਪੈਸੇ ਘੱਟ ਕੇ 75.99 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 22 ਪੈਸੇ ਘੱਟ ਕੇ 68.72 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਗਿਰਾਵਟ ਆਈ ਹੈ। ਪੈਟਰੋਲ ਦੀ ਕੀਮਤ ਕੱਲ ਦੇ ਮੁਕਾਬਲੇ 25 ਪੈਸੇ ਘੱਟ ਕੇ 76.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਕੱਲ ਦੇ ਮੁਕਾਬਲੇ 24 ਪੈਸੇ ਘੱਟ ਕੇ 70.09 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀਆਂ ਕੀਤੀਆਂ ਜਾਂਦੀਆਂ ਹਨ।

Aarti dhillon

This news is Content Editor Aarti dhillon