ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਮੁੜ ਵਾਧਾ, ਜਾਣੋ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ’ਚ ਅੱਜ ਦੇ ਭਾਅ

Thursday, Jan 07, 2021 - 11:08 AM (IST)

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਮੁੜ ਵਾਧਾ, ਜਾਣੋ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ’ਚ ਅੱਜ ਦੇ ਭਾਅ

ਨਵੀਂ ਦਿੱਲੀ — ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅੱਜ ਲਗਾਤਾਰ ਦੂਜੇ ਦਿਨ ਕੀਮਤਾਂ ’ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਲਗਾਤਾਰ 29 ਦਿਨਾਂ ਤਕ ਸਥਿਰ ਰਹਿਣ ਤੋਂ ਬਾਅਦ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀ ਦਰ ਵਿਚ ਵਾਧਾ ਕੀਤਾ ਗਿਆ ਹੈ। ਵੀਰਵਾਰ ਨੂੰ ਰਾਜਧਾਨੀ ਵਿਚ ਪੈਟਰੋਲ 23 ਪੈਸੇ ਚੜ੍ਹ ਕੇ 84.20 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ, ਜਦੋਂਕਿ ਡੀਜ਼ਲ 26 ਪੈਸੇ ਚੜ੍ਹ ਕੇ 74.38 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ। ਸਰਕਾਰੀ ਤੇਲ ਕੰਪਨੀਆਂ ਹਰ ਸਵੇਰ ਪੈਟਰੋਲ ਅਤੇ ਡੀਜ਼ਲ ਦੀਆਂ ਦਰਾਂ ਵਿਚ ਸੋਧ ਕਰਦੀਆਂ ਹਨ। 8 ਦਸੰਬਰ ਤੋਂ ਹੀ ਈਂਧਣ ਦੀਆਂ ਕੀਮਤਾਂ ਵਿਚ ਸ਼ਾਂਤੀ ਸੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਦਾ ਅਸਰ ਦੇਸ਼ ਦੀਆਂ ਹੋਰ ਰੋਜ਼ਾਨਾ ਇਸਤੇਮਾਲ ਦੀਆਂ ਚੀਜ਼ਾਂ ਉੱਤੇ ਵੀ ਪੈਂਦਾ ਹੈ।

ਇਹ ਵੀ ਪੜ੍ਹੋ: ਰਿਕਾਰਡ ਮਹਿੰਗਾਈ ’ਤੇ ਸਰ੍ਹੋਂ ਦਾ ਤੇਲ, ਬਾਕੀ ਤੇਲ ਦੀਆਂ ਕੀਮਤਾਂ ’ਚ ਵੀ ਆਇਆ ਉਛਾਲ

ਦੇਸ਼ ਦੀਆਂ ਤਿੰਨ ਤੇਲ ਮਾਰਕੀਟਿੰਗ ਕੰਪਨੀਆਂ ਐਚਪੀਸੀਐਲ, ਬੀਪੀਸੀਐਲ ਅਤੇ ਆਈਓਸੀ ਸਵੇਰੇ 6 ਵਜੇ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਨਵੀਆਂ ਦਰਾਂ ਜਾਰੀ ਕਰਦੀਆਂ ਹਨ। ਤੁਸੀਂ ਨਵੇਂ ਰੇਟਾਂ ਦੀ ਜਾਣਕਾਰੀ ਲਈ ਇਨ੍ਹਾਂ ਕੰਪਨੀਆਂ ਦੀ ਵੈਬਸਾਈਟ ’ਤੇ ਜਾ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ। ਇਸ ਦੇ ਨਾਲ ਹੀ ਤੁਸੀਂ ਮੋਬਾਈਲ ਫੋਨਾਂ ’ਤੇ ਐਸ.ਐਮ.ਐਸ. ਦੁਆਰਾ ਰੇਟ ਦੀ ਜਾਂਚ ਕਰ ਸਕਦੇ ਹੋ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਬਾਰੇ ਵੀ ਤੁਸੀਂ 92249 92249 ਨੰਬਰ ਤੇ ਐਸਐਮਐਸ ਭੇਜ ਕੇ ਜਾਣਕਾਰੀ ਹਾਸਲ ਕਰ ਸਕਦੇ ਹੋ। ਤੁਹਾਨੂੰ ਆਰਐਸਪੀ <ਸਪੇਸ> ਪੈਟਰੋਲ ਪੰਪ ਡੀਲਰ ਦਾ ਕੋਡ ਲਿਖ ਕੇ 92249 92249 ਤੇ ਭੇਜਣਾ ਹੈ। ਜੇ ਤੁਸੀਂ ਦਿੱਲੀ ਵਿਚ ਹੋ ਅਤੇ ਮੈਸੇਜ ਦੇ ਜ਼ਰੀਏ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਨਣਾ ਚਾਹੁੰਦੇ ਹੋ, ਤਾਂ ਤੁਹਾਨੂੰ ਆਰ ਐਸ ਪੀ 102072 ਲਿਖ ਕੇ 92249 92249 ’ਤੇ ਭੇਜਣਾ ਪਏਗਾ। ਆਓ ਜਾਣਦੇ ਹਾਂ ਅੱਜ ਦੀਆਂ ਕੀਮਤਾਂ

ਇਹ ਵੀ ਪੜ੍ਹੋ: ਗਾਂਗੁਲੀ ਨੂੰ ਦਿਲ ਦਾ ਦੌਰਾ ਪੈਣ ਮਗਰੋਂ ਅਡਾਨੀ ਦੀ ਕੰਪਨੀ ਨੇ ਰੋਕੇ 'ਤੇਲ' ਦੇ ਵਿਗਿਆਪਨ

ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੁਪਿਆਂ ’ਚ

ਸ਼ਹਿਰ             ਪੈਟਰੋਲ            ਡੀਜ਼ਲ

ਦਿੱਲੀ             84.20              74.38 
ਮੁੰਬਈ             90.83              81.07 
ਕੋਲਕਾਤਾ         85.68              77.97 
ਚੇਨਈ             86.96             79.72 
ਬੰਗਲੌਰ          87.04              78.87 
ਨੋਇਡਾ           84.06              74.82 
ਗੁਰੂਗ੍ਰਾਮ      82.39              74.97 
ਲਖਨੳੂ         83.98              74.74
ਪਟਨਾ           86.75              79.51

ਇਹ ਵੀ ਪੜ੍ਹੋ: ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪੋਰਟਲ, ਹੁਣ ਮਾਲ ਦੀ ਢੋਆ-ਢੁਆਈ ਲਈ ਘਰ ਬੈਠੇ ਹੋਵੇਗੀ ਬੁਕਿੰਗ

ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧਾ

ਅੰਤਰਰਾਸ਼ਟਰੀ ਬਾਜ਼ਾਰ ਵਿਚ ਪਿਛਲੇ ਸਮੇਂ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਮਜ਼ਬੂਤ ​​ਰੁਝਾਨ ਦੇਖਣ ਨੂੰ ਮਿਲਿਆ ਹੈ। ਲੰਡਨ ਬ੍ਰੈਂਟ ਕਰੂਡ ਪ੍ਰਤੀ ਬੈਰਲ 53.89 ਡਾਲਰ ’ਤੇ ਚਲਾ ਗਿਆ ਹੈ, ਜਦੋਂਕਿ ਅਮਰੀਕੀ ਡਬਲਯੂ.ਟੀ.ਆਈ. ਕਰੂਡ ਵੀ 50 ਡਾਲਰ ਤੋਂ ਉੱਪਰ ਹੈ। ਘਰੇਲੂ ਬਜ਼ਾਰ ਵਿਚ ਪੈਟਰੋਲ ਦੀ ਗੱਲ ਕਰੀਏ ਤਾਂ ਪਿਛਲੇ ਸਾਲ ਦੇ ਦੂਜੇ ਅੱਧ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋਇਆ ਸੀ। ਉਸ ਸਮੇਂ ਅਗਸਤ ਦੇ ਦੂਜੇ ਪੰਦਰਵਾੜੇ ਦੀ ਸ਼ੁਰੂਆਤ ਤੋਂ ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਈ, ਇਹ 1 ਸਤੰਬਰ ਤੱਕ ਨਿਰੰਤਰ ਜਾਰੀ ਰਹੀ। ਇਸ ਤੋਂ ਬਾਅਦ ਕਈ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਦੀਆਂ ਜਾਂ ਵਧਦੀਆਂ ਰਹੀਆਂ ਪਰ 8 ਦਸੰਬਰ ਤੋਂ ਬਾਅਦ ਵਿਚ ਇਸ ਵਿਚ ਸ਼ਾਂਤੀ ਸੀ।

ਇਹ ਵੀ ਪੜ੍ਹੋ: ਅਲੀਬਾਬਾ ਸਮੂਹ ਦਾ ਮਾਲਕ ਜੈਕ ਮਾ ਪਿਛਲੇ ਦੋ ਮਹੀਨਿਆਂ ਤੋਂ ਲਾਪਤਾ !

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News