ਫਿਰ ਤੋਂ ਵਧ ਸਕਦੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਕੱਚਾ ਤੇਲ 120 ਡਾਲਰ ਦੇ ਪਾਰ

Tuesday, May 31, 2022 - 03:45 PM (IST)

ਫਿਰ ਤੋਂ ਵਧ ਸਕਦੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਕੱਚਾ ਤੇਲ 120 ਡਾਲਰ ਦੇ ਪਾਰ

ਨਵੀਂ ਦਿੱਲੀ — ਕੱਚੇ ਤੇਲ ਦੀਆਂ ਕੀਮਤਾਂ ਇਕ ਵਾਰ ਫਿਰ ਉਛਾਲ 'ਤੇ ਹਨ। ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਅੱਜ ਫਿਰ 120 ਡਾਲਰ ਦੇ ਪੱਧਰ ਨੂੰ ਪਾਰ ਕਰ ਗਿਆ ਹੈ। ਤੇਲ ਪ੍ਰਾਈਸ ਡਾਟ ਕਾਮ ਮੁਤਾਬਕ ਦੁਪਹਿਰ 12.15 ਵਜੇ ਕੱਚਾ ਤੇਲ 123.8 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ 119.2 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਜੇਕਰ ਕੱਚੇ ਤੇਲ 'ਚ ਇਹ ਵਾਧਾ ਜਾਰੀ ਰਿਹਾ ਤਾਂ ਇਸ ਦਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੀ ਪਵੇਗਾ।

ਇਹ ਵੀ ਪੜ੍ਹੋ : ਅੰਬਾਂ ਦਾ ਇੰਤਜ਼ਾਰ ਕਰ ਰਹੇ ਲੋਕ ਹੋ ਸਕਦੇ ਹਨ ਨਿਰਾਸ਼, ਉਤਪਾਦਕਾਂ ਸਾਹਮਣੇ ਵੀ ਖੜ੍ਹਾ ਹੋਇਆ ਭਾਰੀ ਸੰਕਟ

ਕੇਡੀਆ ਕਮੋਡਿਟੀ ਦੇ ਡਾਇਰੈਕਟਰ ਅਜੈ ਕੇਡੀਆ ਨੇ ਕਿਹਾ ਕਿ ਅੱਜ ਅਤੇ ਕੱਲ ਦੋ ਮਹੱਤਵਪੂਰਨ ਘਟਨਾਵਾਂ ਹੋਣ ਜਾ ਰਹੀਆਂ ਹਨ ਜਿਸ ਦਾ ਸਿੱਧਾ ਅਸਰ ਕੱਚੇ ਤੇਲ ਦੀਆਂ ਕੀਮਤਾਂ 'ਤੇ ਪਵੇਗਾ। ਯੂਰਪੀਅਨ ਯੂਨੀਅਨ ਕੌਂਸਲ ਨੇ ਯੂਕਰੇਨ 'ਤੇ ਹਮਲੇ ਕਾਰਨ ਰੂਸ ਤੋਂ ਕੱਚੇ ਤੇਲ ਦੀ ਦਰਾਮਦ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਰੂਸੀ ਤੇਲ ਦੀ ਦਰਾਮਦ 'ਤੇ 75 ਫੀਸਦੀ ਪਾਬੰਦੀ ਲੱਗ ਜਾਵੇਗੀ। ਇਸ ਸਾਲ ਦੇ ਅੰਤ ਤੱਕ, ਯੂਰਪੀਅਨ ਯੂਨੀਅਨ ਦੁਆਰਾ ਰੂਸੀ ਤੇਲ ਦੀ ਦਰਾਮਦ ਦੇ 90% 'ਤੇ ਪਾਬੰਦੀ ਲੱਗਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਓਪੇਕ ਦੇਸ਼ਾਂ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਉਤਪਾਦਨ ਵਧਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ। ਪਿਛਲੀਆਂ 3 ਬੈਠਕਾਂ ਵਿਚ ਉਤਪਾਦਨ ਵਧਾਉਣ ਬਾਰੇ ਫ਼ੈਸਲਾ ਨਹੀਂ ਕੀਤਾ ਗਿਆ। ਇਸ ਗੱਲ ਦੀ ਸੰਭਾਵਨਾ ਘੱਟ ਹੈ ਕਿ ਫਿਰ ਤੋਂ ਓਪੇਕ ਦੇ ਮੈਂਬਰ ਉਤਪਾਦਨ ਵਧਾਉਣ ਦਾ ਫ਼ੈਸਲਾ ਲੈਣਗੇ।

ਇਹ ਵੀ ਪੜ੍ਹੋ : ਸਭ ਤੋਂ ਜ਼ਿਆਦਾ ਸੈਲਰੀ ਲੈਣ ਵਾਲੇ CEO ਬਣੇ Elon Musk, ਲਕਸ਼ਮੀ ਮਿੱਤਲ ਨੂੰ ਵੀ ਛੱਡਿਆ ਪਿੱਛੇ

ਉਤਪਾਦਨ ਨੂੰ ਲੈ ਕੇ ਓਪੇਕ ਦੇਸ਼ਾਂ ਦੇ ਫੈਸਲੇ 'ਤੇ ਰਹੇਗੀ ਸਭ ਦੀ ਨਜ਼ਰ 

ਚੀਨ ਵਿੱਚ 1 ਜੂਨ ਤੋਂ ਕੋਰੋਨਾ ਨਾਲ ਸਬੰਧਤ ਪਾਬੰਦੀਆਂ ਵਿੱਚ ਕਾਫੀ ਹੱਦ ਤੱਕ ਢਿੱਲ ਦਿੱਤੀ ਜਾ ਰਹੀ ਹੈ। ਅਜਿਹੇ ਮੰਗ ਵਧਣਦੀ ਸੰਭਾਵਨਾ ਹੈ। ਮੰਗ ਵਿੱਚ ਵਾਧਾ ਅਤੇ ਰੂਸੀ ਤੇਲ ਨਿਰਯਾਤ 'ਤੇ ਪਾਬੰਦੀ ਲਗਾਉਣ ਦੇ ਯੂਰਪੀਅਨ ਯੂਨੀਅਨ ਦੇ ਫੈਸਲੇ ਨਾਲ ਕੀਮਤਾਂ ਵਿੱਚ ਵਾਧਾ ਹੋਵੇਗਾ। ਅਜੇ ਕੇਡੀਆ ਮੁਤਾਬਕ ਇਕ ਵਾਰ ਫਿਰ ਕੱਚਾ ਤੇਲ 138 ਡਾਲਰ ਤੱਕ ਪਹੁੰਚ ਸਕਦਾ ਹੈ। ਵੈਸੇ ਭਾਰਤ ਰੂਸ ਤੋਂ ਸਸਤੇ ਕੱਚੇ ਤੇਲ ਦੀ ਦਰਾਮਦ ਕਰ ਰਿਹਾ ਹੈ। ਇਸ ਦਾ ਲਾਭ ਉਸ ਨੂੰ ਮਿਲ ਰਿਹਾ ਹੈ। ਹਾਲਾਂਕਿ ਜਦੋਂ ਕੀਮਤ 130 ਡਾਲਰ ਨੂੰ ਪਾਰ ਕਰ ਜਾਵੇਗੀ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦਾ ਦਬਾਅ ਵਧ ਜਾਵੇਗਾ। ਜਦੋਂ ਤੱਕ ਯੂਕਰੇਨ ਸੰਕਟ ਖ਼ਤਮ ਨਹੀਂ ਹੋ ਜਾਂਦਾ , ਰੂਸ ਦੇ ਤੇਲ ਨਿਰਯਾਤ ਉੱਤੇ ਬੈਨ ਦੇ ਫ਼ੈਸਲੇ ਵਾਪਸ ਨਹੀਂ ਲਏ ਜਾਂਦੇ, ਓਪੇਕ ਦੇਸ਼ ਫ਼ੈਸਲਾ ਉਤਪਾਦਨ ਵਧਾਉਣ ਦਾ ਫ਼ੈਸਲਾ ਨਹੀਂ ਲੈਂਦੇ ਉਸ ਸਮੇਂ ਤੱਕ ਤੇਲ ਦੀਆਂ ਕੀਮਤਾਂ ਵਿਚ ਵਾਧਾ ਜਾਰੀ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ :  ਚੀਨ ਨੂੰ ਪਛਾੜ ਕੇ ਅਮਰੀਕਾ ਬਣਿਆ ਭਾਰਤ ਦਾ ਸਭ ਤੋਂ ਵੱਡਾ ਟਰੇਡਿੰਗ ਪਾਰਟਨਰ

ਕੱਚਾ ਤੇਲ ਪਹੁੰਚ ਸਕਦਾ ਹੈ 130 ਡਾਲਰ ਤੱਕ 

ਆਈਆਈਐਫਐਲ ਸਕਿਓਰਿਟੀਜ਼ ਦੇ ਵਾਈਸ ਪ੍ਰੈਜ਼ੀਡੈਂਟ ਅਨੁਜ ਗੁਪਤਾ ਨੇ ਕਿਹਾ ਕਿ ਅਮਰੀਕਾ ਵਿੱਚ ਗਰਮੀਆਂ ਦੇ ਡਰਾਈਵ ਸੀਜ਼ਨ ਦੀ ਸ਼ੁਰੂਆਤ ਹੋ ਰਹੀ ਹੈ। ਯਾਤਰਾ ਗਤੀਵਿਧੀ ਵਿੱਚ ਉਛਾਲ ਦੇ ਕਾਰਨ ਅਮਰੀਕਾ ਵਿੱਚ ਇਸ ਸਮੇਂ ਈਂਧਨ ਦੀ ਮੰਗ ਸਭ ਤੋਂ ਵੱਧ ਹੈ। ਇਸ ਕਾਰਨ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਵਧ ਰਹੀ ਹੈ। ਅਗਲੇ 15 ਦਿਨਾਂ 'ਚ ਕੱਚਾ ਤੇਲ 130 ਡਾਲਰ ਤੱਕ ਪਹੁੰਚ ਸਕਦਾ ਹੈ। ਜੇਕਰ ਕੱਚੇ ਤੇਲ ਦੀ ਕੀਮਤ 130 ਡਾਲਰ ਨੂੰ ਪਾਰ ਕਰ ਜਾਂਦੀ ਹੈ ਤਾਂ ਭਾਰਤ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਦਬਾਅ ਵਧ ਜਾਵੇਗਾ।

ਇਹ ਵੀ ਪੜ੍ਹੋ : ਦੇਸ਼ ’ਚ 2000 ਰੁਪਏ ਦੇ ਜਾਅਲੀ ਨੋਟਾਂ ਦਾ ਚਲਨ ਵਧਿਆ, ਦੁੱਗਣੇ ਹੋਏ 500 ਰੁਪਏ ਦੇ ਨਕਲੀ ਨੋਟ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 


author

Harinder Kaur

Content Editor

Related News