ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਭਾਅ

11/27/2020 9:38:28 AM

ਨਵੀਂ ਦਿੱਲੀ (ਵਾਰਤਾ) : ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ। ਦੇਸ਼ ਦੇ 4 ਵੱਡੇ ਮਹਾਨਗਰਾਂ ਵਿਚ ਅੱਜ ਡੀਜ਼ਲ 22 ਤੋਂ 26 ਪੈਸੇ ਅਤੇ ਪੈਟਰੋਲ 17 ਤੋਂ 19 ਪੈਸੇ ਪ੍ਰਤੀ ਲੀਟਰ ਤੱਕ ਮਹਿੰਗਾ ਹੋਇਆ ਹੈ।  ਲਗਾਤਾਰ 5 ਦਿਨ ਪੈਟਰੋਲ ਅਤੇ ਡੀਜ਼ਲ ਦੇ ਮੁੱਲ ਵਧਣ ਦੇ ਬਾਅਦ 25 ਨਵੰਬਰ ਨੂੰ ਦੋਵਾਂ ਦੀਆਂ ਕੀਮਤਾਂ ਸਥਿਰ ਰਹੀਆਂ ਸਨ।

20 ਨਵੰਬਰ ਨੂੰ 48 ਦਿਨਾਂ ਤੱਕ ਲਗਾਤਾਰ ਸਥਿਰ ਰਹਿਣ ਦੇ ਬਾਅਦ ਦੋਵਾਂ ਦੀਆਂ ਕੀਮਤਾਂ ਵਿਚ ਪਹਿਲੀ ਵਾਰ ਵਾਧਾ ਹੋਇਆ ਸੀ। ਦਿਲੀ ਵਿਚ ਅੱਜ ਪੈਟਰੋਲ 19 ਪੈਸੇ ਅਤੇ ਡੀਜ਼ਲ 24 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ।

ਜਾਣੋ ਆਪਣੇ ਸ਼ਹਿਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਸ਼ਹਿਰ ਦਾ ਨਾਂ ਪੈਟਰੋਲ/ਰੁਪਏ ਲਿਟਰ ਡੀਜ਼ਲ/ਰੁਪਏ ਲਿਟਰ
ਦਿੱਲੀ 81.89 71.86
ਮੁੰਬਈ 88.58 78.38
ਚੇਨੱਈ 84.91 77.30
ਕੋਲਕਾਤਾ 83.44 75.43
ਨੋਇਡਾ 82.28 72.27
ਰਾਂਚੀ 81.40 76.07
ਬੈਂਗਲੁਰੂ 84.63 76.18
ਪਟਨਾ 84.49 77.32
ਚੰਡੀਗੜ੍ਹ 78.85 71.61
ਲਖਨਊ 82.19 72.19

ਸਿਰਫ ਇਕ SMS ਦੇ ਜ਼ਰੀਏ ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਭਾਅ
ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ SMS ਦੇ ਜ਼ਰੀਏ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ (IOC) ਦੇ ਉਪਭੋਗਤਾ RSP<ਡੀਲਰ ਕੋਡ> ਲਿਖ ਕੇ 9224992249 ਨੰਬਰ 'ਤੇ ਐਚ.ਪੀ.ਸੀ.ਐਲ. (HPCL) ਦੇ ਉਪਭੋਗਤਾ HPPRICE<ਡੀਲਰ ਕੋਡ > ਲਿਖ ਕੇ 9222201122 ਨੰਬਰ 'ਤੇ ਭੇਜ ਸਕਦੇ ਹੋ। ਬੀ.ਪੀ.ਸੀ.ਐਲ. ਉਪਭੋਗਤਾ RSP ਡੀਲਰ ਕੋਡ 9223112222 ਨੰਬਰ 'ਤੇ ਭੇਜ ਸਕਦੇ ਹਨ।


cherry

Content Editor

Related News