ਅੱਜ ਲਗਾਤਾਰ ਤੀਜੇ ਦਿਨ ਪੈਟਰੋਲ-ਡੀਜ਼ਲ ਦੇ ਭਾਅ ਸਥਿਰ, ਨਹੀਂ ਹੋਇਆ ਕੋਈ ਬਦਲਾਅ

Thursday, Mar 19, 2020 - 09:29 AM (IST)

ਅੱਜ ਲਗਾਤਾਰ ਤੀਜੇ ਦਿਨ ਪੈਟਰੋਲ-ਡੀਜ਼ਲ ਦੇ ਭਾਅ ਸਥਿਰ, ਨਹੀਂ ਹੋਇਆ ਕੋਈ ਬਦਲਾਅ

ਨਵੀਂ ਦਿੱਲੀ—ਦੁਨੀਆ ਭਰ 'ਚ ਕੋਰੋਨਾ ਵਾਇਰਸ ਕਹਿਰ ਬਰਸਾ ਰਿਹਾ ਹੈ। ਸ਼ੇਅਰ ਬਾਜ਼ਾਰ 'ਚ ਹਾਹਾਕਾਰ ਮਚੀ ਹੋਈ ਹੈ। ਕੱਚੇ ਤੇਲ 'ਚ ਮੰਗ ਦਿਨੋਂ ਦਿਨ ਘਟਦੀ ਜਾ ਰਹੀ ਹੈ ਜਿਸ ਦੇ ਚੱਲਦੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਬਣੀ ਹੋਈ ਹੈ। ਪਰ ਅੱਜ ਤੀਜਾ ਦਿਨ ਹੈ, ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਸਾਰੇ ਮੈਟਰੋ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ ਸਥਿਰ ਹਨ। ਜਨਵਰੀ 'ਚ ਹੁਣ ਤੱਕ ਪੈਟਰੋਲ ਦੀ ਕੀਮਤ 'ਚ 6 ਰੁਪਏ ਤੱਕ ਦੀ ਗਿਰਾਵਟ ਆ ਚੁੱਕੀ ਹੈ।
ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੇ ਭਾਅ
ਵੀਰਵਾਰ ਭਾਵ ਅੱਜ 19 ਮਾਰਚ ਨੂੰ ਦਿੱਲੀ 'ਚ ਅੱਜ ਤੀਜਾ ਦਿਨ ਹੈ ਜਦੋਂ ਪੈਟਰੋਲ ਅਤੇ ਡੀਜ਼ਲ ਦੇ ਭਾਅ ਸਥਿਰ ਹਨ। ਭਾਵ ਕੱਲ ਜਿਸ ਭਾਅ 'ਚ ਪੈਟਰੋਲ ਅਤੇ ਡੀਜ਼ਲ ਵਿਕ ਰਿਹਾ ਸੀ। ਅੱਜ ਵੀ ਉਹੀਂ ਭਾਅ ਹਨ। ਪੈਟਰੋਲ ਦੀ ਕੀਮਤ 69.59 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 62.29 ਰੁਪਏ ਪ੍ਰਤੀ ਲੀਟਰ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਸਥਿਰਤਾ ਹੈ। ਪੈਟਰੋਲ ਦੀ ਕੀਮਤ 75.30 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 65.21 ਰੁਪਏ ਪ੍ਰਤੀ ਲੀਟਰ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ ਦੇ ਭਾਅ 72.29 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 64.62 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪੈਟਰੋਲ ਦੀ ਕੀਮਤ 72.28 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 65.71 ਰੁਪਏ ਪ੍ਰਤੀ ਲੀਟਰ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।


author

Aarti dhillon

Content Editor

Related News