ਵੱਡਾ ਝਟਕਾ: 4 ਦਿਨਾਂ 'ਚ 2 ਰੁਪਏ 40 ਪੈਸੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਅੱਜ ਦਾ ਭਾਅ

Friday, Mar 25, 2022 - 01:40 PM (IST)

ਨਵੀਂ ਦਿੱਲੀ (ਭਾਸ਼ਾ) - ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸ਼ੁੱਕਰਵਾਰ ਨੂੰ ਫਿਰ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਚਾਰ ਦਿਨਾਂ ਵਿੱਚ ਕੀਮਤਾਂ ਵਿੱਚ ਇਹ ਤੀਜਾ ਵਾਧਾ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ ਹੁਣ 97.01 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 97.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 88.27 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 89.07 ਰੁਪਏ ਹੋ ਗਈ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ 137 ਦਿਨਾਂ ਤੱਕ ਸਥਿਰ ਰਹਿਣ ਤੋਂ ਬਾਅਦ 22 ਮਾਰਚ ਨੂੰ ਵਧਾਈਆਂ ਗਈਆਂ ਸਨ। ਇਸ ਤੋਂ ਬਾਅਦ 23 ਮਾਰਚ ਨੂੰ ਵੀ ਇਨ੍ਹਾਂ ਦੀਆਂ ਕੀਮਤਾਂ 'ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਉੱਤਰ ਪ੍ਰਦੇਸ਼ ਅਤੇ ਪੰਜਾਬ ਸਮੇਤ ਪੰਜ ਰਾਜਾਂ ਵਿੱਚ, ਵਿਧਾਨ ਸਭਾ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ, 4 ਨਵੰਬਰ, 2021 ਤੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਸਥਿਰ ਰਹੀਆਂ ਸਨ। ਹਾਲਾਂਕਿ ਇਸ ਦੌਰਾਨ ਕੱਚੇ ਤੇਲ ਦੀ ਕੀਮਤ 30 ਡਾਲਰ ਪ੍ਰਤੀ ਬੈਰਲ ਤੱਕ ਵਧ ਗਈ ਹੈ।

ਜਾਣੋ ਪੈਟਰੋਲ-ਡੀਜ਼ਲ ਦੇ ਅੱਜ ਦੇ ਭਾਅ

ਸ਼ਹਿਰ ਦਾ ਨਾਮ     ਪੈਟਰੋਲ               ਡੀਜ਼ਲ

ਜਲੰਧਰ               97.24              86.03
ਲੁਧਿਆਣਾ           97.89              86.65  
ਅੰਮ੍ਰਿਤਸਰ            97.97              86.74                
ਫਗਵਾੜਾ             97.33              86.12            
ਚੰਡੀਗੜ੍ਹ             96.59               83.12

ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਦੇ ਨਾਲ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਣ ਦੀ ਸੰਭਾਵਨਾ ਸੀ ਪਰ ਪੈਟਰੋਲੀਅਮ ਕੰਪਨੀਆਂ ਨੇ ਕੁਝ ਦਿਨ ਹੋਰ ਇੰਤਜ਼ਾਰ ਕੀਤਾ। ਕਿਹਾ ਜਾ ਰਿਹਾ ਹੈ ਕਿ ਹੁਣ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਆਪਣਾ ਘਾਟਾ ਪੂਰਾ ਕਰ ਰਹੀਆਂ ਹਨ। 
ਕ੍ਰਿਸਿਲ ਰਿਸਰਚ ਦੇ ਅਨੁਸਾਰ, ਅੰਤਰਰਾਸ਼ਟਰੀ ਤੇਲ ਦੀਆਂ ਕੀਮਤਾਂ ਵਿੱਚ ਵਾਧੇ 'ਤੇ ਪੂਰੀ ਤਰ੍ਹਾਂ ਕਾਬੂ ਪਾਉਣ ਲਈ 9-12 ਰੁਪਏ ਪ੍ਰਤੀ ਲੀਟਰ ਦੇ ਵਾਧੇ ਦੀ ਜ਼ਰੂਰਤ ਹੈ। ਭਾਰਤ ਆਪਣੀਆਂ ਤੇਲ ਲੋੜਾਂ ਪੂਰੀਆਂ ਕਰਨ ਲਈ 85 ਫੀਸਦੀ ਦਰਾਮਦ 'ਤੇ ਨਿਰਭਰ ਹੈ।

ਇਹ ਵੀ ਪੜ੍ਹੋ : ਟੋਲ ਟੈਕਸ ਨੂੰ ਲੈ ਕੇ ਕੇਂਦਰ ਸਰਕਾਰ ਨੇ ਲਿਆ ਅਹਿਮ ਫੈਸਲਾ, ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 


Harinder Kaur

Content Editor

Related News