ਲਗਾਤਾਰ ਤੀਜੇ ਦਿਨ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਕਈ ਸ਼ਹਿਰਾਂ 'ਚ ਪੈਟਰੋਲ ਦੀ ਕੀਮਤ 110 ਦੇ ਪਾਰ

Saturday, Oct 02, 2021 - 10:49 AM (IST)

ਨਵੀਂ ਦਿੱਲੀ - ਅੱਜ ਲਗਾਤਾਰ ਤੀਜੇ ਦਿਨ ਪੈਟਰੋਲ ਡੀਜ਼ਲ ਦੇ ਰੇਟ ਵਿੱਚ ਵਾਧਾ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਕਾਰਨ ਇਸ ਸਮੇਂ ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ ਸਭ ਤੋਂ ਉੱਚੇ ਪੱਧਰ 'ਤੇ ਹਨ। ਕਈ ਸ਼ਹਿਰਾਂ ਵਿੱਚ ਪੈਟਰੋਲ 110 ਰੁਪਏ ਪ੍ਰਤੀ ਲੀਟਰ ਦੇ ਪਾਰ ਪਹੁੰਚ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਦੀ ਕੀਮਤ ਵਿੱਚ 25 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਮੌਜੂਦਾ ਸਮੇਂ ਦੌਰਾਨ ਮੱਧ ਪ੍ਰਦੇਸ਼(ਸਿਵਨੀ 'ਚ 113.28 ਰੁਪਏ ਪ੍ਰਤੀ ਲੀਟਰ) ਅਤੇ ਰਾਜਸਥਾਨ(ਸ੍ਰੀਗੰਗਾਨਗਰ 'ਚ 113.01 ਰੁਪਏ ਪ੍ਰਤੀ ਲੀਟਰ) ਵਿਚ ਵਿਕ ਰਿਹਾ ਹੈ।

ਇਹ ਵੀ ਪੜ੍ਹੋ :  ਵੱਡਾ ਝਟਕਾ: 45 ਰੁਪਏ ਮਹਿੰਗਾ ਹੋਇਆ LPG ਗੈਸ ਸਿਲੰਡਰ

ਸੱਤ ਦਿਨਾਂ ਵਿੱਚ ਇਹ ਛੇਵੀਂ ਵਾਰ ਹੈ ਜਦੋਂ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਤੇਲ ਦੀਆਂ ਕੀਮਤਾਂ ਨੂੰ ਪ੍ਰਭਾਵਿਤ ਕਰਨ ਵਾਲੇ ਕੱਚੇ ਤੇਲ ਦੀ ਕੀਮਤ ਵਿੱਚ ਕਟੌਤੀ ਦੇ ਬਾਅਦ ਵੀ ਈਂਧਣ ਦੀਆਂ ਕੀਮਤਾਂ ਘੱਟ ਹੋਣ ਵਿਚ ਲੰਮਾ ਸਮਾਂ ਲੱਗ ਗਿਆ ।  ਕੇਂਦਰ ਨੇ ਵੀਰਵਾਰ ਨੂੰ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਵੀ 62 ਫੀਸਦੀ ਦਾ ਵਾਧਾ ਕੀਤਾ ਹੈ।

ਜਾਣੋ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਪ੍ਰਤੀ ਲੀਟਰ ਰੁਪਿਆ ਵਿਚ 

ਸ਼ਹਿਰ               ਪੈਟਰੋਲ            ਡੀਜ਼ਲ

ਜਲੰਧਰ            103.21            92.57                          

ਲੁਧਿਆਣਾ        103.89            93.18                          

ਅੰਮ੍ਰਿਤਸਰ        103.95            93.25                        

ਫਗਵਾੜਾ         103.31            92.66                      

ਚੰਡੀਗੜ੍ਹ           98.32             90.20

ਦਿੱਲੀ             102.14             90.47

ਮੁੰਬਈ             108.15            98.16

ਕੋਲਕਾਤਾ         102.77           93.57

ਚੇਨਈ              99.80             95.02

ਇਹ ਵੀ ਪੜ੍ਹੋ : ਗੌਤਮ ਅਡਾਨੀ ਬਣੇ ਏਸ਼ੀਆ ਦੇ ਦੂਸਰੇ ਸਭ ਤੋਂ ਅਮੀਰ ਵਿਅਕਤੀ, ਜਾਣੋ ਟਾਪ 10 ਵਿੱਚ ਕੌਣ-ਕੌਣ ਹੈ ਸ਼ਾਮਲ

ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 

ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ SMS ਰਾਹੀਂ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ SMS ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 'ਤੇ SMS ਭੇਜ ਸਕਦੇ ਹੋ। ਤੁਹਾਡਾ ਮੈਸੇਜ ਕੁਝ ਇਸ ਤਰ੍ਹਾਂ ਹੋਵੇਗਾ - RSP <ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਸਾਈਟ  'ਤੇ ਜਾ ਕੇ ਆਪਣੇ ਖੇਤਰ ਦੇ RSP ਕੋਡ ਦੀ ਜਾਂਚ ਕਰ ਸਕਦੇ ਹੋ। ਇਹ ਸੁਨੇਹਾ ਭੇਜਣ ਤੋਂ ਬਾਅਦ, ਤੁਹਾਡੇ ਫੋਨ ਵਿੱਚ ਨਵੀਨਤਮ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਮਿਲ ਜਾਵੇਗੀ।

ਇਹ ਵੀ ਪੜ੍ਹੋ : ਟਮਾਟਰ ਨੇ ਦਿਖਾਏ ‘ਤੇਵਰ’, 35 ਰੁਪਏ ਪ੍ਰਤੀ ਕਿਲੋ ਪਹੁੰਚੇ ਰੇਟ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 


 


Harinder Kaur

Content Editor

Related News