ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨਵੇਂ ਰਿਕਾਰਡ ਪੱਧਰ 'ਤੇ ਪਹੁੰਚੀਆਂ, ਜਾਣੋ ਅੱਜ ਦੇ ਭਾਅ

Saturday, Jul 17, 2021 - 11:32 AM (IST)

ਨਵੀਂ ਦਿੱਲੀ - ਇਕ ਦਿਨ ਸ਼ਾਂਤ ਰਹਿਣ ਤੋਂ ਬਾਅਦ ਸ਼ਨੀਵਾਰ ਨੂੰ ਘਰੇਲੂ ਪੱਧਰ 'ਤੇ ਪੈਟਰੋਲ ਦੀਆਂ ਕੀਮਤਾਂ ਵਿਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ, ਜਿਸ ਨਾਲ ਇਸ ਦੀ ਕੀਮਤ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਨਵੇਂ ਪੱਧਰ 'ਤੇ ਪਹੁੰਚ ਗਈ, ਜਦਕਿ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਹੋਈ। ਵੀਰਵਾਰ ਨੂੰ ਪੈਟਰੋਲ 35 ਪੈਸੇ ਪ੍ਰਤੀ ਲੀਟਰ ਦੇ ਵਾਧੇ ਨਾਲ ਇਕ ਨਵਾਂ ਰਿਕਾਰਡ ਉੱਚੇ ਪੱਧਰ 'ਤੇ ਪਹੁੰਚ ਗਿਆ ਸੀ ਅਤੇ ਡੀਜ਼ਲ 15 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਸ਼ਨੀਵਾਰ ਨੂੰ ਦਿੱਲੀ 'ਚ ਕੀਮਤਾ ਵਿਚ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ 101.84 ਰੁਪਏ ਅਤੇ ਮੁੰਬਈ 'ਚ 107.83 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ।

ਇਹ ਵੀ ਪੜ੍ਹੋ : 7 ਲੱਖ 'ਚ ਵਿਕਿਆ 1 ਰੁਪਏ ਦਾ ਇਹ ਨੋਟ, ਜੇਕਰ ਤੁਹਾਡੇ ਕੋਲ ਵੀ ਹੈ ਅਜਿਹੇ ਨੋਟ ਤਾਂ ਕਮਾ ਸਕਦੇ ਹੋ ਲੱਖਾਂ

ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ ਸ਼ਨੀਵਾਰ ਨੂੰ ਪੈਟਰੋਲ ਵਿੱਚ 30 ਪੈਸੇ ਦਾ ਵਾਧਾ ਕੀਤਾ ਗਿਆ ਹੈ। ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਇਸਦੇ ਅਧਾਰ ਤੇ ਨਵੀਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਤੋਂ ਲਾਗੂ ਕੀਤੀਆਂ ਜਾਂਦੀਆਂ ਹਨ। ਦੇਸ਼ ਦੇ ਚਾਰ ਮਹਾਂਨਗਰਾਂ ਵਿਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਹਨ: 

ਸ਼ਹਿਰ ਦਾ ਨਾਮ             ਪੈਟਰੋਲ ਰੁਪਏ / ਲੀਟਰ                  ਡੀਜ਼ਲ ਰੁਪਏ / ਲੀਟਰ 

ਜਲੰਧਰ                              102.85                                   91.90

ਅੰਮ੍ਰਿਤਸਰ                          103.52                                    92.51

ਲੁਧਿਆਣਾ                           103.46                                   92.45

ਫਗਵਾੜਾ                            102.94                                  91.98

ਚੰਡੀਗੜ੍ਹ                              97.93                                  89.50

ਦਿੱਲੀ                               101.84                                   89.87

ਮੁੰਬਈ                               107.83                                    97.45

ਚੇਨਈ                              102.49                                     94.39

ਕੋਲਕਾਤਾ                          102.08                                    93.02

ਇਹ ਵੀ ਪੜ੍ਹੋ : ਦਰਾਮਦ ਡਿਊਟੀ ਘਟਣ ਤੋਂ ਬਾਅਦ ਵੀ 6 ਫ਼ੀਸਦੀ ਤੱਕ ਮਹਿੰਗਾ ਹੋਇਆ ਪਾਮ ਤੇਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ  ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News