ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਅਜੇ ਹੋਰ ਵਧਣ ਦਾ ਖਦਸ਼ਾ

Thursday, Jul 08, 2021 - 10:48 AM (IST)

ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਅਜੇ ਹੋਰ ਵਧਣ ਦਾ ਖਦਸ਼ਾ

ਨਵੀਂ ਦਿੱਲੀ (ਵਾਰਤਾ) - ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ ਦੂਜੇ ਦਿਨ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ਵਿਚ ਅੱਜ ਪੈਟਰੋਲ ਦੀ ਕੀਮਤ ਵਿਚ 39 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿਚ 15 ਪੈਸੇ ਦਾ ਵਾਧਾ ਹੋਇਆ ਹੈ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ, ਦਿੱਲੀ ਵਿੱਚ ਪੈਟਰੋਲ ਦੀ ਕੀਮਤ 35 ਪੈਸੇ ਵੱਧ ਕੇ 100.56 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਡੀਜ਼ਲ ਦੀ ਕੀਮਤ ਵੀ 9 ਪੈਸੇ ਵਧ ਕੇ 89.62 ਰੁਪਏ ਪ੍ਰਤੀ ਲੀਟਰ ਹੋ ਗਈ।

ਫਿਲਹਾਲ, ਕੀਮਤਾਂ ਵਿੱਚ ਰਾਹਤ ਮਿਲਣ ਦੀ ਘੱਟ ਉਮੀਦ ਹੈ। ਇਸ ਲਈ ਘਰੇਲੂ ਬਜ਼ਾਰ ਵਿਚ ਕੀਮਤਾਂ ਵਿਚ ਵਾਧਾ ਜਾਰੀ ਰਹਿਣ ਦੀ ਉਮੀਦ ਹੈ।

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਧਾਉਣ ਦਾ ਮੌਜੂਦਾ ਸਿਲਸਿਲਾ 04 ਮਈ ਤੋਂ ਸ਼ੁਰੂ ਹੋਇਆ ਸੀ। ਦਿੱਲੀ ਵਿਚ ਮਈ ਅਤੇ ਜੂਨ ਵਿਚ ਪੈਟਰੋਲ 8.41 ਰੁਪਏ ਅਤੇ ਡੀਜ਼ਲ 8.45 ਰੁਪਏ ਮਹਿੰਗਾ ਹੋਇਆ ਸੀ। ਜੁਲਾਈ ਵਿਚ ਪੈਟਰੋਲ ਦੀ ਕੀਮਤ ਵਿਚ 1.75 ਰੁਪਏ ਅਤੇ ਡੀਜ਼ਲ ਦੀ ਕੀਮਤ ਵਿਚ 46 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। 

ਮੁੰਬਈ 'ਚ ਪੈਟਰੋਲ ਦੀ ਕੀਮਤ 'ਚ 34 ਪੈਸੇ ਅਤੇ ਡੀਜ਼ਲ ਦੀ ਕੀਮਤ 'ਚ 9 ਪੈਸੇ ਦਾ ਵਾਧਾ ਹੋਇਆ ਹੈ। ਉਥੇ ਹੁਣ ਪੈਟਰੋਲ 106.59 ਰੁਪਏ ਅਤੇ ਡੀਜ਼ਲ 97.18 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। 

ਚੇਨਈ ਵਿਚ ਪੈਟਰੋਲ 31 ਪੈਸੇ ਮਹਿੰਗਾ ਹੋ ਕੇ 101.37 ਰੁਪਏ ਅਤੇ ਡੀਜ਼ਲ 9 ਪੈਸੇ ਦੀ ਤੇਜ਼ੀ ਨਾਲ 94.15 ਰੁਪਏ ਪ੍ਰਤੀ ਲੀਟਰ ਹੋ ਗਿਆ।

ਕੋਲਕਾਤਾ ਵਿੱਚ ਪੈਟਰੋਲ 39 ਪੈਸੇ ਮਹਿੰਗਾ ਹੋ ਗਿਆ ਅਤੇ 100.62 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ। 

ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿਚ 15 ਪੈਸੇ ਦਾ ਵਾਧਾ ਹੋਇਆ ਹੈ ਅਤੇ ਡੀਜ਼ਲ ਦਾ ਇਕ ਲੀਟਰ 92.65 ਰੁਪਏ ਪ੍ਰਤੀ ਲੀਟਰ ਵਿਕਿਆ । 

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਇਸ ਦੇ ਅਧਾਰ ਤੇ ਨਵੀਆਂ ਕੀਮਤਾਂ ਸਵੇਰੇ 6 ਵਜੇ ਤੋਂ ਲਾਗੂ ਕੀਤੀਆਂ ਜਾਂਦੀਆਂ ਹਨ। ਦੇਸ਼ ਦੇ ਚਾਰ ਮੈਟਰੋ ਸ਼ਹਿਰਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਇਸ ਤਰ੍ਹਾਂ ਹਨ: 

ਸ਼ਹਿਰ ਦਾ ਨਾਮ        ਪੈਟਰੋਲ ਰੁਪਏ / ਲੀਟਰ                   ਡੀਜ਼ਲ ਰੁਪਏ / ਲਿਟਰ 

ਦਿੱਲੀ                            100.56                                 89.62
ਮੁੰਬਈ                           106.59                                 97.18
ਚੇਨਈ                           101.37                                 94.15
ਕੋਲਕਾਤਾ                       100.62                                 92.65

 

 

 

 

 

 

 

 

 

 

 

 

 

 

 

 

 

 


author

Harinder Kaur

Content Editor

Related News